''ਗੁਰਦਾਸ ਮਾਨ ਦਾ ਬਿਆਨ ਉਸ ਦਾ ਜਾਤੀ ਮਸਲਾ''

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪੰਜਾਬੀ ਅਦਾਕਾਰ ਗੁੱਗੂ ਗਿੱਲ ਆਪਣੀ ਆਉਣ ਵਾਲੀ ਫਿਲਮ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।

Guggu Gill

ਚੰਡੀਗੜ੍ਹ : ਪੰਜਾਬੀ ਅਦਾਕਾਰ ਗੁੱਗੂ ਗਿੱਲ ਆਪਣੀ ਆਉਣ ਵਾਲੀ ਫਿਲਮ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਜਿੱਥੇ ਉਨ੍ਹਾਂ ਨੇ 4 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਅਪਣੀ ਨਵੀਂ ਫਿਲਮ ਦੀ ਕਾਮਯਾਬੀ ਬਾਰੇ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁੱਗੂ ਗਿੱਲ ਨੇ ਕਿਹਾ ਕਿ ਉਹ ਅਪਣੀ ਆਉਣ ਵਾਲੀ ਨਵੀਂ ਫਿਲਮ 'ਆਸਰਾ' ਦੀ ਕਾਮਯਾਬੀ ਲਈ ਅਰਦਾਸ ਕਰਨ ਇੱਥੇ ਪੁੱਜੇ ਹਨ।

ਇਸ ਮੌਕੇ ਜਦੋਂ ਉਨ੍ਹਾਂ ਨੂੰ ਗਾਇਕ ਗੁਰਦਾਸ ਮਾਨ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਇਹ ਮਾਨ ਸਾਬ੍ਹ ਦਾ ਜਾਤੀ ਮਸਲਾ, ਮੈਂ ਉਸ ਬਿਆਨ ਨੂੰ ਚੰਗੀ ਤਰ੍ਹਾਂ ਸੁਣਨ ਤੋਂ ਬਾਅਦ ਹੀ ਕੁੱਝ ਕਹਿ ਸਕਦਾ ਹਾਂ। ਕਿੰਨੀ ਹੈਰਾਨੀ ਦੀ ਗੱਲ ਐ ਕਿ ਗੱਗੂ ਗਿੱਲ ਨੂੰ ਗੁਰਦਾਸ ਮਾਨ ਦੇ ਉਸ ਬਿਆਨ ਬਾਰੇ ਕੁੱਝ ਪਤਾ ਹੀ ਨਹੀਂ, ਜਿਸ 'ਤੇ ਦੇਸ਼ ਵਿਦੇਸ਼ ਤਕ ਬਵਾਲ ਮਚਿਆ ਹੋਇਆ ਹੈ।

ਜਦਕਿ ਗੁਰਦਾਸ ਮਾਨ ਦੇ ਬਿਆਨ ਨੂੰ ਪੰਜਾਬੀ ਭਾਸ਼ਾ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਾਉਣ ਵਾਲਾ ਦੱਸਿਆ ਜਾ ਰਿਹਾ ਸੀ, ਕਿਉਂਕਿ ਉਨ੍ਹਾਂ ਨੇ ਅਮਿਤ ਸ਼ਾਹ ਦੇ 'ਇਕ ਦੇਸ਼-ਇਕ ਭਾਸ਼ਾ' ਦੇ ਬਿਆਨ ਦਾ ਸਮਰਥਨ ਕੀਤਾ ਸੀ। ਦੱਸ ਦਈਏ ਕਿ ਪਿਛਲੇ ਸਮੇਂ ਦੌਰਾਨ ਗੁੱਗੂ ਗਿੱਲ ਅਤੇ ਗੁਰਦਾਸ ਮਾਨ ਵੱਲੋਂ ਕੁੱਝ ਪੰਜਾਬੀ ਫਿਲਮਾਂ ਇਕੱਠਿਆਂ ਵੀ ਕੀਤੀਆਂ ਗਈਆਂ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ