ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਕੀਤਾ ਗਿਆ ਅੰਤਿਮ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Funeral of Punjabi folk singer Gurmeet Bawa

 

ਅੰਮ੍ਰਿਤਸਰ: ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਹਨਾਂ ਦਾ ਸੰਸਕਾਰ ਇੱਥੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਨੇੜੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।

 

 

 

ਗੁਰਮੀਤ ਕੌਰ ਬਾਵਾ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਉਨ੍ਹਾਂ ਦੇ ਗਾਇਕ ਪਤੀ ਕਿਰਪਾਲ ਸਿੰਘ ਬਾਵਾ ਬੇਟੀ ਗਲੋਰੀ ਬਾਵਾ ਅਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਦਮਸ੍ਰੀ ਪੂਰਨ ਚੰਦ ਵਡਾਲੀ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪ੍ਰੋਗਰਾਮ ਪੇਸ਼ਕਾਰ ਸਤਿੰਦਰ ਸੱਤੀ, ਰਮੇਸ਼ ਯਾਦਵ ਤੇ ਭੁਪਿੰਦਰ ਸਿੰਘ ਸੰਧੂ ਸਮੇਤ ਵੱਡੀ ਗਿਣਤੀ 'ਚ ਗਾਇਕ ਕਲਾਕਾਰ ਅਤੇ ਸੰਗੀਤ ਪ੍ਰੇਮੀ ਹਾਜ਼ਰ ਸਨ।

 

 

ਪਰਿਵਾਰ ਨੇ ਨਮ ਅੱਖਾਂ ਨਾਲ ਗੁਰਮੀਤ ਬਾਵਾ  ਨੂੰ ਅੰਤਿਮ ਵਿਦਾਈ ਦਿੱਤੀ।  ਜਾਣਕਾਰੀ ਅਨੁਸਾਰ ਬਾਵਾ ਜੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂਅ ਸੀ ਅਤੇ ਕਈ ਰਾਸ਼ਟਰੀ -ਅੰਤਰਰਾਸ਼ਟਰੀ ਮਾਣ ਸਨਮਾਨ ਉਨ੍ਹਾਂ ਨੂੰ ਮਿਲ ਚੁੱਕੇ ਸਨ। ਗੁਰਮੀਤ ਬਾਵਾ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਸੰਗੀਤ ਅਤੇ ਸਾਹਿੱਤਿਕ ਜਗਤ ਵਿਚ ਸੋਗ ਦੀ ਲਹਿਰ ਹੈ।