ਹਰਭਜਨ ਮਾਨ ਸਮੇਤ ਕਈ ਪੰਜਾਬੀ ਸਿਤਾਰਿਆਂ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

23 ਮਾਰਚ ਨੂੰ ‘ਸ਼ਹੀਦ ਦਿਵਸ’ ਦੇ ਰੂਪ ਵਿਚ ਵੀ ਮਨਾਇਆ ਜਾਂਦਾ ਹੈ। ਇਹਨਾਂ ਸ਼ਹੀਦਾਂ ਨੂੰ ਪਾਲੀਵੁੱਡ ਤੇ ਸੰਗੀਤ ਜਗਤ ਦੇ ਕਲਾਕਾਰਾਂ ਨੇ ਆਪਣੇ ਅੰਦਾਜ਼ ਵਿਚ ਸ਼ਰਧਾਂਜਲੀ ਦਿੱਤੀ ਹੈ।

Shaheed Bhagat singh

ਪੰਜਾਬ : ਭਾਰਤ ਨੂੰ ਅੰਗਰੇਜ਼ੀ ਹਕੂਮਤ ਤੋਂ ਅਜ਼ਾਦ ਕਰਵਾਉਣ ਲਈ ਸ਼ਹੀਦ ਹੋਣ ਵਾਲੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਜਿੱਥੇ ਸਾਰਾ ਦੇਸ਼ ਪ੍ਰਣਾਮ ਕਰ ਰਿਹਾ ਹੈ, ਉੱਥੇ ਹੀ ਪੰਜਾਬੀ ਸਿਨਮੇ ਦੇ ਸਿਤਾਰੇ ਵੀ ਸ਼ਹੀਦਾਂ ਦੀ ਸ਼ਹਾਦਤ ਦੀ ਗਾਥਾ ਸੁਣਾ ਰਹੇ ਹਨ। ਭਗਤ ਸਿੰਘ ਦਾ ਜਨਮ ਸਿੱਖ ਪਰਿਵਾਰ ਵਿਚ ਪਿਤਾ ਸਰਦਾਰ ਕਿਸ਼ਨ ਸਿੰਘ ਦੇ ਘਰ, ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ,1907 ਨੂੰ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜ੍ਹਾਂਵਾਲਾਂ ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ। ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਨਵਾਂਸ਼ਹਿਰ (ਪੰਜਾਬ) ਵਿਚ ਸਥਿਤ ਹੈ। 

23 ਮਾਰਚ ਨੂੰ ‘ਸ਼ਹੀਦ ਦਿਵਸ’ ਦੇ ਰੂਪ ਵਿਚ ਵੀ ਮਨਾਇਆ ਜਾਂਦਾ ਹੈ। ਇਹਨਾਂ ਸ਼ਹੀਦਾਂ ਨੂੰ ਪਾਲੀਵੁੱਡ ਤੇ ਸੰਗੀਤ ਜਗਤ ਦੇ ਕਲਾਕਾਰਾਂ ਨੇ ਆਪਣੇ-ਆਪਣੇ ਅੰਦਾਜ਼ ਵਿਚ ਸ਼ਰਧਾਂਜਲੀ ਦਿੱਤੀ ਹੈ। ਉੱਘੇ ਕਲਾਕਾਰ ਅਤੇ ਅਦਾਕਾਰ ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਇਕ ਆਡੀਓ ਹੈ।

 

 

ਇਸ ਆਡੀਓ ‘ਚ ਹਰਭਜਨ ਮਾਨ ਤੇ ਉਹਨਾਂ ਦੇ ਭਰਾ ਗੁਰਸੇਵਕ ਮਾਨ ਭਗਤ ਸਿੰਘ ਦੀ ਗਾਥਾ ਸੁਣਾ ਰਹੇ ਹਨ। ਇਸਤੋਂ ਇਲਾਵਾ ਸੁਖਸ਼ਿੰਦਰ ਸਿੰਦਾ, ਦਿਲਜੀਤ ਦੌਸਾਂਝ, ਗੁਰਦਾਸ ਮਾਨ, ਤਰਸੇਮ ਜੱਸੜ, ਨਿਰੂ ਬਾਜਵਾ ਵਰਗੇ ਸਿਤਾਰਿਆਂ ਨੇ ਖਾਸ ਟਵੀਟ ਕਰਕੇ ਸ਼ਰਧਾਂਜਲੀ ਦਿੱਤੀ ਹੈ।

 

 

 

 

ਦੱਸ ਦਈਏ ਕਿ ਭਗਤ ਸਿੰਘ , ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ, 1931 ਤੈਅ ਕੀਤੀ ਗਈ ਸੀ। ਪਰੰਤੂ ਲੋਕਾਂ ਦਾ ਹਜੂਮ 23 ਮਾਰਚ ਸਵੇਰ ਤੋਂ ਹੀ ਜੇਲ੍ਹ ਦੇ ਗੇਟ ਦੇ ਬਾਹਰ ਇਕੱਠਾ ਹੋਣ ਲੱਗਾ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇੱਕ ਕੋਝੀ ਚਾਲ ਚਲਦਿਆਂ 23 ਮਾਰਚ,1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ।