‘‘ਸਿੱਧੂ ਮੂਸੇਵਾਲੇ ਵਰਗੇ ਵਿਗੜੇ ਹੋਏ ਗਾਇਕਾਂ ਨੂੰ ਨੱਥ ਪਾਉਣੀ ਜ਼ਰੂਰੀ’’

ਏਜੰਸੀ

ਮਨੋਰੰਜਨ, ਪਾਲੀਵੁੱਡ

ਸਿੱਧੂ ਮੂਸੇਵਾਲੇ ਵੱਲੋਂ ਜੋ ਅਪਣੇ ਇਕ ਗਾਣੇ ਵਿਚ ‘ਮਾਈ ਭਾਗੋ’ ਦੇ ਨਾਮ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਸ ਨੂੰ ਲੈ ਕੇ ਸਿੱਖਾਂ ਵਿਚ ਫੈਲਿਆ ਰੋਸ

Sidhu Moose Wala

ਚੰਡੀਗੜ੍ਹ : ਸਿੱਧੂ ਮੂਸੇਵਾਲੇ ਵੱਲੋਂ ਜੋ ਅਪਣੇ ਇਕ ਗਾਣੇ ਵਿਚ ‘ਮਾਈ ਭਾਗੋ’ ਦੇ ਨਾਮ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਸ ਨੂੰ ਲੈ ਕੇ ਸਿੱਖਾਂ ਵਿਚ ਫੈਲਿਆ ਰੋਸ ਠੰਡਾ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਸਿੱਖਾਂ ਵੱਲੋਂ ਸਿੱਧੂ ਮੂਸੇਵਾਲੇ ਦੇ ਘਰ ਅੱਗੇ ਰੋਸ ਧਰਨਾ ਦਿੱਤਾ ਗਿਆ। ਉਥੇ ਹੀ ਕਈ ਸਿੱਖ ਆਗੂਆਂ ਵੱਲੋਂ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਸਿੱਧੂ ਮੂਸੇਵਾਲੇ ਦੀ ਇਸ ਹਰਕਤ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਪਾਸੋਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਬੋਲਦਿਆਂ ਆਖਿਆ ਕਿ ਸਿੱਧੂ ਮੂਸੇਵਾਲੇ ਵੱਲੋਂ ਕੀਤੀ ਗਈ ਹਰਕਤ ਨਾ ਬਰਦਾਸ਼ਤਯੋਗ ਹੈ। ਅਜਿਹੇ ਲੱਚਰ ਗਾਇਕਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕੋਈ ਵਿਗੜਿਆ ਹੋਇਆ ਕਲਾਕਾਰ ਅੱਗੇ ਤੋਂ ਅਜਿਹੀ ਜੁਰਅਤ ਨਾ ਕਰ ਸਕੇ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸਿੱਧੂ ਮੂਸੇਵਾਲੇ ਵੱਲੋਂ ਮਾਈ ਭਾਗੋ ਦੇ ਨਾਂਅ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਇਸ ਗਾਣੇ ਨਾਲ ਜੁੜੇ ਸਾਰੇ ਲੋਕਾਂ ’ਤੇ ਕੇਸ ਦਰਜ ਕਰਨਾ ਚਾਹੀਦਾ ਹੈ।

ਦੱਸ ਦਈਏ ਕਿ ਸਿੱਧੂ ਮੂਸੇਵਾਲੇ ਨੇ ‘ਅਣਬ ਮੁਟਿਆਰਾਂ’ ਫਿਲਮ ਲਈ ‘ਜੱਟੀ ਜਿਊਣੇ ਮੌੜ ਦੀ ਬੰਦੂਕ ਵਰਗੀ’ ਗਾਣੇ ਵਿਚ ਮਾਈ ਭਾਗੋ ਦੇ ਨਾਂਅ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਕੇ ਸਿੱਖ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਹੁਣ ਦੇਖਣਾ ਹੋਵੇਗਾ ਕਿ ਸਿੱਧੂ ਮੂਸੇਵਾਲੇ ਵਿਰੁੱਧ ਕੀ ਕਾਰਵਾਈ ਹੁੰਦੀ ਹੈ ਜਾਂ ਫਿਰ ਉਸ ਦਾ ਮਾਮਲਾ ਵੀ ਬੇਅਦਬੀ ਦੇ ਮਾਮਲੇ ਵਾਂਗ ਠੰਡੇ ਬਸਤੇ ਪਾ ਦਿੱਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।