ਦਿਲਜੀਤ ਦੋਸਾਂਝ ਨੇ ਅਮਿਤਾਬ ਬੱਚਨ ਦੇ ਛੂਹੇ ਪੈਰ
ਅਮਿਤਾਬ ਬੱਚਨ ਨੇ ਦਿਲਜੀਤ ਦੋਸਾਂਝ ਨੂੰ ਲਗਾਇਆ ਗਲ਼
ਨਵੀਂ ਦਿੱਲੀ : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਜਲਦੀ ਹੀ ‘ਕੌਣ ਬਣੇਗਾ ਕਰੋੜਪਤੀ’ ’ਚ ਨਜ਼ਰ ਆਉਣਗੇ ਅਤੇ ਉਹ ਅਮਿਤਾਬ ਬੱਚਨ ਦੇ ਸਾਹਮਣੇ ਹੌਟ ਸੀਟ ’ਤੇ ਬੈਠੇ ਹਰ ਸਵਾਲ ਦਾ ਜਵਾਬ ਦਿੰਦੇ ਹੋਏ ਨਜ਼ਰ ਆਉਣਗੇ। ‘ਕੇਬੀਸੀ 17’ ਸ਼ੋਅ ਤੋਂ ਦਿਲਜੀਤ ਦੋਸਾਂਝ ਦਾ ਇਕ ਵੀਡੀਓ ਸਾਹਮਣੇ ਆਇਆ ਹੈ ਅਤੇ ਇਸ ਵੀਡੀਓ ਨੂੰ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਖੂਬ ਪਿਆਰ ਦਿੱਤਾ ਜਾ ਰਿਹਾ ਹੈ। ਵੀਡੀਓ ’ਚ ਉਹ ਅਮਿਤਾਬ ਬੱਚਨ ਦੇ ਪੈਰ ਛੂੰਹਦੇ ਹੋਏ ਨਜ਼ਰ ਆ ਰਹੇ ਹਨ ਅਤੇ ਦਿਲਜੀਤ ਦੋਸਾਂਝ ਦੇ ਇਸ ਵੀਡੀਓ ’ਤੇ ਫੈਨਜ਼ ਵੱਲੋਂ ਬਹੁਤ ਪਿਆਰ ਲੁਟਾਇਆ ਜਾ ਰਿਹਾ ਹੈ।
ਦਿਲਜੀਤ ਦੋਸਾਂਝ ਦੀ ਟੀਮ ਵੱਲੋਂ ‘ਇੰਸਟਾ ਹੈਂਡਲ’ ਤੇ ਇਕ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ’ਚ ਦੇਖਿਆ ਜਾ ਸਕਦਾ ਹੈ ਕਿ ਕੇਬੀਸੀ ਹੋਸਟ ਅਮਿਤਾਬ ਬੱਚਨ ਨੇ ਦਿਲਜੀਤ ਦਾ ਦਰਸ਼ਕਾਂ ਦੇ ਸਾਹਮਣੇ ਪੰਜਾਬ ਦਾ ਪੁੱਤਰ ਕਹਿ ਕੇ ਸਵਾਗਤ ਕੀਤਾ। ਅਮਿਤਾਬ ਬੱਚਨ ਬੋਲਦੇ ਹਨ ਕਿ ‘ਪੰਜਾਬ ਦੇ ਪੁੱਤਰ ਦਿਲਜੀਤ ਦੋਸਾਂਝ ਦਾ ਮੈਂ ਸਵਾਗਤ ਕਰਦਾ ਹਾਂ’ ਇਸ ਤੋਂ ਬਾਅਦ ਦਿਲਜੀਤ ਨੇ ਅਮਿਤਾਬ ਦੇ ਪੈਰ ਛੂਹੇ, ਜਿਸ ਤੋਂ ਬਾਅਦ ਅਮਿਤਾਬ ਨੇ ਉਨ੍ਹਾਂ ਨੂੰ ਗਲ਼ੇ ਲਗਾਇਆ।