ਪੰਜਾਬੀ ਫ਼ਿਲਮ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ, ਪ੍ਰਸਿੱਧ ਅਦਾਕਾਰਾ ਆਰਤੀ ਗੌਰੀ ਦਾ ਹੋਇਆ ਦਿਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪਿਛਲੇ ਕਈ ਸਾਲਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਕਰ ਰਹੇ ਸਨ ਸਾਹਮਣਾ

Sad news from the Punjabi film industry

 

ਮੁਹਾਲੀ- ਪੰਜਾਬੀ ਫ਼ਿਲਮ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਆਪਣੇ ਜ਼ਮਾਨੇ ‘ਚ ਮਸ਼ਹੂਰ ਰਹੀ ਅਦਾਕਾਰਾ ਆਰਤੀ ਗੌਰੀ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰਤੀ ਗੌਰੀ ਪਿਛਲੇ ਕਈ ਸਾਲਾਂ ਤੋਂ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਸੀ।

ਇਹ ਵੀ ਪੜ੍ਹੋ:ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਸੀ, ਜਿਨ੍ਹਾਂ 'ਚ 'ਲੰਬੜਦਾਰ', 'ਜਾਅਲੀ ਪਾਸਪੋਰਟ', 'ਪਿਆਰ ਨਸੀਬਾਂ ਦਾ', 'ਜ਼ਖਮੀ, 'ਖੂਨ ਸ਼ਰੀਕਾਂ ਦਾ' ਸਣੇ ਕਈ ਫ਼ਿਲਮਾਂ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ:ਮਰੀਕੀ ਰਾਸ਼ਟਰੀ ਜੋ ਬਿਡੇਨ ਦੀਆਂ ਵਦੀਆਂ ਮੁਸ਼ਕਿਲਾਂ, ਮੁੰਡਾ ਹੰਟਰ ਹਥਿਆਰ ਮਾਮਲੇ 'ਚ ਦੋਸ਼ੀ ਕਰਾਰ

ਦੱਸ ਦਈਏ ਕਿ ਜਦੋਂ ਆਰਤੀ ਗੌਰੀ ਨੇ ਫ਼ਿਲਮਾਂ ‘ਚ ਕੰਮ ਕੀਤਾ ਸੀ, ਉਸ ਸਮੇਂ ਪੰਜਾਬੀ ਫ਼ਿਲਮ ਇੰਡਸਟਰੀ ਬੁਰੇ ਦੌਰ 'ਚੋਂ ਲੰਘ ਰਹੀ ਸੀ। ਇਸੇ ਕਰਕੇ ਉਨ੍ਹਾਂ ਦੀਆਂ ਜ਼ਿਆਦਾਤਰ ਫ਼ਿਲਮਾਂ ਰਿਲੀਜ਼ ਨਹੀਂ ਹੋ ਸਕੀਆਂ ਸਨ।