ਪੰਜਾਬ ਦੇ ਰਾਜਪਾਲ ਨੇ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਗਾਇਕਾ ਦਾ ਦੇਹਾਂਤ ਪੰਜਾਬ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Banwarilal Purohit

 

ਚੰਡੀਗੜ:  ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਦੁਨੀਆਂ ਭਰ ਵਿੱਚ ਪ੍ਰਸਿੱਧ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ  ਹੈ।

 

ਰਾਜਪਾਲ ਨੇ ਕਿਹਾ ,“ ਬੁੰਲਦ ਆਵਾਜ਼ ਦੀ ਮਲਿਕਾ ਅਤੇ ਲੰਬੀ ਹੇਕ ਵਾਲੀ ਲੋਕ ਗਾਇਕਾ ਦਾ ਦੇਹਾਂਤ ਪੰਜਾਬ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।” ਉਨਾਂ ਕਿਹਾ ਕਿ ਰਾਸ਼ਟਰਪਤੀ ਪ੍ਰਸ਼ੰਸਾ ਪੱਤਰ ਧਾਰਕ, ਕਈ ਕੌਮੀ ਅਤੇ ਕੌਮਾਂਤਰੀ ਸਨਮਾਨਾਂ ਨਾਲ ਨਵਾਜ਼ੀ ਜਾਣ ਵਾਲੀ ਸ੍ਰੀਮਤੀ ਬਾਵਾ ਨੂੰ ਲੋਕ ਗਾਇਕੀ ਦੇ ਖੇਤਰ ਵਿੱਚ ਪਾਏ ਪੂਰਨਿਆਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। 

 

 

 

ਰਾਜਪਾਲ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ, ਸਾਕ-ਸਨੇਹੀਆਂ ਅਤੇ ਕਲਾਕਾਰ ਭਾਈਚਾਰੇ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਵਿਛੜੀ ਰੂਹ ਨੂੰ  ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।