ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਸਫ਼ਾਈ, ਵਿਵਾਦਤ ਬਿਆਨ ਲਈ ਮੰਗੀ ਮੁਆਫੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਅਪਣੇ ਤਾਜ਼ਾ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਗੁਰਦਾਸ ਮਾਨ ਦਾ ਸਿੱਖ ਜਥੇਬੰਦੀਆਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ।

Gurdas Mann apologizes for controversial statement

ਚੰਡੀਗੜ੍ਹ: ਅਪਣੇ ਤਾਜ਼ਾ ਬਿਆਨ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਗੁਰਦਾਸ ਮਾਨ (Gurdas Maan controversial statement) ਦਾ ਸਿੱਖ ਜਥੇਬੰਦੀਆਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਗੁਰਦਾਸ ਮਾਨ ਨੇ ਹੁਣ ਸੋਸ਼ਲ ਮੀਡੀਆ ਜ਼ਰੀਏ ਅਪਣੇ ਬਿਆਨ ’ਤੇ ਸਫਾਈ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ

ਹੋਰ ਪੜ੍ਹੋ: ਅਫ਼ਗਾਨਿਸਤਾਨ ਤੋਂ ਸੁਰੱਖਿਅਤ ਭਾਰਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਪਾਵਨ ਸਰੂਪ

ਫੇਸਬੁੱਕ ’ਤੇ ਸ਼ੇਅਰ ਕੀਤੀ ਗਈ ਇਕ ਵੀਡੀਓ ਵਿਚ ਗੁਰਦਾਸ ਮਾਨ (Punjabi Singer Gurdas Maan) ਨੇ ਕਿਹਾ, ‘ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਮੈਂ ਮੁਆਫੀ ਮੰਗਦਾ ਹਾਂ। ਗੁਰੂ ਸਾਹਿਬਾਨਾਂ ਨਾਲ ਕਿਸੇ ਦੀ ਵੀ ਤੁਲਨਾ ਨਹੀਂ ਹੋ ਸਕਦੀ। ਮੈਂ ਇਹ ਜ਼ਰੂਰ ਕਿਹਾ ਸੀ ਕਿ ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਭੱਲਾ ਪਰਿਵਾਰ ਵਿਚੋਂ ਸਨ ਤੇ ਮੁਰਾਦ ਸ਼ਾਹ ਵੀ ਨਕੋਦਰ ਵਿਖੇ ਭੱਲਾ ਪਰਿਵਾਰ ਵਿਚ ਪੈਦਾ ਹੋਏ ਸਨ। ਮੈਂ ਗੁਰੂ ਸਾਹਿਬਾਨ ਦੇ ਅਪਮਾਨ ਬਾਰੇ ਸੋਚ ਵੀ ਨਹੀਂ ਸਕਦਾ’।

ਹੋਰ ਪੜ੍ਹੋ: ਰਾਸ਼ਟਰਪਤੀ ਕੋਵਿੰਦ Special Train ਰਾਹੀਂ 29 ਅਗਸਤ ਨੂੰ ਜਾਣਗੇ ਅਯੁੱਧਿਆ, ਕਰਨਗੇ ਰਾਮਲਾਲਾ ਦੇ ਦਰਸ਼ਨ

ਦਰਅਸਲ ਗੁਰਦਾਸ ਮਾਨ (Gurdas Mann apologizes for controversial statement) ਨੇ ਬੀਤੇ ਦਿਨੀਂ ਡੇਰਾ ਨਕੋਦਰ ਵਿਖੇ ਇਕ ਵਿਵਾਦਤ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਸੀ ਕਿ ਲਾਡੀ ਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਬੱਚੇ ਹਨ। ਉਹਨਾਂ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਜਗਤ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, 15 ਪੈਸੇ ਪ੍ਰਤੀ ਲੀਟਰ ਦੀ ਆਈ ਕਮੀ 

ਸੋਸ਼ਲ ਮੀਡੀਆ ’ਤੇ ਵੀ ਗੁਰਦਾਸ ਮਾਨ ਦਾ ਭਾਰੀ ਵਿਰੋਧ ਹੋ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਉਸ ਸਮੇਂ ਵਿਵਾਦਾਂ ਵਿਚ ਆ ਗਏ ਸਨ ਜਦੋਂ ਉਹਨਾਂ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਇਕ ਵਿਵਾਦਤ ਬਿਆਨ ਦਿੱਤਾ ਸੀ।