Punjabi singer Sarthi K News : ਮਸ਼ਹੂਰ ਪੰਜਾਬੀ ਗਾਇਕ Sarthi K ਨੂੰ ਪਿਆ ਦਿਲ ਦਾ ਦੌਰਾ , ਹਸਪਤਾਲ 'ਚ ਕਰਵਾਇਆ ਦਾਖਲ
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਹੁਣ ਪਹਿਲਾਂ ਨਾਲੋਂ ਸੁਧਾਰ
Punjabi singer Sarthi K News : ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ (Sarthi K) ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰਾਂ ਅਨੁਸਾਰ ਵਿਦੇਸ਼ੀ ਟੂਰ ਦੌਰਾਨ ਗਾਇਕ ਸਾਰਥੀ ਕੇ ਦੀ ਅਚਾਨਕ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਮਗਰੋਂ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਤਾਂ ਉਸ ਸਮੇਂ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਹਿ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। ਉਧਰ ਸਾਰਥੀ ਕੇ ਨਾਲ ਜੁੜੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ।