Punjab 95 Movie News: ਮੁਸੀਬਤਾਂ 'ਚ ਘਿਰੀ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' , ਸੈਂਸਰ ਬੋਰਡ ਨੇ 120 ਸੀਨ ਹਟਾਉਣ ਦੇ ਦਿੱਤੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Punjab 95 Movie News: ਕਈ ਸੀਨਜ਼ 'ਚ ਬਦਲਾਅ ਕਰਨ ਤੇ ਫਿਲਮ ਦਾ ਟਾਈਟਲ ਬਦਲਣ ਲਈ ਵੀ ਕਿਹਾ

Diljit Dosanjh Film 95 Movie News

Diljit Dosanjh Film 95 Movie News: ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ 'ਪੰਜਾਬ 95' ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਫਿਲਮ 'ਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ, ਸੈਂਸਰ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਹਾਲਾਂਕਿ, ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ, ਸਗੋਂ 120 ਕੱਟਾਂ ਦਾ ਆਦੇਸ਼ ਦਿੱਤਾ ਹੈ। ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ, ਜਿਸ 'ਚ ਬਦਲਾਅ ਦੀ ਮੰਗ ਕੀਤੀ ਗਈ ਹੈ।

ਫਿਲਮ 'ਚ ਇਹ ਹੋਣਗੇ ਵੱਡੇ ਬਦਲਾਅ 
ਮਿਡ-ਡੇਅ ਤਾਜ਼ਾ ਰਿਪੋਰਟ ਮੁਤਾਬਕ ਸੈਂਸਰ ਬੋਰਡ ਦੀ ਨਵੀਂ ਕਮੇਟੀ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ 'ਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਪੰਜਾਬ ਅਤੇ ਇਸ ਦੇ ਜ਼ਿਲ੍ਹਾ ਤਰਨਤਾਰਨ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ। ਫਿਲਮ ਵਿੱਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ।

ਫਿਲਮ ਦਾ ਟਾਈਟਲ ਪੰਜਾਬ 95 ਰੱਖਿਆ ਗਿਆ ਹੈ। ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਏ ਸਨ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਕਮੇਟੀ ਮੰਗ ਕਰਦੀ ਹੈ ਕਿ ਫਿਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ ਦਾ ਨਾਂ ਵੀ ਬਦਲਿਆ ਜਾਵੇ। ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾਉਣ ਲਈ ਕਿਹਾ।

ਖਬਰਾਂ ਮੁਤਾਬਕ ਫਿਲਮ ਨਿਰਮਾਤਾਵਾਂ ਨੇ ਸੈਂਸਰ ਬੋਰਡ ਵੱਲੋਂ ਕਹੇ ਗਏ ਬਦਲਾਅ 'ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਸਵੰਤ ਸਿੰਘ ਖਾਲੜਾ ਪੰਜਾਬ ਦੇ ਸਤਿਕਾਰਤ ਵਿਅਕਤੀ ਸਨ, ਜਿਨ੍ਹਾਂ ’ਤੇ ਇਹ ਫਿਲਮ ਬਣੀ ਹੈ। ਅਜਿਹੇ 'ਚ ਉਨ੍ਹਾਂ ਦਾ ਨਾਂ ਫਿਲਮ ਤੋਂ ਹਟਾਉਣਾ ਗਲਤ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਫਿਲਮ ਪੰਜਾਬ 95 ਵਿਚ ਦਿਲਜੀਤ ਦੋਸਾਂਝ ਮੁੱਖ ਭੂਮਿਕਾ ਵਿਚ ਹਨ। ਫਿਲਮ ਰੋਨੀ ਸਕ੍ਰੂਵਾਲਾ ਦੁਆਰਾ ਨਿਰਮਿਤ ਹੈ ਅਤੇ ਹਨੀ ਤ੍ਰੇਹਨ ਦੁਆਰਾ ਨਿਰਦੇਸ਼ਿਤ ਹੈ। ਜਦੋਂ ਫਿਲਮ ਸੀਬੀਐਫਸੀ (ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ) ਕੋਲ ਸਰਟੀਫਿਕੇਸ਼ਨ ਲਈ ਪਹੁੰਚੀ ਤਾਂ ਬੋਰਡ ਨੇ ਫਿਲਮ ਵਿੱਚ 85 ਕੱਟਾਂ ਦਾ ਆਦੇਸ਼ ਦਿੱਤਾ ਸੀ।

ਇਸ ਤੋਂ ਬਾਅਦ ਨਿਰਮਾਤਾਵਾਂ ਨੇ ਬੋਲਣ ਦੀ ਆਜ਼ਾਦੀ ਦੀ ਮੰਗ ਕੀਤੀ ਅਤੇ ਇਸ 'ਤੇ ਮੁੜ ਵਿਚਾਰ ਕੀਤਾ। ਫਿਲਮ ਨਿਰਮਾਤਾਵਾਂ ਦੀ ਮੰਗ 'ਤੇ ਸੈਂਸਰ ਬੋਰਡ ਨੇ ਨਵੀਂ ਕਮੇਟੀ ਬਣਾਈ ਸੀ, ਹਾਲਾਂਕਿ ਨਵੀਂ ਕਮੇਟੀ ਨੇ ਇਸ 'ਚ 35 ਹੋਰ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ।