ਗਾਇਕਾ ਮਿਸ ਪੂਜਾ ਨੇ ਆਪਣੇ ਪੁੱਤਰ ਦੀ ਪਹਿਲੀ ਤਸਵੀਰ ਕੀਤੀ ਸਾਂਝੀ 

ਏਜੰਸੀ

ਮਨੋਰੰਜਨ, ਪਾਲੀਵੁੱਡ

ਮਿਸ ਪੂਜਾ ਆਪਣੇ ਪਤੀ ਰੋਮੀ ਟਾਹਲੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Miss Pooja with family

ਚੰਡੀਗੜ੍ਹ : ਪ੍ਰਸਿੱਧ ਗਾਇਕਾ ਮਿਸ ਪੂਜਾ ਨੇ ਆਪਣੇ ਪੁੱਤਰ ਦੀ ਪਹਿਲੀ ਤਸਵੀਰ ਅੱਜ ਆਪਣੇ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ। ਦੱਸ ਦਈਏ ਕਿ ਮਿਸ ਪੂਜਾ ਆਪਣੇ ਪਤੀ ਰੋਮੀ ਟਾਹਲੀ ਸਮੇਤ ਕੁਝ ਦਿਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।

ਇਹ ਵੀ ਪੜ੍ਹੋ : ਫ਼ਿਲਮ 'ਪਾਣੀ 'ਚ ਮਧਾਣੀ' ਦੇ ਨਵੇਂ ਗੀਤ 'ਵੀ.ਸੀ.ਆਰ.' ਨਾਲ ਯਾਦ ਆਇਆ ਪੁਰਾਣਾ ਦੌਰ 

ਉਨ੍ਹ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਲਿਖਿਆ, ''ਤੁਹਾਡੇ ਸਾਰਿਆਂ ਨਾਲ ਇਹ ਖੁਸ਼ੀ ਸਾਂਝੀ ਕਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ ਤੇ ਅੱਜ ਆਪਣੇ ਪੁੱਤਰ ਅਲਾਪ ਸਿੰਘ ਟਾਹਲੀ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੀ ਹਾਂ'' ਮਿਸ ਪੂਜਾ ਦੇ ਫਲੋਰਸ ਵਲੋਂ ਇਨ੍ਹਾਂ ਤਸਵੀਰਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।