ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਕਾਰਵਾਈ, 30 ਕਰੋੜ ਦੀ ਹੇਰਾਫੇਰੀ ਮਾਮਲੇ ’ਚ ਐਫ਼.ਆਈ.ਆਰ. ਦਰਜ
ਮਾਨਸਾ ਪੁਲਿਸ ਨੇ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਤੇ ਸ਼ਬੀਰ ਮੋਮਿਨ ’ਤੇ ਪਰਚਾ ਕੀਤਾ ਦਰਜ
Sidhu Moosewala's parent latest News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ 'ਤੇ, ਮਾਨਸਾ ਪੁਲਿਸ ਨੇ ਧੋਖਾਧੜੀ ਦੇ ਦੋਸ਼ਾਂ 'ਤੇ ਇੱਕ ਕੰਪਨੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪਿਛਲੇ ਹਫ਼ਤੇ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ, ਦੋਸ਼ ਲਗਾਇਆ ਕਿ ਕੰਪਨੀ ਉਨ੍ਹਾਂ ਨਾਲ ਧੋਖਾ ਕਰ ਰਹੀ ਹੈ।
ਉਨ੍ਹਾਂ ਨੇ ਦੋਸ਼ ਲਾਇਆ ਕਿ ਕੰਪਨੀ ਦੇ ਮਾਲਕ ਉਨ੍ਹਾਂ ਦੇ ਸਵਰਗਵਾਸੀ ਪੁੱਤਰ ਸਿੱਧੂ ਮੂਸੇਵਾਲਾ ਦੀ ਕਮਾਈ ਦਾ ਗਬਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਿਸਾਬ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ 30 ਕਰੋੜ ਦੀ ਹੇਰਾਫੇਰੀ ਦਾ ਦੋਸ਼ ਲਗਾਇਆ। ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ 'ਤੇ ਵੀ ਕਈ ਸਵਾਲ ਖੜ੍ਹੇ ਕੀਤੇ ਸਨ।
ਹੁਣ ਪੁਲਿਸ ਨੇ ਇਲ ਮਾਮਲੇ ਵਿਚ ਕਾਰਵਾਈ ਕੀਤੀ। ਚਰਨ ਕੌਰ ਦੇ ਬਿਆਨ ਦੇ ਆਧਾਰ 'ਤੇ, ਮਾਨਸਾ ਦੇ ਸਦਰ ਪੁਲਿਸ ਸਟੇਸ਼ਨ ਨੇ ਗੁਰਪ੍ਰੀਤ ਸਿੰਘ ਅਤੇ ਸ਼ਬੀਰ ਮੋਮਿਨ ਦੇ ਨਾਲ-ਨਾਲ ਵਨ ਡਿਜੀਟਲ ਕੰਪਨੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।