Diljit Dosanjh ਤੇ Jazzy B ਦੇ ਹੱਕ 'ਚ ਨਿੱਤਰੇ Inderjit Nikku

ਏਜੰਸੀ

ਮਨੋਰੰਜਨ, ਪਾਲੀਵੁੱਡ

ਦਲਜੀਤ ਦੀ ਫਿਲਮ ਨੂੰ ਨੈਸ਼ਨਲ ਅਵਾਰਡ ਵੀ ਮਿਲ ਚੁੱਕਿਆ ਹੈ...

Punjabi Movie Punjab 1984 National Award Congress

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਵੱਲੋਂ ਗਾਇਕ ਦਿਲਜੀਤ ਦੁਸਾਂਝ ਅਤੇ ਜੈਜੀ ਬੈਂਸ 'ਤੇ ਤਿੱਖਾ ਨਿਸ਼ਾਨੇ ਸਾਧੇ ਜਾਣ ਤੋਂ ਬਾਅਦ ਹੁਣ ਗਾਇਕ ਇੰਦਰਜੀਤ ਨਿੱਕੂ ਨੇ ਇਨ੍ਹਾਂ ਦੋਵੇਂ ਗਾਇਕਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਹੈ। ਨਿੱਕੂ ਨੇ ਕਿਹਾ ਕਿ ਬੇਸ਼ੱਕ ਰਵਨੀਤ ਬਿੱਟੂ ਵੱਲੋਂ ਕੀਤੇ ਗਏ ਚੰਗੇ ਕੰਮਾਂ ਸਦਕਾ ਜਨਤਾ ਨੇ ਉਨ੍ਹਾਂ ਨੂੰ ਮੁੜ ਤੋਂ ਐਮਪੀ ਬਣਨ ਦਾ ਮੌਕਾ ਦਿੱਤਾ ਏ ਪਰ ਦਿਲਜੀਤ ਦੇ ਜਿਸ ਗੀਤ 'ਤੇ ਉਹ ਵਿਵਾਦ ਖੜ੍ਹਾ ਕਰ ਰਹੇ ਨੇ, ਉਹ ਇਕ ਨੈਸ਼ਨਲ ਐਵਾਰਡ ਜੇਤੂ ਫਿਲਮ ਦਾ ਗੀਤ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਦੋਵੇਂ ਗਾਇਕਾਂ ਨੇ ਪੰਜਾਬੀ ਅਤੇ ਪੰਜਾਬ ਦਾ ਨਾਂਅ ਦੁਨੀਆ ਭਰ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਰ ਬਹੁਤ ਸਾਰੇ ਮਸਲੇ ਨੇ, ਜਿਨ੍ਹਾਂ 'ਤੇ ਰਵਨੀਤ ਬਿੱਟੂ ਨੂੰ ਗੱਲ ਕਰਨੀ ਚਾਹੀਦੀ ਹੈ। ਇੰਦਰਜੀਤ ਨਿੱਕੂ ਦਾ ਕਹਿਣਾ ਹੈ ਕਿ ਰਵਨੀਤ ਬਿੱਟੂ ਕੋਲ ਹੋਰ ਬਹੁਤ ਸਾਰੇ ਮੁੱਦੇ ਹਨ ਉਹ ਉਹਨਾਂ ਦੀ ਗੱਲ ਕਰਨ ਤੇ ਜੈਜ਼ੀ ਬੀ ਤੇ ਦਲਜੀਤ ਦੁਸਾਂਝ ਨੂੰ ਇਸ ਮਸਲੇ ਵਿਚ ਨਾ ਘਸੀਟਣ।

ਦਲਜੀਤ ਦੀ ਫਿਲਮ ਨੂੰ ਨੈਸ਼ਨਲ ਅਵਾਰਡ ਵੀ ਮਿਲ ਚੁੱਕਿਆ ਹੈ ਤੇ ਇਸ ਨੂੰ ਸੈਂਸਰ ਬੋਰਡ ਵੱਲੋਂ ਪਾਸ ਕੀਤਾ ਗਿਆ ਹੈ ਤਾਂ ਹੀ ਇਹ ਲੋਕਾਂ ਤੱਕ ਪਹੁੰਚੀ ਸੀ। ਇਸ ਤੋਂ ਪਹਿਲਾਂ ਦਿਲਜੀਤ ਦੁਸਾਂਝ ਨੇ ਵੀ ਇਕ ਵੀਡੀਓ ਜਾਰੀ ਕਰ ਕੇ ਕਿਹਾ ਸੀ ਕਿ ਰਵਨੀਤ ਬਿੱਟੂ ਵੱਲੋਂ ਉਸ ਦੇ ਗੀਤ 'ਤੇ ਬੇਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ, ਜਦਕਿ ਉਸ ਦੀ ਇਸ ਫਿਲਮ ਨੂੰ ਨੈਸ਼ਨਲ ਐਵਾਰਡ ਮਿਲ ਚੁੱਕਿਆ।

ਦਿਲਜੀਤ ਦੁਸਾਂਝ ਦਾ ਕਹਿਣਾ ਹੈ ਕਿ ਕਾਂਗਰਸੀ ਸਾਂਸਦ ਵੱਲੋਂ ਜਿਸ ਗੀਤ ਨੂੰ ਲੈ ਕੇ ਉੁਨ੍ਹਾਂ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ ਉਹ ਉਸ ਦੀ ਪੁਰਾਣੀ ਫ਼ਿਲਮ ਦਾ ਗੀਤ ਹੈ ਅਤੇ ਉਸ ਫ਼ਿਲਮ ਨੂੰ ਨੈਸ਼ਨਲ ਐਵਾਰਡ ਵੀ ਮਿਲ ਚੁੱਕਿਆ ਹੈ। ਇਸ ਫਿਲਮ ਦਾ ਹਰ ਇਕ ਸੀਨ, ਗਾਣਾ ਸੈਂਸਰ ਬੋਰਡ ਤੋਂ ਪਾਸ ਹੋ ਕੇ ਚੱਲਿਆ ਹੈ।

ਜਿਸ ਫਿਲਮ ਨੂੰ ਨੈਸ਼ਨਲ ਐਵਾਰਡ ਮਿਲਿਆ ਹੋਵੇ, ਜਿਸ ਦੇ ਹਰ ਗਾਣੇ ਅਤੇ ਫਿਲਮੀ ਸੀਨ ਨੂੰ ਸੈਂਸਰ ਬੋਰਡ ਵੱਲੋਂ ਪਾਸ ਕੀਤਾ ਗਿਆ ਹੋਵੇ ਉਸ ਨੂੰ ਅੱਜ ਮੁੱਦਾ ਕਿਉਂ ਬਣਾਇਆ ਜਾ ਰਿਹਾ ਹੈ।  ਇਹ ਦਿਲਜੀਤ ਦੁਸਾਂਝ ਦੀ ਫ਼ਿਲਮ 'ਪੰਜਾਬ 1984' ਦਾ ਉਹ ਗੀਤ ਹੈ, ਜਿਸ ਨੂੰ ਲੈ ਕੇ ਰਵਨੀਤ ਬਿੱਟੂ ਵੱਲੋਂ ਦਿਲਜੀਤ 'ਤੇ ਖ਼ਾਲਿਸਤਾਨ ਦਾ ਸਮਰਥਨ ਕਰਨ ਦੇ ਇਲਜ਼ਾਮ ਲਗਾਏ ਹਨ।

ਜਦਕਿ ਦਿਲਜੀਤ ਵੱਲੋਂ ਇਹ ਗਾਣਾ 6 ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਗਾਇਆ ਗਿਆ ਸੀ। ਦੱਸ ਦਈਏ ਕਿ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕਾਂ ਨੇ ਰਵਨੀਤ ਬਿੱਟੂ ਨੂੰ ਗਾਇਕਾਂ ਦਾ ਖਹਿੜਾ ਛੱਡ ਕੇ ਪੰਜਾਬ ਦੇ ਹੋਰ ਗੰਭੀਰ ਮੁੱਦਿਆਂ 'ਤੇ ਗੱਲ ਕਰਨ ਦੀ ਸਲਾਹ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।