Mika Singh
ਚੰਡੀਗੜ੍ਹ- ਪੰਜਾਬ ਵਿਚ ਆਏ ਹੜ੍ਹਾਂ ਨੇ ਸੈਂਕੜੇ ਪਿੰਡ ਆਪਣੀ ਚਪੇਟ ਵਿਚ ਲੈ ਲਏ ਹਨ। ਇਨ੍ਹਾਂ ਹੜ੍ਹਾਂ ਦੇ ਚਲਦੇ ਲੋਕਾਂ ਦਾ ਜੀਵਨ ਤਬਾਹ ਹੋ ਚੁੱਕਾ ਹੈ| ਜਿਥੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੱਖ ਵੱਖ ਜਥੇਬੰਦੀਆਂ ਨਿਸ਼ਕਾਮ ਸੇਵਾ ਵਿਚ ਜੁੱਟੀਆਂ ਹੋਈਆਂ ਹਨ ਉਥੇ ਹੀ ਪਾਲੀਵੁਡ ਤੇ ਬਾਲੀਵੁੱਡ ਦੇ ਬਹੁਤ ਸਾਰੇ ਕਲਾਕਾਰ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਇਸੇ ਸਿਲਸਿਲੇ ਦੇ ਚਲਦੇ ਵਿਵਾਦਾਂ ਕਰਕੇ ਸੁਰਖੀਆਂ ਵਿਚ ਰਹਿਣ ਵਾਲੇ ਬਾਲੀਵੁੱਡ ਗਾਇਕ ਮੀਕਾ ਸਿੰਘ ਨੇ ਹੜ ਪੀੜਤਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ |
ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਸਾਂਝੀ ਕਰਦੇ ਹੋਏ ਮੀਕਾ ਸਿੰਘ ਨੇ ਦੱਸਿਆ ਕਿ 1 ਸਿਤੰਬਰ ਨੂੰ ਹੋਣ ਵਾਲੇ ਉਨ੍ਹਾਂ ਦੇ ਸ਼ੋਅ ਦੀ ਸਾਰੀ ਕਮਾਈ ਉਹ ਹੜ ਪੀੜਤਾਂ ਨੂੰ ਦਾਨ ਕਰਨਗੇ ਤੇ ਆਪਣੀ ਇਹ ਕਮਾਈ ਉਹ ਖਾਲਸਾ ਏਡ ਨੂੰ ਸੌਂਪਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਗਾਇਕ ਤੇ ਅਦਾਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆ ਚੁੱਕੇ ਹਨ ਤੇ ਆਪਣੇ ਆਪਣੇ ਤਰੀਕੇ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ।