ISI ਦੇ ਫਰਜ਼ੀ ਸਿੱਖ ਤੋਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਐਡੀਟੇਡ ਤਸਵੀਰ ਤੱਕ, ਪੜ੍ਹੋ Top 5 Fact Checks 

ਸਪੋਕਸਮੈਨ ਸਮਾਚਾਰ ਸੇਵਾ

Fact Check

ਇਸ ਹਫਤੇ ਦੇ Top 5 Fact Checks

From fake sikh of ISI to Edited image of CM Mann Read Our Weekly Fact Check Report

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks"।"

Fact Check: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਾਇਰਲ ਇਹ ਤਸਵੀਰ ਐਡੀਟੇਡ ਹੈ, ਨਹੀਂ ਕਹੀ ਅਜੇਹੀ ਕੋਈ ਗੱਲ 

ਵਾਰਿਸ਼ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਹਾਲੇ ਵੀ ਫਰਾਰ ਹੈ ਅਤੇ ਹੁਣ ਤਾਂ ਉਸਦੇ ਵੱਲੋਂ ਵੀਡੀਓਜ਼ ਜਾਰੀ ਕਰ ਦਾਅਵਾ ਕਰ ਦਿੱਤਾ ਗਿਆ ਕਿ ਉਹ ਸਹੀ ਸਲਾਮਤ ਹੈ। ਇਸੇ ਫਰਾਰੀ ਦੌਰਾਨ ਜੇਕਰ ਬੀਤੇ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਕਾਰ ਬਿਆਨਬਾਜ਼ੀ ਵੇਖਣ ਨੂੰ ਮਿਲੀ। ਇਸੇ ਨੂੰ ਲੈ ਕੇ ਇੱਕ ਤਸਵੀਰ ਵਾਇਰਲ ਹੋ ਹੋਈ। ਇਸ ਤਸਵੀਰ ਵਿਚ CM ਮਾਨ ਨੂੰ ਇੱਕ ਤਖ਼ਤੀ ਫੜ੍ਹੇ ਵੇਖਿਆ ਜਾ ਸਕਦਾ ਸੀ ਜਿਸਦੇ ਉੱਤੇ ਲਿਖਿਆ ਸੀ, "ਮੈਂ ਪੰਜਾਬ ਦਾ ਮੁੱਖ ਮੰਤਰੀ ਹਾਂ ਮੇਰੇ ਰਾਜ 'ਚ ਕੋਈ ਮੇਰੇ ਖਿਲਾਫ ਆਵਾਜ਼ ਨਹੀਂ ਚੁੱਕ ਸਕਦਾ ਭਾਂਵੇ ਜਥੇਦਾਰ ਹੀ ਕਿਉਂ ਨਾ ਹੋਵੇ"

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਸੀ। ਅਸਲ ਤਸਵੀਰ ਪੁਰਾਣੀ ਹੈ ਜਦੋਂ ਉਨ੍ਹਾਂ ਨੇ ਕਿਸਾਨੀ ਬਿਲਾਂ ਦਾ ਸੰਸਦ 'ਚ ਵਿਰੋਧ ਕੀਤਾ ਸੀ।"

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

Fact Check: ਵਾਹਨ 'ਚ ਲੱਗੀ ਅੱਗ ਦਾ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਉਮਰਾਹ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਦਾ ਨਹੀਂ ਹੈ

ਕੁਝ ਦਿਨਾਂ ਪਹਿਲਾਂ ਸਾਊਦੀ ਰੱਬ ਵਿਖੇ ਉਮਰਾਹ ਲਈ ਜਾ ਰਹੇ ਸ਼ਰਧਾਲੂਆਂ ਨਾਲ ਭਿਆਨਕ ਬਸ ਹਾਦਸਾ ਵਾਪਰਿਆ। ਇਸ ਬਸ ਹਾਦਸੇ ਵਿਚ 20 ਤੋਂ ਵੱਧ ਲੋਕ ਜਿਉਂਦੇ ਸੜ ਗਏ। ਇਸ ਮਾਮਲੇ ਨੂੰ ਲੈ ਕੇ ਕਈ ਵੀਡੀਓਜ਼ ਵਾਇਰਲ ਹੋਏ। ਇਸੇ ਤਰ੍ਹਾਂ ਇੱਕ ਇਸ ਹਾਦਸੇ ਦਾ ਦੱਸਕੇ ਵਾਇਰਲ ਕੀਤਾ ਗਿਆ ਜਿਸਦੇ ਵਿਚ ਬਸ ਨੂੰ ਇੱਕ ਪੁਲ 'ਤੇ ਸੜਦਾ ਵੇਖਿਆ ਜਾ ਸਕਦਾ ਸੀ।

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਜਿਸ ਵੀਡੀਓ ਨੂੰ ਇਸ ਹਾਦਸੇ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ ਉਹ ਅਸਲ ਵਿਚ 5 ਸਾਲ ਪੁਰਾਣਾ ਸੀ।"

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

Fact Check: ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਨਹੀਂ ਹੋਇਆ ਹੈ ਬੰਦ, ਸਿਰਫ ਇੱਕ ਟਵੀਟ ਨੂੰ ਕੀਤਾ ਗਿਆ ਸੀ BAN

ਫੇਸਬੁੱਕ ਪੇਜ The City Headlines ਨੇ ਅੱਜ 29 ਮਾਰਚ 2023 ਨੂੰ ਇੱਕ ਗ੍ਰਾਫਿਕ ਸਾਂਝਾ ਕਰਦਿਆਂ ਦਾਅਵਾ ਕੀਤਾ ਕਿ ਸਿੱਖ ਕੌਮ ਦੇ ਮਾਨਵਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵੱਲੋਂ ਭਾਰਤ 'ਚ ਬੰਦ ਕਰ ਦਿੱਤਾ ਗਿਆ।

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਊਂਟ ਬੰਦ ਨਹੀਂ ਕੀਤਾ ਗਿਆ ਸੀ ਬਸ ਇੱਕ ਟਵੀਟ ਸਰਕਾਰ ਵੱਲੋਂ ਭਾਰਤ 'ਚ ਬੈਨ ਕੀਤਾ ਗਿਆ ਸੀ।"

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

Fact Check: ਕੁੜੀਆਂ ਨਾਲ ਛੇੜਛਾੜ ਕਰ ਰਹੇ ਦਰਜੀ ਦਾ ਇਹ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਹੈ 

ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਦਰਜੀ ਨੂੰ ਨਾਪ ਲੈਂਦਿਆਂ ਕੁੜੀਆਂ ਨਾਲ ਛੇੜਖਾਨੀ ਕਰਦੇ ਵੇਖਿਆ ਜਾ ਸਕਦਾ ਸੀ। ਵੀਡੀਓ ਦੇ ਅੰਤ 'ਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਨਿਕਲਦੀ ਹੈ ਜਿਸ ਤੋਂ ਬਾਅਦ ਟੇਲਰ ਮਾਫੀਆਂ ਮੰਗਦਾ ਦਿਖਾਈ ਦਿੰਦਾ ਹੈ। ਇਸ ਵੀਡੀਓ ਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਗਿਆ।

"ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਇੱਕ ਸਕ੍ਰਿਪਟਿਡ ਨਾਟਕ ਸੀ ਜਿਸਨੂੰ ਅਸਲ ਘਟਨਾ ਦੱਸਕੇ ਵਾਇਰਲ ਕੀਤਾ ਗਿਆ।"

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

Fact Check: 2011 'ਚ ਸਿੱਖ ਦੀ ਦਸਤਾਰ ਦੀ ਕੀਤੀ ਗਈ ਸੀ ਬੇਅਦਬੀ, ਹੁਣ ਮੀਡੀਆ ਅਦਾਰੇ ਨੇ ISI ਦਾ ਫਰਜ਼ੀ ਸਿੱਖ ਦੱਸ ਕੀਤਾ ਗੁੰਮਰਾਹ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਪੁਲਿਸ ਵੱਲੋਂ ਤੇਜ਼ ਕੀਤੀ ਜਾ ਰਹੀ ਹੈ ਅਤੇ ਇਸੇ ਵਿਚਕਾਰ ਤੇਜ਼ ਹੋ ਰਹੀਆਂ ਹਨ ਫਰਜ਼ੀ ਖਬਰਾਂ ਤੇ ਮੈਸੇਜ। ਇੱਕ ਨਾਮਵਰ ਮੀਡੀਆ ਅਦਾਰੇ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨਾਲ ਜੋੜ ਇੱਕ ਖਬਰ ਸਾਂਝੀ ਕੀਤੀ ਜਿਸਦੇ ਵਿਚ ਕੁਝ ਪੁਲਿਸ ਮੁਲਾਜ਼ਮਾਂ ਵੱਲੋਂ ਇੱਕ ਸਿੱਖ ਦੀ ਦਸਤਾਰ ਦੀ ਬੇਅਦਬੀ ਕੀਤੀ ਤਸਵੀਰਾਂ ਵੇਖੀ ਜਾ ਸਕਦੀਆਂ ਸਨ। ਹੁਣ ਦਾਅਵਾ ਕੀਤਾ ਗਿਆ ਕਿ ਪਾਕਿਸਤਾਨ ਫਰਜ਼ੀ ਸਿੱਖ ਬਣਾ ਕੇ ਭਾਰਤ ਵਿਚ ਭੇਜ ਰਿਹਾ ਹੈ ਅਤੇ ਇਹ ਤਸਵੀਰ ਓਸੇ ਫਰਜ਼ੀ ਸਿੱਖ ਦੀ ਹੈ।

"ਰੋਜ਼ਾਨਾ ਸਪੋਕਸਮੈਨ ਨੇ ਜਦੋਂ ਇਸ ਦਾਅਵੇ ਦੀ ਪੜਤਾਲ ਕੀਤੀ ਤਾਂ ਪਾਇਆ ਕਿ ਇਹ ਮਾਮਲਾ 28 ਮਾਰਚ 2011 ਵਿਚ ਪੰਜਾਬ ਦੇ ਮੋਹਾਲੀ ਵਿਚ ਹੋਏ ਫਾਰਮਾਸਿਸਟ ਅੰਦੋਲਨ ਦਾ ਸੀ ਜਦੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਇੱਕ ਸਿੱਖ ਦੀ ਦਸਤਾਰ ਦੀ ਬੇਅਦਬੀ ਕੀਤੀ ਜਾਂਦੀ ਹੈ।"

ਇਸ ਖਬਰ ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।