ਭਾਜਪਾ ਯੁਵਾ ਮੋਰਚਾ ਨੇ ਈਡੀ ਕੋਲ ਰਣਜੀਤ ਬਾਵਾ ਖਿਲਾਫ਼ ਦਰਜ ਕਰਵਾਈ ਸ਼ਿਕਾਇਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਭਾਜਪਾ ਨੇਤਾ ਅਸ਼ੋਕ ਸਰੀਨ ਹਿੱਕੀ ਨੇ ਦਰਜ ਕਰਵਾਈ ਸ਼ਿਕਾਇਤ

Ranjit Bawa

ਜਲੰਧਰ: ਭਾਜਪਾ ਯੁਵਾ ਮੋਰਚਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕੋਲ ਪੰਜਾਬੀ ਗਾਇਕ ਰਣਜੀਤ ਬਾਵਾ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਦਰਅਸਲ ਇਹ ਸ਼ਿਕਾਇਤ ਭਾਜਪਾ ਨੇਤਾ ਅਸ਼ੋਕ ਸਰੀਨ ਹਿੱਕੀ ਨੇ ਜਲੰਧਰ ਸਥਿਤ ਈਡੀ ਦੇ ਦਫ਼ਤਰ ਵਿਖੇ ਦਰਜ ਕਰਵਾਈ ਹੈ। 

ਦਰਅਸਲ ਕੁਝ ਦਿਨ ਪਹਿਲਾਂ ਐਸਟੀਐਫ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਪ੍ਰਸਿੱਧ ਨਸ਼ਾ ਤਸਕਰ ਗੁਰਦੀਪ ਸਿੰਘ ਰਾਣੋ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਗੁਰਦੀਪ ਸਿੰਘ ਰਾਣੋ ਨਾਲ ਰਣਜੀਤ ਬਾਵਾ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ, ਜਿਸ ਦੇ ਚਲਦਿਆਂ ਭਾਜਪਾ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ।

ਭਾਜਪਾ ਨੇਤਾ ਅਸ਼ੋਕ ਸਰੀਨ ਨੇ ਇਸ ਸਬੰਧੀ ਰਣਜੀਤ ਬਾਵਾ ਵਿਰੁੱਧ ਨਸ਼ਾ ਤਸਕਰਾਂ ਨਾਲ ਸੰਬੰਧ ਅਤੇ ਮਨੀ ਲਾਂਡਰਿੰਗ ਮਾਮਲੇ ਤਹਿਤ ਜਾਂਚ ਦੀ ਮੰਗ ਕੀਤੀ ਹੈ।