ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ 5 ਅਕਤੂਬਰ ਤਕ ਟਲੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਕੋਈ ਵੀ ਮੁਲਜ਼ਮ ਅਦਾਲਤ ਵਿਚ ਨਹੀਂ ਹੋਇਆ ਪੇਸ਼

Sidhu Moosewala



ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁਧਵਾਰ ਨੂੰ ਮਾਨਸਾ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਦਾਲਤ ਪਹੁੰਚੇ ਪਰ ਕੋਈ ਵੀ ਮੁਲਜ਼ਮ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਇਸ ਦੇ ਚਲਦਿਆਂ ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਤਕ ਮੁਲਤਵੀ ਕਰ ਦਿਤੀ ਗਈ ਹੈ।

ਇਹ ਵੀ ਪੜ੍ਹੋ: PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ; ਇਨ੍ਹਾਂ ਮੰਗਾਂ ’ਤੇ ਬਣੀ ਸਹਿਮਤੀ

ਬਲਕੌਰ ਸਿੰਘ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਅੱਜ ਮੁਲਜ਼ਮਾਂ ਨੂੰ ਸਰੀਰਕ ਤੌਰ ’ਤੇ ਪੇਸ਼ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ। ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ 6 ਸਤੰਬਰ ਨੂੰ ਹੋਈ ਸੀ। ਇਸ ਦੌਰਾਨ 21 ਦੋਸ਼ੀਆਂ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਜਦਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਸਾਰਜ ਸਿੰਘ ਅਤੇ ਦੀਪਕ ਟੀਨੂੰ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ; ਇਨ੍ਹਾਂ ਮੰਗਾਂ ’ਤੇ ਬਣੀ ਸਹਿਮਤੀ

ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਕਤਲ ਦੀ ਸਾਜ਼ਸ਼ ਨੂੰ ਅੰਜਾਮ ਦੇਣ ਵਾਲਾ ਗੈਂਗਸਟਰ ਗੋਲਡੀ ਬਰਾੜ ਫਿਲਹਾਲ ਵਿਦੇਸ਼ 'ਚ ਲੁਕਿਆ ਹੋਇਆ ਹੈ।