Sidhu Moosewala Brother: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਅਣਦੇਖੀਆਂ ਤਸਵੀਰਾਂ ਆਈਆਂ ਸਾਹਮਣੇ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Sidhu Moosewala Brother: ਮਾਤਾ ਚਰਨ ਕੌਰ ਦੀਆਂ ਨਵਜੰਮੇ ਬੱਚੇ ਨਾਲ ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ

Sidhu Moosewala Brother

Mother Charan Kaur gave birth to a son Sidhu Moosewala:  ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ।

ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ।

ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਖੁਦ ਸਾਂਝੀ ਕੀਤੀ ਹੈ।

ਜੱਚਾ ਤੇ ਬੱਚਾ ਤੰਦਰੁਸਤ ਹਨ।  ਤੁਸੀਂ ਵੇਖੋ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀਆਂ ਅਣਦੇਖੀਆਂ ਤਸਵੀਰਾਂ 

ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ। ਉਹ ਪਿਛਲੇ 3-4 ਮਹੀਨਿਆਂ ਤੋਂ ਘਰੋਂ ਬਾਹਰ ਵੀ ਨਿਕਲੇ ਨਹੀਂ ਸਨ।

ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।29 ਮਈ 2022 ਨੂੰ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।

ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਸਿੱਧੂ ਮੂਸੇਵਾਲਾ ਦੀ ਮਾਂ 58 ਸਾਲ ਦੀ ਉਮਰ 'ਚ ਮਾਂ ਬਣੀ।

ਮੂਸੇਵਾਲਾ ਨੇ 2022 'ਚ ਮਾਨਸਾ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਦੌਰਾਨ ਉਨ੍ਹਾਂ ਦੀ ਮਾਤਾ ਚਰਨ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਹਲਫ਼ਨਾਮਾ ਭਰਿਆ ਸੀ। ਉਦੋਂ ਚਰਨ ਕੌਰ ਨੇ ਆਪਣੀ ਉਮਰ 56 ਸਾਲ ਦੱਸੀ ਸੀ। ਇਸ ਅਨੁਸਾਰ ਹੁਣ ਉਸ ਦੀ ਉਮਰ 58 ਸਾਲ ਦੇ ਕਰੀਬ ਅਤੇ ਬਲਕੌਰ ਸਿੰਘ ਦੀ ਉਮਰ 60 ਸਾਲ ਦੇ ਕਰੀਬ ਹੈ।