ਪੰਜਾਬੀ ਗਾਇਕ ਦੀ ਪਤਨੀ ਨੇ ਜ਼ਹਿਰ ਖ਼ਾ ਕੇ ਕੀਤੀ ਆਤਮਹੱਤਿਆ
ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਵਲੋਂ ਜ਼ਹਿਰ ਨਿਗਲ ਕੇ ਆਤਮਹੱਤਿਆ ਕਰ ਲਈ ਗਈ ਹੈ।
ਪੰਜਾਬੀ ਸੰਗੀਤ ਜਗਤ ਦੇ ਉੱਘੇ ਗਾਇਕ ਦੇ ਸਿਰ'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ । ਦਸਦੀਏ ਕਿ ਗਾਇਕ ਗੁਰਵਿੰਦਰ ਬਰਾੜ ਦੀ ਪਤਨੀ ਸੋਹਜਪ੍ਰੀਤ ਵਲੋਂ ਜ਼ਹਿਰ ਨਿਗਲ ਕੇ ਆਤਮਹੱਤਿਆ ਕਰ ਲਈ ਗਈ ਹੈ। ਫਿਲਹਾਲ ਆਤਮਹੱਤਿਆ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਪਰ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੰਗਲਵਾਰ ਦੇ ਦਿਨ ਜੀਵਨ ਸਮਾਪਤ ਕਰਨ ਵਾਲਾ ਕਦਮ ਚੁੱਕਿਆ ।ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਗਾਇਕ ਦੀ ਪਤਨੀ ਨੂੰ ਨੇੜਲੇ ਹਸਪਤਾਲ ਲੈ ਜਾਇਆ ਗਿਆ ।
ਜਿਸ ਤੋਂ ਬਾਅਦ ਉਸ ਦੀ ਹਾਲਤ ਖਰਾਬ ਹੋ ਗਈ ਅਤੇ ਰਾਤ ਸਮੇਂ ਉਨ੍ਹਾਂ ਨੇ ਦਮ ਤੋੜ ਦਿੱਤਾ। ਦੱਸ ਦਈਏ ਕਿ ਗੁਰਵਿੰਦਰ ਬਰਾੜ ਦੀ ਪਤਨੀ ਉਘੇ ਨਾਟਕਕਾਰ ਅਜਮੇਰ ਔਲਖ ਦੀ ਧੀ ਸੀ । ਇਥੇ ਇਹ ਵੀ ਦੱਸਣਯੋਗ ਹੈ ਕਿ ਗਾਇਕ ਗੁਰਵਿੰਦਰ ਬਰਾੜ ਨੇ 'ਸ਼ਿਵ ਦੀ ਕਿਤਾਬ' ਗੀਤ ਨਾਲ ਪੰਜਾਬੀ ਇੰਡਸਟਰੀ 'ਚ ਆਪਣਾ ਨਾਂ ਚਮਕਾਇਆ ਹੈ। ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਕਈ ਪੰਜਾਬੀ ਗੀਤ ਦਰਸ਼ਕਾਂ ਦੀ ਝੋਲੀ ਪਾਏ ਹਨ। ਇਸ ਸੋਗ ਦੀ ਘੜੀ ਦੇ ਵਿਚ ਪਰਮਾਤਮਾ ਉਨ੍ਹਾਂ ਨੂੰ ਸਹਿਣ ਸ਼ਕਤੀ ਦੇਵੇ ।