ਪੰਜਾਬ ਸਰਕਾਰ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਿਆ ਇਸ ਸੜਕ ਦਾ ਨਾਂ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੱਗਭਗ 8 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਸਿੱਧੂ ਦੇ ਮਾਪੇ ਅਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।

photo

 

ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੱਗਭਗ 8 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਇਹ ਦੁੱਖ ਘੱਟ ਨਹੀਂ ਹੋ ਰਿਹਾ ਹੈ। 29 ਮਈ ਨੂੰ ਸਿੱਧੂ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਵੀ ਸਿੱਧੂ ਦੇ ਮਾਪੇ ਅਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ - Australian open 2023: ਮਿਕਸਡ ਡਬਲਜ਼ ਦੇ ਫਾਈਨਲ ਵਿਚ ਹਾਰੀ ਸਾਨੀਆ ਮਿਰਜ਼ਾ, ਆਖਰੀ ਮੈਚ ਤੋਂ ਬਾਅਦ ਹੋਈ ਭਾਵੁਕ 

ਇਸ ਦੌਰਾਨ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।ਸਰਕਾਰ ਨੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ  ਰੱਖਣ ਦਾ ਐਲਾਨ ਕੀਤਾ ਹੈ।  ਬੀਤੇ ਦਿਨ ਗਣਤੰਤਰ ਦਿਵਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਾਨਸਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦਿਆਂ ਕਿਹਾ ਕਿ ਮੈਂ ਮੂਸੇਵਾਲਾ ਦੇ ਪਰਿਵਾਰ ਦਾ ਬਹੁਤ ਸਤਿਕਾਰ ਕਰਦਾ ਹਾਂ ਤੇ ਮੈਨੂੰ ਵੀ ਸਿੱਧੂ ਦੀ ਮੌਤ ਦਾ ਬਹੁਤ ਦੁੱਖ਼ ਹੈ। ਉਨ੍ਹਾਂ ਕਿਹਾ ਕਿ ਮੈਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਦਰਦ ਚੰਗੀ ਤਰ੍ਹਾਂ ਸਮਝਦਾ ਹਾਂ। ਜਿੰਨੇ ਵੀ ਗੈਂਗਸਟਰ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਹਨ, ਜੋ ਭਾਰਤ 'ਚ ਹਨ, ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਸਭ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। 

ਇਹ ਵੀ ਪੜ੍ਹੋ  ਸਰਕਾਰੀ ਅਧਿਆਪਕ ਫੌਜ ਲਈ ਸੈਨਿਕ ਕਰ ਰਿਹਾ ਹੈ ਤਿਆਰ, ਹੁਣ ਤੱਕ 12 ਵਿਦਿਆਰਥੀ ਲੈ ਚੁੱਕੇ ਹਨ ਦਾਖਲਾ

ਮੰਤਰੀ ਬਲਬੀਰ ਨੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਰਾਮ ਦੱਤਾ ਸੜਕ ਮੂਸੇਵਾਲਾ ਦੇ ਨਾਮ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਡੇ ਮਨ 'ਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਈ ਬਹੁਤ ਸਤਿਕਾਰ ਹੈ ਤੇ ਅਸੀਂ ਉਨ੍ਹਾਂ ਦਾ ਦਰਦ ਸਮਝਦੇ ਹਾਂ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਲੰਮੇ ਸਮੇਂ ਤੋਂ ਬਹੁਤ ਅਪਰਾਧਿਕ ਗੈਂਗਾਂ ਸਰਗਰਮ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਨ੍ਹਾਂ ਦਾ ਸਫਾਇਆ ਕਰਨ 'ਚ ਲੱਗੀ ਹੋਈ ਹੈ, ਪਿਛਲੀਆਂ ਸਰਕਾਰਾਂ ਨੇ ਇਸ ਸਬੰਧੀ ਕੁਝ ਨਹੀਂ ਕੀਤਾ