ਦਰਬਾਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ  

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਲਗਾਤਾਰ ਵੱਖ-ਵੱਖ ਤਰੀਕੇ ਨਾਲ ਖੇਤੀ ਕਾਨੂੰਨਾਂ ਦਾ ਕਰ ਰਹੇ ਨੇ ਵਿਰੋਧ

Ranjit Bawa at Darbar Sahib Amritsar

ਅੰਮ੍ਰਿਤਸਰ : ਪੰਜਾਬੀ ਪ੍ਰਸਿੱਧ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਬੀਤੀ ਰਾਤ ਰਣਜੀਤ ਬਾਵਾ ਅੰਮ੍ਰਿਤਸਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਅਲਾਹੀ ਬਾਣੀ ਦਾ ਆਨੰਦ ਮਾਣਿਆ।  ਰਣਜੀਤ ਬਾਵਾ ਨੇ ਪਰਿਵਾਰ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਹਾਜ਼ਰੀ ਭਰੀ।

ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ। ਦੱਸ ਦਈਏ ਕਿ ਰਣਜੀਤ ਬਾਵਾ ਪਹਿਲੇ ਦਿਨ ਤੋਂ ਕਿਸਾਨ ਅੰਦੋਲਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਹ ਲਗਾਤਾਰ ਵੱਖ-ਵੱਖ ਤਰੀਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾ ਰਹੇ ਹਨ।

ਹਾਲ ਹੀ ਵਿਚ ਰਣਜੀਤ ਬਾਵਾ ਨੇ ਆਪਣੇ ਫੇਸਬੁੱਕ ਪੇਜ਼ 'ਤੇ ਪੋਸਟ ਸ਼ੇਅਰ ਕਰ ਆਪਣੇ ਚਾਹੁਣ ਵਾਲਿਆਂ ਨੂੰ ਖੁਸ਼ੀ ਦੀ ਖ਼ਬਰ ਵੀ ਦਿੱਤੀ ਹੈ। ਦਰਅਸਲ ਰਣਜੀਤ ਬਾਵਾ ਛੇਤੀ ਹੀ ਐਲਬਮ ਲੈ ਕੇ ਆ ਰਹੇ ਹਨ । ਇਸ ਐਲਬਮ ਨੂੰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ। ਰਣਜੀਤ ਬਾਵਾ ਦੀ ਇਸ ਐਲਬਮ ਦਾ ਕੀ ਨਾਂਅ ਹੋਵੇਗਾ ਤੇ ਕਿਸ ਥੀਮ 'ਤੇ ਹੋਵੇਗੀ ਇਸ ਦੀ ਹਾਲੇ ਕੋਈ ਜਾਣਕਾਰੀ ਨਹੀਂ ਹੈ।