ਗਿੱਪੀ ਗਰੇਵਾਲ ਨੇ ਨਨਕਾਣਾ ਸਾਹਿਬ ‘ਚ ਟੇਕਿਆ ਮੱਥਾ

ਏਜੰਸੀ

ਮਨੋਰੰਜਨ, ਪਾਲੀਵੁੱਡ

ਇਸ ਦੌਰਾਨ ਦੀਆਂ ਤਸਵੀਰਾਂ ਇੰਸਟਾਗ੍ਰਾਮ 'ਤੇ ਕੀਤੀਆਂ ਸੇਅਰ 

File

ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਨਕਾਣਾ ਸਾਹਿਬ ਪਹੁੰਚੇ। 

ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ‘ਤੇ ਬਣੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਗੂ ਘਰ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ। 

ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੱਥਾ ਟੇਕਿਆ ਅਤੇ ਚਵਰ ਸਾਹਿਬ ਝੁਲਾਇਆ।

ਗਿੱਪੀ ਗਰੇਵਾਲ ਜਲਦ ਹੀ ਅਪਣੀ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ ਲੈ ਕੇ ਆ ਰਹੇ ਹਨ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਨੇ ਨਨਕਾਣਾ ਸਾਹਿਬ ‘ਚ ਮੱਥਾ ਟੇਕਿਆ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਸੀ।  ਫ਼ਿਲਮ ‘ਚ ਗਿੱਪੀ ਗਰੇਵਾਲ, ਨੇਹਾ ਸ਼ਰਮਾ, ਬੱਬਲ ਰਾਏ, ਰੋਸ਼ਨ ਪ੍ਰਿੰਸ ਅਤੇ ਪਵਨ ਮਲਹੋਤਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। 

ਫ਼ਿਲਮ ਦੇ ਸਾਰੇ ਐਕਸ਼ਨ ਸੀਨਾਂ ਨੂੰ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਿਆਮ ਕੋਸ਼ਲ ਨੇ ਨਿਰਦੇਸ਼ਿਤ ਕੀਤਾ ਹੈ। 

ਫ਼ਿਲਮ ਦਾ ਵਿਸ਼ਵ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਦੁਆਰਾ ਕੀਤਾ ਜਾਵੇਗਾ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ 28 ਫਰਵਰੀ ਨੂੰ ਰਿਲੀਜ਼ ਹੋਵੇਗੀ।