ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਮਾਨ ਨੂੰ ਲਿਖੀ ਚਿੱਠੀ, ਮਾਮਲੇ ਦੀ NIA ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਮਾਮਲੇ ਦੀ ਜਾਂਚ ਐਨਆਈਏ ਤੋਂ ਕਰਵਾਉਣ ਦੀ ਕੀਤੀ ਮੰਗ
photo
ਮਾਨਸਾ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੇ ਮਾਪੇ ਦੁਖੀ ਹੋਣ ਦੇ ਨਾਲ-ਨਾਲ ਸਰਕਾਰ ਤੋਂ ਵੀ ਨਾਰਾਜ਼ ਹਨ ਅਤੇ ਸਿੱਧੂ ਦੇ ਪਿਤਾ ਨੇ ਹੁਣ ਆਪਣੇ ਇਕਲੌਤੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।
ਇਸ ਦੇ ਨਾਲ ਹੀ ਇਸ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਨੂੰ ਸਰਕਾਰ ਦੀ ਨਾਕਾਮੀ ਦਾ ਨਤੀਜਾ ਦੱਸਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਇਹ ਪੱਤਰ ਮਾਨਸਾ ਦੇ ਐਸਐਸਪੀ ਨੂੰ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਘਟਨਾ ਦੀ ਵਿਸਥਾਰ ਨਾਲ ਜਾਂਚ ਕਰਨ ਬਾਰੇ ਦੱਸਿਆ ਗਿਆ ਹੈ।