30 ਮੁਲਕਾਂ ਵਿਚ ਰਿਲੀਜ਼ ਹੋਣ ਵਾਲੀ ਪਹਿਲੀ ਫ਼ਿਲਮ ਬਣੇਗੀ ‘ਕੈਰੀ ਆਨ ਜੱਟਾ 3’

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਫ਼ਿਲਮ ਦੀ ਐਡਵਾਂਸ ਬੁਕਿੰਗ ਹੋਈ ਸ਼ੁਰੂ

Carry on jatta 3 first film to be released in 30 countries



ਚੰਡੀਗੜ੍ਹ: ਪੰਜਾਬੀ ਸਰੋਤਿਆਂ ਵਲੋਂ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਦੀ ਫ਼ਿਲਮ ‘ਕੈਰੀ ਆਨ ਜੱਟਾ 3’ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਇਹ ਅਜਿਹੀ ਪਹਿਲੀ ਫ਼ਿਲਮ ਹੋਵੇਗੀ ਜੋ ਕਿ ਦੁਨੀਆਂ ਭਰ ਦੇ 30 ਮੁਲਕਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਮੀਤ ਹੇਅਰ ਵਲੋਂ ਕ੍ਰਿਕਟ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਮੁਹਾਲੀ ਨੂੰ ਬਾਹਰ ਕਰਨ ਦੀ ਕਰੜੀ ਨਿਖੇਧੀ 

ਫ਼ਿਲਮ ਸਬੰਧੀ  ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦਾ ਕਹਿਣਾ ਹੈ ‘ਕੈਰੀ ਆਨ ਜੱਟਾ 3’ ਪਹਿਲੀ ਅਜਿਹੀ ਫ਼ਿਲਮ ਹੈ, ਜਿਸ ਲਈ ਕਿਸੇ ਅਦਾਕਾਰ ਨੇ ਕੋਈ ਵੱਖਰੀ ਡਿਮਾਂਡ ਨਹੀਂ ਰੱਖੀ, ਸਕ੍ਰੀਨ ਸਪੇਸ ਨੂੰ ਲੈ ਕੇ ਤਾਂ ਬਿਲਕੁਲ ਵੀ ਨਹੀਂ। ਜ਼ਿਆਦਾਤਰ ਕਲਾਕਾਰਾਂ ਨੇ ਫ਼ਿਲਮ ਦੀ ਕਹਾਣੀ ਵੀ ਨਹੀਂ ਸੁਣੀ, ਸਿਰਫ਼ ਵਨ ਲਾਈਨਰ ਸੁਣ ਕੇ ਇਸ ਦਾ ਹਿੱਸਾ ਬਣਨ ਲਈ ਸਹਿਮਤੀ ਦੇ ਦਿਤੀ। ਉਨ੍ਹਾਂ ਕਿਹਾ ਕਿ ਫ਼ਿਲਮ ਦੀ ਸਟਾਰਕਾਸਟ ਨੇ ਪ੍ਰਵਾਰ ਵਾਂਗ ਇਕੱਠੇ ਰਹਿ ਕੇ ਕੰਮ ਕੀਤਾ ਹੈ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਨੇ ਪੰਜ ਵੰਦੇ ਭਾਰਤ ਰੇਲ ਗੱਡੀਆਂ ਨੂੰ ਵਿਖਾਈ ਹਰੀ ਝੰਡੀ

'ਕੈਰੀ ਆਨ ਜੱਟਾ 3' ਫ਼ਿਲਮ ਨੂੰ ਸ਼ਾਨਦਾਰ ਲੋਕੇਸ਼ਨਜ਼ 'ਤੇ ਸ਼ੂਟ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਫ਼ਿਲਮ 'ਚ ਗਲੈਮਰ ਦਾ ਡਬਲ ਤੜਕਾ ਲਗਾਉਣ ਲਈ ਸੋਨਮ ਬਾਜਵਾ ਦੇ ਨਾਲ-ਨਾਲ ਕਵਿਤਾ ਕੌਸ਼ਿਕ ਨੂੰ ਵੀ ਕਾਸਟ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਫ਼ਿਲਮ 'ਚ ਦੋ ਨਵੇਂ ਕਿਰਦਾਰ ਦੇਖਣ ਨੂੰ ਮਿਲਣਗੇ, ਜਿੰਨਾ ਵਿਚ ਸ਼ਿੰਦਾ ਗਰੇਵਾਲ ਅਤੇ ਲਹਿੰਦੇ ਪੰਜਾਬ ਦੇ ਮਸ਼ਹੂਰ ਅਦਾਕਾਰ ਨਾਸਿਰ ਚਨਿਓਟੀ ਸ਼ਾਮਲ ਹਨ। ਸ਼ਿੰਦੇ ਦੀ ਕਮਾਲ ਦੀ ਅਦਾਕਾਰੀ ਬਾਰੇ ਤਾਂ ਹਰ ਕਿਸੇ ਨੂੰ ਪਤਾ ਹੈ ਅਤੇ ਨਾਸਿਰ ਵੀ ਹੁਣ ਚੜ੍ਹਦੇ ਪੰਜਾਬੀ ਸਿਨੇਮਾ 'ਚ ਕਾਫ਼ੀ ਧੱਕ ਪਾ ਚੁੱਕੇ ਹਨ।

ਇਹ ਵੀ ਪੜ੍ਹੋ: ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਦੀ ‘ਮੁੜਉਸਾਰੀ’ ’ਚ ‘ਬੇਨਿਯਮੀਆਂ’ ਦਾ ਆਡਿਟ ਕਰੇਗਾ ਕੈਗ 

ਉਮੀਦ ਜਤਾਈ ਜਾ ਰਹੀ ਹੈ ਕਿ ਇਹ ਫ਼ਿਲਮ 100 ਕਰੋੜ ਦੇ ਕਾਰੋਬਾਰ ਨੂੰ ਪਾਰ ਕਰਨ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਸਕਦੀ ਹੈ ਅਤੇ ਪੂਰੇ ਭਾਰਤ 'ਚ ਫ਼ਿਲਮ ਦਾ ਕਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਫ਼ਿਲਮ ਦੀ ਪੂਰੀ ਟੀਮ ਨੇ ਕਾਫ਼ੀ ਮਿਹਨਤ ਕੀਤੀ ਹੈ। ਫ਼ਿਲਮ ਦਾ ਟਰੇਲਰ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਲਾਂਚ ਕੀਤਾ ਹੈ।

ਇਹ ਵੀ ਪੜ੍ਹੋ: ਵਿਕਰਮਜੀਤ ਸਿੰਘ ਸਾਹਨੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਫ਼ਿਲਮ 'ਚ ਸੋਨਮ ਬਾਜਵਾ ਅਤੇ ਗਿੱਪੀ ਗਰੇਵਾਲ ਤੋਂ ਇਲਾਵਾ ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ, ਨਾਸਿਰ ਚਨਿਓਟੀ, ਬੀਐਨ ਸ਼ਰਮਾ, ਰੁਪਿੰਦਰ ਰੂਪੀ, ਹਾਰਬੀ ਸੰਘਾ ਤੇ ਸ਼ਿੰਦਾ ਗਰੇਵਾਲ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੇ ਹਨ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ ਅਤੇ ਰਵਨੀਤ ਕੌਰ ਗਰੇਵਾਲ ਫ਼ਿਲਮ ਦੇ ਨਿਰਮਾਤਾ ਹਨ। ਫ਼ਿਲਮ ਦਾ ਦੂਜਾ ਪਾਰਟ 2018 'ਚ ਰਿਲੀਜ਼ ਹੋਇਆ ਸੀ। ਇਸ ਤੋਂ 5 ਸਾਲਾਂ ਬਾਅਦ ਇਸ ਦਾ ਤੀਜਾ ਭਾਗ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਦਰਸ਼ਕ ਕਾਫੀ ਉਤਸ਼ਾਹਤ ਹਨ।