ਕੋਰੋਨਾ ਵਾਇਰਸ ਨੂੰ ਲੈ ਹਨੀ ਸਿੰਘ ਨੇ ਵੀ ਕੀਤਾ ਲੋਕਾਂ ਨੂੰ ਜਾਗਰੂਕ, ਦੇਖੋ ਵੀਡੀਓ 

ਏਜੰਸੀ

ਮਨੋਰੰਜਨ, ਪਾਲੀਵੁੱਡ

ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਅਜਿਹੇ 'ਚ ਸੂਬਾ ਸਰਕਾਰ ਦੇ ਨਾਲ-ਨਾਲ ਪੰਜਾਬੀ ਤੇ ਬਾਲੀਵੁੱਡ ਸਿਤਾਰੇ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ

File Photo

ਚੰਡੀਗੜ੍ਹ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਅਜਿਹੇ 'ਚ ਸੂਬਾ ਸਰਕਾਰ ਦੇ ਨਾਲ-ਨਾਲ ਪੰਜਾਬੀ ਤੇ ਬਾਲੀਵੁੱਡ ਸਿਤਾਰੇ ਵੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਹਾਲ ਹੀ ਵਿਚ ਪ੍ਰਸਿੱਧ ਗਾਇਕ yo-yo ਹਨੀ ਸਿੰਘ ਨੇ 'ਕੋਰੋਨਾ ਵਾਇਰਸ' ਨੂੰ ਲੈ ਕੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।

ਇਸ ਵੀਡੀਓ 'ਚ ਹਨੀ ਸਿੰਘ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, ''ਕੋਰੋਨਾ ਵਾਇਰਸ ਮਜ਼ਾਕ ਨਹੀਂ ਹੈ।'' ਇਸ ਵੀਡੀਓ 'ਤੇ ਕਾਫੀ ਲੋਕਾਂ ਨੇ ਕੁਮੈਂਟਸ ਕੀਤੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।

ਰੋਜ਼ਾਨਾ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਹੁਣ ਤੱਕ ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਕੁੱਲ 219,237 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚ 9 ਹਜ਼ਾਰ ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 169 ਲੋਕਾਂ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ ਅਤੇ ਭਾਰਤ ਵਿਚ ਹਾਲੇ ਤੱਕ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।