ਫਤਿਹਗੜ੍ਹ ਸਾਹਿਬ ਪਹੁੰਚੇ ਹਰਭਜਨ ਮਾਨ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਇੰਝ ਕੀਤਾ ਯਾਦ!  

ਏਜੰਸੀ

ਮਨੋਰੰਜਨ, ਪਾਲੀਵੁੱਡ

ਉਨ੍ਹਾਂ ਨੇ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਸ਼ਹੀਦਾਂ ਦੀ ਇਸ ਧਰਤੀ ਨੂੰ ਪ੍ਰਣਾਮ ਕਰਨ ਲਈ ਪਹੁੰਚਾ ਤੇ ਅੱਜ ਸੁਭਾਗ ਹਾਸਲ ਹੋਇਆ।''

Harbhajan maan reached in sri fatehgarh sahib video viral

ਜਲੰਧਰ: ਸ਼ਹੀਦੀ ਜੋੜ ਮੇਲੇ ਦੇ ਮੌਕੇ ਤੇ ਪੰਜਾਬੀ ਅਦਾਕਾਰ ਤੇ ਗਾਇਕ ਹਰਭਜਨ ਮਾਨ ਵੀ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਹਰਭਜਨ ਮਾਨ ਨੇ ਕਿਹਾ, ''ਇਸ ਤਰ੍ਹਾਂ ਦੀਆਂ ਕੁਰਬਾਨੀਆਂ ਦੀ ਦੁਨੀਆ 'ਚ ਮਿਸਾਲ ਮਿਲਣੀ ਮੁਸ਼ਕਿਲ ਹੈ, ਜਿਥੇ ਛੋਟੀਆਂ ਜਿੰਦਾਂ ਨੇ ਧਰਮ ਦੀ ਰੱਖਿਆ ਲਈ ਆਪਣਾ-ਆਪ ਵਾਰ ਦਿੱਤਾ।

ਹਰਭਜਨ ਮਾਨ ਨੇ ਵੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਮੱਥਾ ਟੇਕਿਆ। ਇਸ ਤੋਂ ਇਲਾਵਾ ਪੰਜਾਬੀ ਸੰਗੀਤ ਜਗਤ 'ਚ ਸਿੰਗਰਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਈ ਧਾਰਮਿਕ ਗੀਤ ਰਿਲੀਜ਼ ਕੀਤੇ ਜਾ ਰਹੇ ਹਨ।

 Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।