ਮੈਲਬੌਰਨ: ਸੜਕ ਹਾਦਸੇ ’ਚ ਪੰਜਾਬੀ ਗਾਇਕ ਦੀ ਮੌਤ, ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫ਼ਤਾਰ
ਗਗਨ ਕੋਕਰੀ ਨੇ ਨਿਰਵੈਰ ਸਿੰਘ ਦੀ ਯਾਦ ਵਿਚ ਇਕ ਭਾਵੁਕ ਪੋਸਟ ਵੀ ਸਾਂਝੀ ਕੀਤੀ।
ਮੈਲਬੌਰਨ: ਪੰਜਾਬੀ ਗਾਇਕ ਨਿਰਵੈਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਨਿਰਵੈਰ ਸਿੰਘ ਦੀ ਮੈਲਬੌਰਨ ਵਿਚ ਇਕ ਭਿਆਨਕ ਕਾਰ ਹਾਦਸੇ ਵਿਚ ਮੌਤ ਹੋ ਗਈ ਅਤੇ ਇਸ ਸਬੰਧੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੈਲਬੌਰਨ ਨਾਲ ਸਬੰਧਤ ਗਾਇਕ ਦੇ ਦੇਹਾਂਤ ਦੀ ਜਾਣਕਾਰੀ ਉਹਨਾਂ ਦੇ ਕਰੀਬੀ ਦੋਸਤ ਅਤੇ ਪੰਜਾਬੀ ਗਾਇਕ ਗਗਨ ਕੋਕਰੀ ਨੇ ਦਿੱਤੀ ਹੈ। ਗਗਨ ਕੋਕਰੀ ਨੇ ਨਿਰਵੈਰ ਸਿੰਘ ਦੀ ਯਾਦ ਵਿਚ ਇਕ ਭਾਵੁਕ ਪੋਸਟ ਵੀ ਸਾਂਝੀ ਕੀਤੀ।
ਜਾਣਕਾਰੀ ਮੁਤਾਬਕ 2-3 ਕਾਰਾਂ ਆਪਸ 'ਚ ਟਕਰਾ ਗਈਆਂ। ਇਕ ਕਾਰ ਨੇ ਨਿਰਵੈਰ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਪੁਲਿਸ ਨੇ ਇਕ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਪੁਲਿਸ ਦੀ ਨਿਗਰਾਨੀ ਹੇਠ ਹਸਪਤਾਲ ਲਿਜਾਇਆ ਗਿਆ। ਇਸ ਦੇ ਨਾਲ ਹੀ ਤੀਜੀ ਕਾਰ ਦੇ ਡਰਾਈਵਰ ਨੂੰ ਵੀ ਜ਼ਿਆਦਾ ਸੱਟ ਨਹੀਂ ਲੱਗੀ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਨਿਰਵੈਰ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।