ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦਾ ਟਾਈਟਲ ਟ੍ਰੈਕ ਹੋਇਆ ਰਿਲੀਜ਼ 

ਏਜੰਸੀ

ਮਨੋਰੰਜਨ, ਪਾਲੀਵੁੱਡ

ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਖੁਦ ਆਪਣੀ ਸੁਰੀਲੀ ਆਵਾਜ਼ ਵਿਚ ਗਾਇਆ ਹੈ

Sohreyan Da Pind Aa Gaya

 

ਚੰਡੀਗੜ੍ਹ - ਫ਼ਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਦੇ ਮੋਸਟ ਅਵੇਟਿਡ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ ਦਰਸ਼ਕਾਂ ਵਿਚ ਫ਼ਿਲਮ ਨੂੰ ਲੈ ਕੇ ਕਾਫ਼ੀ ਉਡੀਕ ਦੇਖੀ ਜਾ ਰਹੀ ਹੈ। ਟ੍ਰੇਲਰ ਦੇ ਯੂਟਿਊਬ 'ਤੇ 5 ਮਿਲੀਅਨ ਤੋਂ ਵੱਧ ਵਿਊਜ਼ ਹੋ ਚੁੱਕੇ ਹਨ। ਹੁਣ ਫ਼ਿਲਮ ਦਾ ਟਾਈਟਲ ਟਰੈਕ, ਅੱਜ 25 ਜੂਨ ਨੂੰ ਰਿਲੀਜ਼ ਹੋਇਆ ਹੈ ਜੋ ਕਿ ਦਰਸ਼ਕਾਂ ਦਾ ਦਿਲ ਜਿੱਤ ਰਿਹਾ ਹੈ। ਇਹ ਗੀਤ ਦਰਸ਼ਕਾਂ ਨੂੰ ਆਪਣੀ ਨਸ਼ਈ ਧੁਨਾਂ 'ਤੇ ਭੰਗੜਾ ਪਾਉਣ ਲਈ ਮਜ਼ਬੂਰ ਕਰੇਗਾ। ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੀ ਕੈਮਿਸਟਰੀ ਉਨ੍ਹਾਂ ਵਿਚਕਾਰ ਸਕ੍ਰੀਨ ਦੇ ਪਿਆਰ ਨੂੰ ਸਾਬਤ ਕਰ ਰਹੀ ਹੈ।

ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਖੁਦ ਆਪਣੀ ਸੁਰੀਲੀ ਆਵਾਜ਼ ਵਿਚ ਗਾਇਆ ਹੈ ਜੋ ਦਰਸ਼ਕਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰੀਲਾਂ, ਸ਼ਾਰਟਸ ਅਤੇ ਸਟੋਰੀ ਬਣਾਉਣ ਲਈ ਮਜ਼ਬੂਰ ਕਰੇਗਾ। ਦਿਲਾਂ ਨੂੰ ਜਿੱਤਣ ਵਾਲੇ ਇਸ ਗੀਤ 'ਚ ਦਾਊਦ ਦੁਆਰਾ ਜ਼ਬਰਦਸਤ ਸੰਗੀਤ ਤਿਆਰ ਕੀਤਾ ਗਿਆ ਹੈ। ਫਿਲਮ ਵਿਚ ਦਰਸ਼ਕਾਂ ਨੂੰ ਪਿਆਰ, ਰੋਮਾਂਸ ਅਤੇ ਬਹੁਤ ਸਾਰੀਆਂ ਮਜ਼ੇਦਾਰ ਗੱਲਾਂ ਸੁਣਨ ਨੂੰ ਮਿਲਣਗੀਆਂ।

ਕਹਾਣੀ 90 ਦੇ ਦਹਾਕੇ ਦੇ ਸੱਭਿਆਚਾਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਜਦੋਂ ਮਾਪਿਆਂ ਨਾਲ ਰਿਸ਼ਤੇ ਬਾਰੇ ਗੱਲ ਕਰਨਾ ਇਨਾ ਆਸਾਨ ਨਹੀਂ ਹੁੰਦਾ ਸੀ। ਇਹ ਉਲਝਣ ਭਰੀ ਪ੍ਰੇਮ ਕਹਾਣੀ ਦੇਖਣੀ ਦਿਲਚਸਪ ਹੋਵੇਗੀ।  ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਦੋਵੇਂ ਪੰਜਾਬੀ ਸਿਨੇਮਾ ਦੇ ਚਮਕਦੇ ਸਿਤਾਰੇ ਹਨ, ਜੋ ਲਗਾਤਾਰ ਦਰਸ਼ਕਾਂ ਦਾ ਦਿਲ ਜਿੱਤ ਰਹੇ ਹਨ। 'ਸਹੁਰਿਆਂ ਦਾ ਪਿੰਡ ਆ ਗਿਆ' 'ਚ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।  

ਹੁਣ, ਪ੍ਰਸ਼ੰਸਕ ਗੁਰਨਾਮ ਭੁੱਲਰ ਅਤੇ ਸਰਗੁਨ ਮਹਿਤਾ ਨੂੰ ਇਕੱਠੇ ਦੇਖਣ ਲਈ ਉਤਸੁਕ ਹਨ। ਇਸ ਦੇ ਨਾਲ ਹੀ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ ਤੇ ਹਰਦੀਪ ਗਿੱਲ ਵੀ ਫਿਲਮ 'ਚ ਅਹਿਮ ਭੂਮਿਕਾ ਨਿਭਾਉਣਗੇ। ਇਹ ਫਿਲਮ ਅੰਬਰਦੀਪ ਸਿੰਘ ਦੁਆਰਾ ਲਿਖੀ ਗਈ ਹੈ ਅਤੇ ਸ਼ਿਤਿਜ ਚੌਧਰੀ ਦੁਆਰਾ ਨਿਰਦੇਸ਼ਤ ਹੈ, ਜੋ ਕਿ ਸ਼੍ਰੀ ਨਰੋਤਮ ਜੀ ਫਿਲਮ ਪ੍ਰੋਡਕਸ਼ਨ, ਨਿਊ ਏਰਾ ਫਿਲਮਸ ਅਤੇ ਬਾਲੀਵੁੱਡ ਹਾਈਟਸ ਦੇ ਸਹਿਯੋਗ ਨਾਲ ਜ਼ੀ ਸਟੂਡੀਓਜ਼ ਦੁਆਰਾ ਪੇਸ਼ ਕੀਤੀ ਗਈ ਹੈ। ਫਿਲਮ 8 ਜੁਲਾਈ 2022 ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।