Punjabi singer Gur Sidhu News: ਪੰਜਾਬੀ ਗਾਇਕ ਗੁਰ ਸਿੱਧੂ ਦੇ ਪਿਤਾ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਬਠਿੰਡਾ ਦੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਸਨ ਸਰਪੰਚ

Punjabi singer Gur Sidhu's father Sukhbir Singh Sidhu passes away

Punjabi singer Gur Sidhu's father passes away: ਪ੍ਰਸਿੱਧ ਪੰਜਾਬੀ ਗਾਇਕ ਗੁਰ ਸਿੱਧੂ ਨੂੰ ਵੱਡਾ ਝਟਕਾ ਲੱਗਿਆ ਹੈ। ਉਨ੍ਹਾਂ ਦੇ ਪਿਤਾ ਸੁਖਬੀਰ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪਿਤਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ, ਸੁਖਬੀਰ ਸਿੱਧੂ ਬਠਿੰਡਾ ਦੇ ਪਿੰਡ ਚੱਕ ਫਤਹਿ ਸਿੰਘ ਵਾਲਾ ਦੇ ਸਰਪੰਚ ਵੀ ਸਨ। 

ਇਸ ਖ਼ਬਰ ਦੀ ਪੁਸ਼ਟੀ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕੀਤੀ, ਜਿਸ ਵਿੱਚ ਉਨ੍ਹਾਂ ਨੇ ਵਿਛੜੀ ਆਤਮਾ ਲਈ ਦੁੱਖ ਪ੍ਰਗਟ ਕੀਤਾ ਅਤੇ ਪ੍ਰਾਰਥਨਾ ਕੀਤੀ।

ਵਿਧਾਇਕ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਬੀਤੀ ਰਾਤ ਪੰਜਾਬੀ ਲੋਕ ਗਾਇਕ ਗੁਰ ਸਿੱਧੂ ਦੇ ਪਿਤਾ ਅਤੇ ਮੇਰੇ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ਸਰਪੰਚ ਸਰਦਾਰ ਸੁਖਬੀਰ ਸਿੰਘ ਸਿੱਧੂ ਦਿਲ ਦਾ ਦੌਰਾ ਪੈਣ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਵਾਹਿਗੁਰੂ ਸੁਖਬੀਰ ਸਿੰਘ ਸਿੱਧੂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਸ ਖ਼ਬਰ ਤੋਂ ਬਾਅਦ ਗੁਰ ਸਿੱਧੂ ਦੇ ਪ੍ਰਸ਼ੰਸਕਾਂ ਅਤੇ ਪੰਜਾਬੀ ਸੰਗੀਤ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀਆਂ ਦਾ ਸਿਲਸਿਲਾ ਜਾਰੀ ਹੈ, ਜਿਸ ਵਿੱਚ ਬਹੁਤ ਸਾਰੇ ਲੋਕ ਇਸ ਮੁਸ਼ਕਲ ਸਮੇਂ ਦੌਰਾਨ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰ ਰਹੇ ਹਨ।

(For more news apart from “AGTF Punjab arrests two most-wanted henchmen of Lawrence Bishnoi gang, ” stay tuned to Rozana Spokesman.)