Gurdas Maan ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਅਗਾਊਂ ਜ਼ਮਾਨਤ ਹੋਈ ਮਨਜ਼ੂਰ

ਏਜੰਸੀ

ਮਨੋਰੰਜਨ, ਪਾਲੀਵੁੱਡ

ਗੁਰਦਾਸ ਮਾਨ ਨੇ ਜਲੰਧਰ ਦੀ ਇੱਕ ਅਦਾਲਤ ਦੇ ਆਦੇਸ਼ ਦੇ ਵਿਰੁੱਧ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ

Gurdas Maan

 

ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ, ਅਦਾਲਤ ਨੇ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ (Interim Bail) ਨੂੰ ਰੈਗੂਲਰ (Regular) ਕਰ ਦਿੱਤਾ ਹੈ। ਦੱਸ ਦੇਈਏ ਕਿ ਗੁਰਦਾਸ ਮਾਨ ਨੇ ਜਲੰਧਰ ਦੀ ਇੱਕ ਅਦਾਲਤ ਦੇ ਆਦੇਸ਼ ਦੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਦਾ ਦਰਵਾਜ਼ਾ ਖੜਕਾਇਆ ਸੀ, ਜਿਸ ਵਿਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ।

ਹੋਰ ਪੜ੍ਹੋ: ਮੈਂ BJP ’ਚ ਨਹੀਂ ਜਾ ਰਿਹਾ ਪਰ ਕਾਂਗਰਸ ਛੱਡ ਰਿਹਾ ਹਾਂ ਕਿਉਂਕਿ ਅਪਮਾਨ ਸਹਿਣ ਨਹੀਂ ਹੁੰਦਾ- ਕੈਪਟਨ

ਹੋਰ ਪੜ੍ਹੋ: ਰੋਜ਼ੀ ਰੋਟੀ ਲਈ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਜ਼ਿਕਰਯੋਗ ਹੈ ਕਿ, ਉਹਨਾਂ ਨੇ ਨਕੋਦਰ ਦੇ ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੇਲੇ ਦੌਰਾਨ ਲਾਡੀ ਸ਼ਾਹ ਨੂੰ ਤੀਜੇ ਗੁਰੂ ਅਮਰਦਾਸ ਜੀ ਦਾ ਅੰਸ਼-ਵੰਸ਼ ਦੱਸਿਆ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਹਨਾਂ ਖਿਲਾਫ਼ IPC ਦੀ ਧਾਰਾ 295ਏ ਦੇ ਤਹਿਤ ਕੇਸ ਦਰਜ ਕਰਵਾਇਆ ਸੀ। ਹਾਲਾਂਕਿ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਮੁਆਫ਼ੀ ਵੀ ਮੰਗੀ ਸੀ।  ਉਹਨਾਂ ਨੇ ਕਿਹਾ ਸੀ ਕਿ ਮੇਰਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।