ਗਾਇਕ ਪਰਮੀਸ਼ ਵਰਮਾ ਨੂੰ ਮਿਲੀ ਧਮਕੀ
ਵਿਦੇਸ਼ੀ ਨੰਬਰ ਤੋਂ ਕਾਲ ਕਰਕੇ 10 ਕਰੋੜ ਰੁਪਏ ਦੀ ਮੰਗੀ ਫ਼ਿਰੌਤੀ
Singer Parmish Verma receives threat
ਲੁਧਿਆਣਾ : ਪੰਜਾਬੀ ਗਾਇਕਾਂ ਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਸਾਥੀ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਭਰੀ ਕਾਲ ਆਈ ਹੈ । ਵਿਦੇਸ਼ੀ ਨੰਬਰ ਤੋਂ ਕਾਲ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈਰੀ ਬਾਕਸਰ ਦੱਸ ਕੇ ਧਮਕਾਇਆ ਅਤੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ।
ਉਸ ਨੇ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਸਾਥੀ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਦੀ ਮੰਗ ਪੂਰੀ ਨਾ ਕੀਤੀ ਗਈ ਤਾਂ ਪਰਮੀਸ਼ ਵਰਮਾ ਸਮੇਤ ਉਸ ਦੇ ਸਾਥੀ ਅਤੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਹਰਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਹੈਰੀ ਬਾਕਸਰ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕਰ ਲਿਆ ਗਿਆ ਹੈ।