ਜਦੋਂ ਵੈਸਟਰਨ ਡਰੈੱਸ 'ਚ ਨੀਰੂ ਬਾਜਵਾ ਨੇ ਪਾਇਆ ਗਿੱਧਾ - ਵੀਡੀਓ
ਪਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਨੀਰੂ ਬਾਜਵਾ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਨੀਰੂ ਅਕਸਰ ਹੀ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ
ਜਲੰਧਰ : ਪਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਨੀਰੂ ਬਾਜਵਾ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਨੀਰੂ ਅਕਸਰ ਹੀ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ਪਰ ਨੀਰੂ ਬਾਜਵਾ ਅੱਜਕਲ ਆਪਣੀ ਆਗਾਮੀ ਫਿਲਮ 'ਛੜਾ' ਦੇ ਪ੍ਰਚਾਰ 'ਚ ਮਸ਼ਰੂਫ ਹੈ। ਦਿਲਜੀਤ ਦੋਸਾਂਝ ਨਾਲ 4 ਸਾਲਾਂ ਬਾਅਦ ਨੀਰੂ ਬਾਜਵਾ ਮੁੜ ਪੰਜਾਬੀ ਸਿਨੇਮਾ 'ਚ ਧਮਾਲ ਪਾਉਣ ਲਈ ਤਿਆਰ ਹੈ।
ਦਿਲਜੀਤ ਤੇ ਨੀਰੂ ਫਿਲਮ ਦੇ ਪ੍ਰਚਾਰ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ 'ਚ ਜਾ ਰਹੇ ਹਨ। ਫਿਲਮ ਦੇ ਪ੍ਰਚਾਰ ਦੌਰਾਨ ਹੀ ਨੀਰੂ ਬਾਜਵਾ ਨੇ ਆਪਣੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਨੀਰੂ ਬਾਜਵਾ ਵੈਸਟਰਨ ਡਰੈੱਸ ਪਾ ਕੇ ਗਿੱਧਾ ਪਾਉਂਦੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਨੀਰੂ ਦੀ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਜੇਕਰ 'ਛੜਾ' ਫਿਲਮ ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਜਗਦੀਪ ਸਿੱਧੂ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ।
ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਤੋਂ ਇਲਾਵਾ ਇਸ ਫਿਲਮ 'ਚ ਜਗਜੀਤ ਸੰਧੂ, ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਕੌਰ ਭੰਗੂ, ਪ੍ਰਿੰਸ ਕੰਵਲਜੀਤ, ਅਨੀਤਾ ਮੀਤ, ਰਵਿੰਦਰ ਮੰਡ, ਮਨਵੀਰ ਰਾਏ, ਰੁਪਿੰਦਰ ਰੂਪੀ, ਸੀਮਾ ਕੌਸ਼ਲ ਤੇ ਬਨਿੰਦਰ ਬੰਨੀ ਨੇ ਅਹਿਮ ਭੂਮਿਕਾ ਨਿਭਾਈ ਹੈ। ਏ ਐਂਡ ਏ ਐਡਵਾਈਜ਼ਰ 'ਤੇ 'ਬਰੈਟ ਫਿਲਮਜ਼' ਦੀ ਇਸ ਪੇਸ਼ਕਸ਼ ਨੂੰ ਅਤੁਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਪਵਨ ਗਿੱਲ ਤੇ ਅਮਨ ਗਿੱਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।