ਸਿੱਧੂ ਮੂਸੇਵਾਲਾ ਦੇ ਜਹਾਨੋਂ ਤੁਰ ਜਾਣ ਮਗਰੋਂ ਬਾਲੀਵੁੱਡ ਤੋਂ ਲੈ ਕੇ ਖੇਡ ਜਗਤ ਵਿਚ ਛਾਈ ਸੋਗ ਦੀ ਲਹਿਰ
ਸਿੱਧੂ ਦੀ ਮੌਤ ਨਾਲ ਉਸ ਦੇ ਚਾਹੁਣ ਵਾਲਿਆਂ ਨੂੰ ਲੱਗਿਆ ਵੱਡਾ ਝਟਕਾ
ਮੁਹਾਲੀ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਉਨਾਂ ਦੀ ਮੌਤ ਨਾਲ ਪੂਰੀ ਦੁਨੀਆ ਨੂੰ ਇੱਕ ਵੱਡਾ ਝਟਕਾ ਲੱਗਾ ਹੈ।ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਕਈ ਵੱਡੇ ਗਾਇਕਾਂ, ਬਾਲੀਵੁੱਡ ਅਭਿਨੇਤਾ, ਕ੍ਰਿਕਟਰਾਂ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਮੂਸੇਵਾਲਾ ਦੀ ਮੌਤ 'ਤੇ ਜਤਾਇਆ ਸੋਗ
''ਸਿੱਧੂ ਮੂਸੇਵਾਲਾ ਦੀ ਮੌਤ ਦੀ ਖ਼ਬਰ ਸੁਣ ਕੇ ਸੁੰਨ ਹੋ ਗਿਆ। ਵਾਹਿਗੁਰੂ ਉਹਨਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ। ਉਹਨਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੋਂ ਹਮਦਰਦੀ''
ਬਾਲੀਵੁਡ ਅਦਾਕਾਰ ਰਣਵੀਰ ਸਿੰਘ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ
ਪੋਸਟ ਸ਼ੇਅਰ ਕਰਦੇ ਹੋਏ ਲਿਖਿਆ- “ਦਿਲ ਦਾ ਨੀ ਮਾੜਾ''
ਟੀਮ ਨਵਜੋਤ ਸਿੱਧੂ ਨੇ ਵੀ ਕੀਤਾ ਮੂਸੇਵਾਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
''6 ਮਈ ਨੂੰ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ, #AAP ਸਰਕਾਰ ਅਤੇ ਮੁੱਖ ਮੰਤਰੀ ਨੂੰ ਸਿਰਫ਼ ਪਬਲੀਸਿਟੀ ਸਟੰਟ ਲਈ ਸੁਰੱਖਿਆ ਵਾਪਸ ਲੈ ਕੇ ਪੁਲਿਸ ਦਾ ਸਿਆਸੀਕਰਨ ਨਾ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਇਸ ਦੇ ਗੰਭੀਰ ਨਤੀਜਿਆਂ ਦੀ ਚੇਤਾਵਨੀ ਵੀ ਦਿੱਤੀ। ਕਾਸ਼ CM ਨੇ ਸੁਣਿਆ ਹੁੰਦਾ... ਪਰਮਾਤਮਾ ਸ਼ੁੱਭਦੀਪ ਸਿੱਧੂ ਮੂਸੇਵਾਲੇ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।''
ਭਤੀਜੇ ਮੂਸੇਵਾਲਾ ਦੀ ਮੌਤ ਤੋਂ ਬਾਅਦ ਜਸਵਿੰਦਰ ਕੌਰ ਬਰਾੜ ਦੀ ਪ੍ਰਤੀਕਿਰਿਆ
ਕਿਹਾ- ਮੇਰਾ ਸੋਹਣਾ ਪੁੱਤ, ਮੈਂ ਤੈਨੂੰ ਕਿੱਥੋਂ ਲੱਭਾ ਹੁਣ
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਖੇਡ ਜਗਤ ਵਿਚ ਵੀ ਸੋਗ ਦੀ ਲਹਿਰ
ਕ੍ਰਿਕਟਰ ਯੁਵਰਾਜ ਸਿੰਘ ਤੇ ਸ਼ਿਖਰ ਧਵਨ ਨੇ ਟਵੀਟ ਕਰਕੇ ਕੀਤਾ ਦੁੱਖ ਦਾ ਪ੍ਰਗਟਾਵਾ
ਗੁਰਦਾਸ ਮਾਨ ਨੇ ਮੂਸੇਵਾਲਾ ਦੀ ਮੌਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
''ਰੰਗ ਬਰੰਗੀਆਂ ਯਾਦਾਂ ਛੱਡ ਕੇ, ਵਿਲਕਦੀਆਂ ਫਰਿਆਦਾ ਛੱਡ ਕੇ, ਗੀਤਾਂ ਵਿਚ ਅਵਾਜ਼ਾ ਛੱਡ ਕੇ, ਛੱਡ ਕੇ ਦੁਨੀਆਂ ਦਾਰੀ ਪੰਛੀ ਉੱਡ ਗਏ ਨੇ''
ਇੰਗਲੈਂਡ ਦੇ ਸਿੱਖ MP ਤਨਮਨਜੀਤ ਢੇਸੀ ਨੇ ਮੂਸੇਵਾਲਾ ਦੀ ਮੌਤ 'ਤੇ ਪ੍ਰਗਟਾਇਆ ਦੁੱਖ
''ਸੱਭਿਆਚਾਰਕ ਪ੍ਰਤੀਕ ਸਿੱਧੂ ਮੂਸੇਵਾਲਾ ਦੇ ਦੁਖਦਾਈ ਕਤਲ ਬਾਰੇ ਸੁਣ ਕੇ ਹੈਰਾਨ ਅਤੇ ਦੁਖੀ ਹਾਂ ਜਿਸ ਨੇ ਵਿਸ਼ਵਵਿਆਪੀ ਪੰਜਾਬੀ ਭਾਈਚਾਰੇ ਵਿਚ ਬਹੁਤ ਸਾਰੇ ਲੋਕਾਂ ਦੇ ਜੀਵਨ 'ਤੇ ਬਹੁਤ ਵੱਡਾ ਪ੍ਰਭਾਵ ਪਾਇਆ ਸੀ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਉਸ ਦੀ ਆਤਮਾ ਨੂੰ ਸ਼ਾਂਤੀ ਮਿਲੇ''
ਸੋਨੂੰ ਸੂਦ ਨੇ ਮੂਸੇਵਾਲਾ ਦੀ ਮੌਤ 'ਤੇ ਜਤਾਇਆ ਦੁੱਖ
ਕਿਹਾ - ਇਕ ਹੋਰ ਮਾਂ ਦਾ ਪੁੱਤ ਚਲਾ ਗਿਆ
ਕੈਨੇਡੀਅਨ ਰੈਪਰ ਡਰੇਕ ਨੇ ਵੀ ਕੀਤਾ ਮੂਸੇਵਾਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
''RIP Moose''
ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇੱਕ ਦਿਨ ਪਹਿਲਾਂ ਯਾਨੀ ਕਿ ਸ਼ਨੀਵਾਰ ਨੂੰ ਹੀ ਕੁਝ ਲੋਕਾਂ ਦੀ ਸੁਰੱਖਿਆ ਖਤਮ ਕੀਤੀ ਸੀ, ਜਿਸ ਵਿੱਚ ਸਿੱਧੂ ਮੂਸੇਵਾਲਾ ਵੀ ਸ਼ਾਮਿਲ ਸੀ।