ਮਰਹੂਮ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ
87 ਸਾਲ ਦੀ ਉਮਰ 'ਚ ਮਾਤਾ ਸਤਵੰਤ ਕੌਰ ਨੇ ਲਏ ਆਖ਼ਰੀ ਸਾਹ
Late comedian Jaswinder Bhalla's mother passes away
ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੈ। ਮਾਤਾ ਸਤਵੰਤ ਕੌਰ ਨੇ 87 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ 4 ਵਜੇ ਮੋਹਾਲੀ ਦੇ ਬਲੌਂਗੀ 'ਚ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪੁੱਤ ਜਸਵਿੰਦਰ ਭੱਲਾ ਦੀ ਮੌਤ ਤੋਂ ਬਾਅਦ ਮਾਤਾ ਚੁੱਪਚਾਪ ਰਹਿਣ ਲੱਗ ਪਏ ਸਨ ਕਿਉਂਕਿ ਜਸਵਿੰਦਰ ਭੱਲਾ ਨਾਲ ਮਾਤਾ ਦਾ ਬਹੁਤ ਹੀ ਜ਼ਿਆਦਾ ਪਿਆਰ ਸੀ। ਚਾਹੇ ਜਸਵਿੰਦਰ ਭੱਲਾ ਦੇਸ਼ਾਂ-ਵਿਦੇਸ਼ਾਂ ਵਿੱਚ ਸ਼ੂਟਿੰਗ 'ਤੇ ਹੁੰਦੇ ਸਨ ਤਾਂ ਬਕਾਇਦਾ ਉਹ ਪਹਿਲਾਂ ਆਪਣੀ ਮਾਤਾ ਨਾਲ ਫੋਨ 'ਤੇ ਗੱਲਬਾਤ ਜ਼ਰੂਰ ਕਰਦੇ ਸਨ। ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਮਾਤਾ ਨੇ ਵੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਦੱਸ ਦੇਈਏ ਕਿ ਜਸਵਿੰਦਰ ਭੱਲਾ ਦਾ 22 ਅਗਸਤ 2025 ਨੂੰ ਦੇਹਾਂਤ ਹੋਇਆ ਸੀ।