ਪੰਜਾਬੀ ਗਾਇਕ ਕੇ.ਐੱਸ ਮੱਖਣ ਨੂੰ ਕੈਨੇਡਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਨਾਜਾਇਜ਼ ਅਸਲਾ ਰੱਖਣ ਦਾ ਲੱਗਿਆ ਦੋਸ਼

K. S. Makhan

 

ਚੰਡੀਗੜ੍ਹ:  ਪੰਜਾਬੀ ਗਾਇਕ ਕੇ. ਐੱਸ. ਮੱਖਣ ਇਕ ਵਾਰ ਮੁੜ ਵਿਵਾਦਾਂ ’ਚ ਘਿਰ ਗਏ ਹਨ। ਕੇ. ਐੱਸ. ਮੱਖਣ ਨੂੰ ਸਰੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
 ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਪੁਲਿਸ ਨੇ ਕੇਐੱਸ ਮੱਖਣ ਨੂੰ ਸਰੀ ਸ਼ਹਿਰ 'ਚ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

 

ਹਾਲਾਂਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕੇ.ਐੱਸ ਮੱਖਣ ਨੂੰ ਜ਼ਮਾਨਤ ਮਿਲ ਗਈ ਹੈ ਤੇ ਉਨ੍ਹਾਂ ਉੱਤੇ ਲੱਗੇ ਅਸਲਾ ਰੱਖਣ ਦੇ ਦੋਸ਼ ਝੂਠੇ ਹਨ। ਕੇ. ਐੱਸ. ਮੱਖਣ ਦੀ ਗ੍ਰਿਫ਼ਤਾਰੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਰੱਜ ਕੇ ਵਾਇਰਲ ਹੋ ਰਹੀ ਹੈ।