ਪੰਜਾਬੀ ਇੰਡਸਟਰੀ ਦੀਆਂ ਇਹਨਾਂ ਮਸ਼ਹੂਰ ਹਸਤੀਆਂ ਨੇ ਵੀ ਪਾਈ ਵੋਟ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ।

Lakhwinder Wadali

 

 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿਚ ਲੱਗਣੇ ਹੋਏ ਸਨ। ਆਮ ਲੋਕਾਂ ਤੋਂ ਲੈ ਕੇ ਮਸ਼ਹੂਰ ਹਸਤੀਆਂ ’ਚ ਵੀ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। 

 

ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਲਖਵਿੰਦਰ ਵਡਾਲੀ ਨੇ ਵੋਟ ਪਾਉਣ ਤੋਂ ਬਾਅਦ ਆਪਣੇ ਪਿਤਾ ਜੀ ਦੇ ਨਾਲ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ। ਉਨ੍ਹਾਂ ਆਪਣੀ ਪੋਸਟ ’ਚ ਲਿਖਿਆ ਕਿ ਲੋਕਤੰਤਰ ’ਚ ਸਭ ਤੋਂ ਵੱਧ ਤਾਕਤ ਵੋਟ ਦੀ ਹੁੰਦੀ ਹੈ। ਸਾਡੀ ਵੋਟ ਸਾਡਾ ਅਧਿਕਾਰ ਹੈ। ਉਨ੍ਹਾਂ ਨੇ ਵੀ ਲੋਕਾਂ ਨੂੰ ਵੋਟ ਜ਼ਰੂਰ ਪਾਉਣ ਲਈ ਕਿਹਾ।

 

ਇਸ ਦੇ ਨਾਲ ਹੀ ਮਸ਼ਹੂਰ ਪੰਜਾਬੀ ਗਾਇਕ ਅਤੇ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੇ ਅਪਣੇ ਮਾਤਾ ਚਰਨ ਕੌਰ ਨਾਲ ਪਿੰਡ ਮੂਸਾ ਵਿਖੇ ਵੋਟ ਪਾਈ। ਵੋਟ ਪਾਉਣ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਮਾਨਸਾ ਵਿਚ ਪੂਰਾ ਫਸਵਾਂ ਮੁਕਾਬਲਾ ਹੈ ਅਤੇ ਉਹਨਾਂ ਨੇ ਪੂਰੀ ਮਿਹਨਤ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਅਪਣੀ ਜਿੱਤ ਦਾ ਦਾਅਵਾ ਕੀਤਾ।

ਇਨ੍ਹਾਂ ਤੋਂ ਇਲਾਵਾ ਪੰਜਾਬੀ ਗਾਇਕ ਅਤੇ ਅਦਾਕਾਰ ਰਵਿੰਦਰ ਗਰੇਵਾਲ ਅਤੇ ਕਰਮਜੀਤ ਅਨਮੋਲ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ।