ਪੰਜਾਬੀ ਗਾਇਕ ਸਿੱਪੀ ਗਿੱਲ ਵਿਰੁਧ ਮਾਮਲਾ ਦਰਜ, ਕੁੱਟਮਾਰ ਦੇ ਲੱਗੇ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪੁਲਿਸ ਮਾਮਲੇ ਵਿਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

Punjabi Singer Sippy Gill booked by Mohali police

 

ਮੁਹਾਲੀ: ਮਸ਼ਹੂਰ ਪੰਜਾਬੀ ਗਾਇਕ ਸਿੱਪੀ ਗਿੱਲ ਵਿਰੁਧ ਮੁਹਾਲੀ 'ਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ 'ਤੇ ਹੋਮਲੈਂਡ ਸੁਸਾਇਟੀ 'ਚ ਅਪਣੇ ਦੋਸਤ 'ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਪੁਲਿਸ ਮਾਮਲੇ ਵਿਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਅਮਰੀਕੀ ਸਿੱਖ ਮੇਅਰ ਰਵੀ ਭੱਲਾ ਨੂੰ ਮਿਲੀਆਂ ਜਾਨੋਂ ਮਾਰਨ ਦੀ ਧਮਕੀਆਂ

ਪੰਜਾਬੀ ਗਾਇਕ ਵਿਰੁਧ ਆਈਪੀਸੀ ਦੀ ਧਾਰਾ 323,341,148 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਰ ਥਾਣਾ ਮਟੌਰ ਵਿਖੇ ਮਾਮਲਾ ਦਰਜ ਹੋਇਆ ਹੈ। ਇਸ ਮਾਮਲੇ ਵਿਚ ਸਨੀ ਸੇਖੋਂ ਤੇ ਹਨੀ ਖਾਨ ਨਾਂਅ ਦੇ ਵਿਅਕਤੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 5-6 ਅਣਪਛਾਤੇ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜੈਤੋ ਦੇ ਪਿੰਡ ਅਕਲੀਆ ਨੇੜੇ ਖੇਤਾਂ ਵਿਚ ਪਲਟੀ ਕਾਰ

ਮਿਲੀ ਜਾਣਕਾਰੀ ਅਨੁਸਾਰ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲਜੀਤ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁੱਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਅਪਣੀ ਜਾਨ ਬਚਾਈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਮਾਮਲੇ ਵਿਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਸਬੂਤਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।