Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮੌਕੇ ਭਾਵੁਕ ਹੋਏ ਆਗੂ, ਮੰਗਿਆ ਇਨਸਾਫ਼
Sidhu Moosewala Death Anniversary: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ।
Sidhu Moosewala Death Anniversary news in punjabi : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 2 ਸਾਲ ਹੋ ਗਏ ਹਨ। ਅੱਜ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਅਤੇ ਸਨੇਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਪਰ ਚੋਣਾਂ ਦੇ ਮੱਦੇਨਜ਼ਰ ਇਸ ਸਾਲ ਪਿੰਡ ਪੱਧਰ ’ਤੇ ਪ੍ਰੋਗਰਾਮ ਉਲੀਕਿਆ ਗਿਆ ਹੈ, ਤਾਂ ਜੋ ਕੋਈ ਵੀ ਇਸ ਮੌਕੇ ਦਾ ਸਿਆਸੀ ਲਾਹਾ ਨਾ ਲੈ ਸਕੇ।
ਇਹ ਵੀ ਪੜ੍ਹੋ: Punjab ED Raid News: ਚੜ੍ਹਦੀ ਸਵੇਰ ED ਦੀ ਕਾਰਵਾਈ, ਪੰਜਾਬ 'ਚ 13 ਥਾਵਾਂ ਤੇ ਕੀਤੀ ਛਾਪੇਮਾਰੀ
ਇਸ ਮੌਕੇ ਕਈ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਨਾਲ ਹੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਥੇ ਹੀ ਪੰਜਾਬ ਦੇ ਸਾਬਕਾ ਸੀ. ਐੱਮ. ਅਤੇ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਿੱਧੂ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਦੋਵੇਂ ਬੈਠੇ ਹੱਸਦੇ ਹੋਏ ਨਜ਼ਰ ਆ ਰਹੇ ਹਨ।
ਨਾਲ ਹੀ ਚੰਨੀ ਨੇ ਇਕ ਹੋਰ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਸਿੱਧੂ ਦੀ ਤਸਵੀਰ ਹੱਥ 'ਚ ਫੜ੍ਹ ਕੇ ਉਸ ਲਈ ਇਨਸਾਫ਼ ਮੰਗਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕੈਪਸ਼ਨ 'ਚ ਲਿਖਿਆ ਹੈ, ''ਪੰਜਾਬ ਦੇ ਹੀਰੇ ਵਰਗੇ ਪੁੱਤ ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ ਹੈ ਪਰ 2 ਸਾਲ ਬੀਤਣ 'ਤੇ ਵੀ ਉਸ ਦੇ ਕਾਤਲਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ ਪਰ ਸਿੱਧੂ ਮੂਸੇਵਾਲੇ ਦੇ ਇਨਸਾਫ਼ ਦੀ ਲੜਾਈ ਅਸੀਂ ਜਾਰੀ ਰੱਖਾਂਗੇ ਅਤੇ ਸਮਾਂ ਆਉਣ 'ਤੇ ਇਸ ਦਾ ਇਨਸਾਫ਼ ਅਸੀਂ ਜ਼ਰੂਰ ਕਰਾਂਗੇ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਪੈ ਰਹੀ ਭਿਆਨਕ ਗਰਮੀ, 46.6 ਡਿਗਰੀ ਤੱਕ ਪਹੁੰਚਿਆ ਤਾਪਮਾਨ
ਸ਼ੁੱਭਦੀਪ ਸਿੰਘ (ਸਿੱਧੂ ਮੂਸੇਵਾਲਾ) ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਉਹ ਇਕ ਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਨ੍ਹਾਂ ਦਾ ਪਿਤਾ ਬਲਕੌਰ ਸਿੰਘ ਫ਼ੌਜ ਦੀ ਨੌਕਰੀ ਕਰਦੇ ਸਨ। ਉਨ੍ਹਾਂ ਦੀ ਮਾਤਾ ਦਾ ਨਾਂ ਚਰਨ ਕੌਰ ਹੈ, ਜੋ ਮੂਸਾ ਪਿੰਡ ਦੀ ਸਰਪੰਚ ਹਨ। ਸਿੱਧੂ ਨੇ ਸ਼ੁਰੂਆਤੀ ਸਿੱਖਿਆ ਮਾਨਸਾ ਦੇ ਸਕੂਲਾਂ ਤੋਂ ਹਾਸਲ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ’ਚ ਪੜ੍ਹਾਈ ਕੀਤੀ ਤੇ 2016 ’ਚ ਗ੍ਰੈਜੂਏਸ਼ਨ ਕੀਤੀ। ਸਿਧੂ ਟੂਪੈਕ ਸ਼ਕੂਰ ਤੋਂ ਪ੍ਰਭਾਵਿਤ ਸੀ। ਉਸ ਨੇ 6ਵੀਂ ਕਲਾਸ ’ਚ ਹੀ ਹਿਪ ਹੋਪ ਸੰਗੀਤ ਸੁਣਨਾ ਸ਼ੁਰੂ ਕੀਤਾ ਤੇ ਲੁਧਿਆਣਾ ’ਚ ਹਰਵਿੰਦਰ ਬਿੱਟੂ ਤੋਂ ਸੰਗੀਤ ਦੇ ਹੁਨਰ ਸਿੱਖੇ। ਇਸ ਤੋਂ ਬਾਅਦ ਸਿੱਧੂ ਉੱਚ ਸਿੱਖਿਆ ਲਈ ਸਿੱਧੂ ਕੈਨੇਡਾ ਚਲਾ ਗਿਆ ਤੇ ਆਪਣਾ ਪਹਿਲਾ ਗਾਣਾ ‘ਜੀ ਵੈਗਨ’ ਜਾਰੀ ਕੀਤਾ।
ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ
“ਅੱਖੀਆਂ ’ਚੋਂ ਵੱਗਦੇ ਹੰਝੂਆਂ ਨੂੰ ਕਦੇ ਠੱਲਿਆ ਨਹੀਂ ਜਾਂਦਾ,
ਚੜ੍ਹੀ ਜਵਾਨੀ ਵਿਛੜੇ ਵੀਰਾਂ ਦਾ ਦੁੱਖ ਝੱਲਿਆ ਨਹੀਂ ਜਾਂਦਾ
Miss you Yara … ਤੂੰ ਹਮੇਸ਼ਾ ਸਾਡੇ ਦਿਲਾਂ ਵਿਚ ਰਹੇਂਗਾ
ਰਾਣਾ ਗੁਰਜੀਤ ਨੇ ਭੇਟ ਕੀਤੀ ਸਰਧਾਂਜਲੀ
ਰਾਣਾ ਗੁਰਜੀਤ ਨੇ ਟਵੀਟ ਕਰਦਿਆਂ ਕਿਹਾ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਸਰੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਸਿੱਧੂ ਮੂਸੇਵਾਲਾ ਨੇ ਆਪਣੀ ਮਿਹਨਤ ਤੇ ਲਗਨ ਨਾਲ ਆਪਣੇ ਮਾਤਾ ਪਿਤਾ ਤੋਂ ਇਲਾਵਾ ਪੂਰੇ ਪੰਜਾਬ ਦਾ ਵੀ ਨਾਮ ਦੁਨੀਆਂ ਭਰ ‘ਚ ਰੌਸ਼ਨ ਕੀਤਾ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਜਲਦੀ ਇਨਸਾਫ਼ ਦਿਵਾਵੇ।