ਨਹੀਂ ਰਹੇ ਪ੍ਰਸਿੱਧ ਅਦਾਕਾਰ ਅਮ੍ਰਿਤਪਾਲ ਛੋਟੂ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪੰਜਾਬੀ ਇੰਡਸਟਰੀ ਵਿਚ ਫੈਲੀ ਸੋਗ ਦੀ ਲਹਿਰ

photo

 

ਮੁਹਾਲੀ: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਅਮ੍ਰਿਤਪਾਲ ਛੋਟੂ ਦਾ ਦਿਹਾਂਤ ਹੋ ਗਿਆ ਹੈ। ਹਾਲਾਂਕਿ ਇਨ੍ਹਾਂ ਦੀ ਮੌਤ ਦਾ ਕੀ ਕਾਰਨ ਹੈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਮ੍ਰਿਤਪਾਲ ਛੋਟੂ ਦੀ ਮੌਤ ਦੀ ਖਬਰ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ। ਉਹਨਾਂ ਦੇ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। 

ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖ਼ਰਾਬ ਚੱਲ ਸੀ ਤੇ ਸ਼ੁੱਕਰਵਾਰ ਸਵੇਰੇ ਰਾਮ ਦਰਬਾਰ ਚੰਡੀਗੜ੍ਹ ਵਿਖੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਚੰਡੀਗੜ੍ਹ ਦੇ ਹੀ ਸੈਕਟਰ-25 ਦੇ ਸ਼ਮਸ਼ਾਨਘਾਟ 'ਚ ਦੁਪਹਿਰ 12 ਵਜੇ ਸਸਕਾਰ ਕੀਤਾ ਜਾਵੇਗਾ। ਅੰਮ੍ਰਿਤਪਾਲ ਛੋਟੂ ਨੇ ਵਿਆਹ 70 ਕਿੱਲੋਮੀਟਰ, ਦਿਲਜੀਤ ਦੁਸਾਂਝ ਨਾਲ ਸਰਦਾਰ ਜੀ, ਸਰਦਾਰੀ-2 ਸਮੇਤ ਕਈ ਪੰਜਾਬੀ ਫਿਲਮਾਂ 'ਚ ਕੰਮ ਕੀਤਾ ਹੈ।

ਅੰਮ੍ਰਿਤਪਾਲ ਛੋਟੂ ਪੰਜਾਬੀ ਅਤੇ ਬਾਲੀਵੁੱਡ ਕਾਮੇਡੀਅਨ ਅਤੇ ਅਦਾਕਾਰ ਸਨ। ਉਨ੍ਹਾਂ ਨੇ ਕਈ ਬਾਲੀਵੁੱਡ ਅਤੇ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਸੀ। ਅੰਮ੍ਰਿਤਪਾਲ ਛੋਟੂ ਬਾਲੀਵੁੱਡ ਅਤੇ ਪੰਜਾਬੀ ਸਿਨੇਮਾ ਵਿੱਚ ਕਾਮੇਡੀਅਨ ਵਜੋਂ ਆਪਣੀ ਭੂਮਿਕਾ ਲਈ ਮਸ਼ਹੂਰ ਸਨ। 

ਅਮ੍ਰਿਤਪਾਲ ਛੋਟੂ ਨੂੰ ਸਟੈਂਡ-ਅੱਪ ਕਾਮੇਡੀਅਨ ਅਤੇ ਟੈਲੀਵਿਜ਼ਨ 'ਤੇ ਆਪਣੇ ਪ੍ਰਦਰਸ਼ਨ ਲਈ ਕਈ ਫਿਲਮਾਂ 'ਚ ਮੌਕੇ ਮਿਲੇ ਸਨ। ਉਸਨੇ ਬਾਲੀਵੁੱਡ ਅਤੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਪ੍ਰਮੁੱਖ ਅਦਾਕਾਰਾਂ ਅਤੇ ਨਿਰਦੇਸ਼ਕਾਂ ਨਾਲ ਕੰਮ ਕੀਤਾ ਸੀ।