ਦਿੱਲੀ ’ਚ ਹੋਈ ਹਿੰਸਕ ਝੜਪ ਨੂੰ ਵੇਖ ਨਿਰਾਸ਼ ਹੋਏ ਹੋਏ ਬੱਬੂ ਮਾਨ,ਸੋਸ਼ਲ ਮੀਡੀਆ ’ਤੇ ਲਿਖੀ ਭਾਵੁਕ ਪੋਸਟ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਹਿੰਸਕ ਝੜਪ ਦੀ ਹਰ ਕੋਈ ਕਰ ਰਿਹਾ ਨਿੰਦਾ

Babbu Maan

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ  ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਬਾਰਡਰ ’ਤੇ ਮੋਰਚਾ ਲਾਇਆ ਹੋਇਆ ਹੈ।   ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਦਾ ਸਾਥ ਮਿਲ ਰਿਹਾ ਹੈ। ਕਲਾਕਾਰ ਤੋਂ ਲੈ ਕੇ ਖਿਡਾਰੀਆਂ ਦਾ ਸਹਿਯੋਗ ਮਿਲ ਰਿਹਾ ਹੈ।

ਇਸ ਅੰਦੋਲਨ ਨੂੰ ਲੈ ਕੇ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਖ਼ਾਸ ਮੌਕੇ ’ਤੇ ਦਿੱਲੀ ’ਚ ‘ਟਰੈਕਟਰ ਮਾਰਚ’ ਕੱਢਿਆ ਗਿਆ ਸੀ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਲੋਕ ਆਪਣੇ ਟਰੈਕਟਰ ਲੈ ਕੇ ‘ਟਰੈਕਟਰ ਮਾਰਚ’ ਦਾ ਹਿੱਸਾ ਬਣੇ। ਇਸ ਦੌਰਾਨ ਹਿੰਸਕ ਝੜਪ ਵੀ ਹੋਈ, ਜਿਸ ਦੀ ਹਰ ਕੋਈ ਨਿੰਦਾ ਕਰ ਰਿਹਾ ਹੈ। ਜਿਸ ਤੇ ਪੰਜਾਬੀ  ਕਲਾਕਾਰ ਬੱਬੂ ਮਾਨ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਨੇ ਆਪਣੀ ਲਿਖਿਤ ਰਾਹੀਂ ਦਰਦ ਨੂੰ ਬਿਆਨ ਕੀਤਾ- ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਲਿਖਿਆ :—
6 ਮਹੀਨੇ ਦੇ ਵਿੱਚ ਬੂਟਾ ਪਾਲਿਆ ਸੀ,
ਅੱਧੀ ਰਾਤ ਕੋਈ ਦਾਤੀ ਫੇਰ ਗਿਆ।
ਇੱਕ-ਇੱਕ ਇੱਟ ਦੇ ਨਾਲ ਚੁਬਾਰਾ ਪਾਇਆ ਸੀ,
ਇੱਕੋ ਝਟਕੇ ਦੇ ਵਿੱਚ ਮਿਤਰੋ ਗੇਰ ਗਿਆ।
ਚੋਰੀ-ਚੋਰੀ ਕੌਣ ਜ਼ਮੀਰ ਧਰ ਗਿਆ ਏ,
ਉਹਦਾ ਕਿ ਜੋ ਕੂਚ ਜਹਾਨੋਂ ਕਰ ਗਿਆ ਏ।"

ਜ਼ਿਕਰਯੋਗ ਹੈ ਕਿ ਪਿਛਲੇ 2 ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਸਵਾਲ ਖੜ੍ਹੇ ਹੋ ਗਏ।

 ਦੱਸ ਦੇਈਏ ਕਿ ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ  ਨੇ ਲੱਖਾ ਸਿਧਾਣਾ ਅਤੇ ਪੰਜਾਬੀ ਅਦਾਕਾਰ ਦੀਪ ਸਿੱਧੂ  ਖਿਲਾਫ ਕੇਸ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਦੇ ਅਨੁਸਾਰ, ਪੁਲਿਸ ਦੋਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।