Spokesman's Fact Wrap... ਸੌਦਾ ਸਾਧ ਦੀ ਤਸਵੀਰ ਤੋਂ ਲੈ ਕੇ ਰਾਜਾ ਵੜਿੰਗ ਦੇ ਥੱਪੜ ਤੱਕ
ਇਸ ਹਫਤੇ ਦਾ Weekly Fact Wrap
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦਾ "Weekly Fact Wrap"।
1. ਹਰਸਿਮਰਤ ਕੌਰ ਬਾਦਲ ਨੇ ਹੱਥ 'ਚ ਨਹੀਂ ਫੜ੍ਹੀ ਸੀ ਸੌਦਾ ਸਾਧ ਦੀ ਤਸਵੀਰ, Fact Check ਰਿਪੋਰਟ
ਸੋਸ਼ਲ ਮੀਡਿਆ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਸੀਟ ਤੋਂ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ ਉਨ੍ਹਾਂ ਦੇ ਹੱਥ 'ਚ ਸਾਧਵੀਆਂ ਨਾਲ ਜਬਰ ਜਨਾਹ ਦੇ ਆਰੋਪੀ ਤੇ ਜੇਲ੍ਹ 'ਚ ਬੰਦ ਡੇਰਾ ਸੌਦਾ ਸਾਧ ਰਾਮ ਰਹੀਮ ਦੀ ਤਸਵੀਰ ਵੇਖੀ ਜਾ ਸਕਦੀ ਸੀ। ਇਸ ਤਸਵੀਰ ਨੂੰ ਅਸਲ ਦੱਸਕੇ ਵਾਇਰਲ ਕਰਦਿਆਂ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ ਗਏ ਅਤੇ ਦਾਅਵਾ ਕੀਤਾ ਗਿਆ ਕਿ ਹਰਸਿਮਰਤ ਕੌਰ ਬਾਦਲ ਨੂੰ ਡੇਰਾ ਸਾਧ ਦੇ ਲੋਕਾਂ ਵੱਲੋਂ ਰਾਮ ਰਹੀਮ ਦੀ ਤਸਵੀਰ ਨਾਲ ਸਨਮਾਨਿਤ ਕਰ ਵੋਟਾਂ ਦੇਣ ਦਾ ਭਰੋਸਾ ਜਤਾਇਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਤਸਵੀਰ ਨੂੰ ਐਡੀਟੇਡ ਪਾਇਆ ਸੀ। ਅਸਲ ਤਸਵੀਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਸੀ ਨਾ ਕਿ ਰਾਮ ਰਹੀਮ ਦੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
2. AAP ਨੂੰ ਵੋਟ ਨਾ ਪਾਉਣ ਦੀ ਅਪੀਲ ਦਾ ਇਹ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ, Fact Check ਰਿਪੋਰਟ
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸਨੂੰ ਵਾਇਰਲ ਕਰ ਦਾਅਵਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਨੂੰ ਵੋਟ ਨਾ ਕਰਨ ਦੀ ਅਪੀਲ ਲੋਕਾਂ ਦੁਆਰਾ ਕੀਤੀ ਜਾ ਰਹੀ ਹੈ। ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਵਾਇਰਲ ਕੀਤਾ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਸੀ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ 2022 ਦਾ ਸੀ ਅਤੇ ਇਸਦਾ ਹਾਲੀਆ ਲੋਕ ਸਭਾ ਚੌਣਾਂ 2024 ਨਾਲ ਕੋਈ ਸਬੰਧ ਨਹੀਂ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
3. ਦਸਮ ਪਾਤਸ਼ਾਹ ਦੇ ਪੰਜ ਪਿਆਰਿਆਂ ਨੂੰ ਲੈ ਕੇ PM ਮੋਦੀ ਨੇ ਨਹੀਂ ਕੀਤਾ ਵਾਇਰਲ ਦਾਅਵਾ, Fact Check ਰਿਪੋਰਟ
ਪੰਜਾਬ ਲੋਕ ਸਭਾ ਚੌਣਾਂ 2024 ਦੀ ਸਰਗਰਮੀਆਂ ਵਿਚਕਾਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ ਅਤੇ ਪਟਿਆਲਾ, ਜਲੰਧਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਲੋਕਾਂ ਨਾਲ ਮੁਖਾਤਿਬ ਹੋਏ ਸਨ। ਹੁਣ ਇਸੇ ਦੌਰੇ ਦਾ ਇੱਕ ਵੀਡੀਓ ਕਲਿਪ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਟਿਆਲਾ ਵਿਚ ਬਿਆਨ ਦਿੰਦਿਆਂ ਕਿਹਾ ਸੀ ਕਿ ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਪੰਜ ਪਿਆਰਿਆਂ ਵਿਚੋਂ ਇੱਕ ਪਿਆਰਾ ਉਨ੍ਹਾਂ ਦਾ ਚਾਚਾ ਸੀ। ਇਸ ਵੀਡੀਓ ਨੂੰ ਵਾਇਰਲ ਕਰਦਿਆਂ PM ਮੋਦੀ 'ਤੇ ਨਿਸ਼ਾਨੇ ਸਾਧੇ ਗਏ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਸੀ। PM ਮੋਦੀ ਨੇ ਦਸਮ ਪਾਤਸ਼ਾਹ ਦੇ ਪੰਜ ਪਿਆਰਿਆਂ ਨੂੰ ਲੈ ਕੇ ਬਿਆਨ ਦਿੰਦਿਆਂ ਕਿਹਾ ਸੀ ਕਿ ਗੁਰੂ ਦੇ ਪਿਆਰਿਆਂ ਵਿਚੋਂ ਇੱਕ ਪਿਆਰਾ ਉਨ੍ਹਾਂ ਦੇ ਗੁਜਰਾਤ ਦੇ ਦਵਾਰਕਾ ਦਾ ਸੀ ਨਾ ਕਿ ਉਨ੍ਹਾਂ ਦਾ ਕੋਈ ਚਾਚਾ। ਫਰਜ਼ੀ ਦਾਅਵਾ ਵਾਇਰਲ ਕਰ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
4. ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਇਹ ਵੀਡੀਓ 10 ਸਾਲ ਪੁਰਾਣਾ ਹੈ ਹਾਲੀਆ ਨਹੀਂ, Fact Check ਰਿਪੋਰਟ
ਪੰਜਾਬ ਲੋਕ ਸਭਾ ਚੋਣਾਂ 2024 ਲਈ ਲੁਧਿਆਣਾ ਸੀਟ ਤੋਂ ਕਾਂਗਰਸ ਉਮੀਦਵਾਰ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਮੁੜ ਵਾਇਰਲ ਹੋਇਆ। ਇਸ ਵੀਡੀਓ ਵਿਚ ਰਾਜਾ ਵੜਿੰਗ ਨੂੰ ਇੱਕ ਵਿਅਕਤੀ ਨੂੰ ਥੱਪੜ ਮਾਰਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਹੈ ਅਤੇ ਇਸਨੂੰ ਵਾਇਰਲ ਕਰਦਿਆਂ ਪੰਜਾਬ ਕਾਂਗਰਸ ਤੇ ਰਾਜਾ ਵੜਿੰਗ 'ਤੇ ਤਨਜ਼ ਕਸੇ ਗਏ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਇਹ ਵੀਡੀਓ ਹਾਲੀਆ ਨਹੀਂ ਬਲਕਿ 2014 ਦਾ ਸੀ। ਲਗਭਗ 10 ਸਾਲ ਪੁਰਾਣੇ ਵੀਡੀਓ ਨੂੰ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ। ਇਹ ਪਹਿਲੀ ਵਾਰ ਵੀ ਨਹੀਂ ਕਿ ਇਸ ਵੀਡੀਓ ਨੂੰ ਹੁਣ ਵਾਇਰਲ ਕੀਤਾ ਗਿਆ ਹੋਵੇ। ਇਹ ਵੀਡੀਓ ਪਿਛਲੇ ਕਈ ਸਾਲਾਂ ਤੋਂ ਵਾਇਰਲ ਹੁੰਦਾ ਆ ਰਿਹਾ ਹੈ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
5. AAP ਆਗੂ ਦੀ ਭਾਜਪਾ ਨੂੰ ਜਿਤਾਉਣ ਦੀ ਗੱਲ ਕਰਦਾ ਇਹ ਵੀਡੀਓ ਐਡੀਟੇਡ ਹੈ, Fact Check ਰਿਪੋਰਟ
ਸੋਸ਼ਲ ਮੀਡਿਆ 'ਤੇ ਇਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਨੌਜਵਾਨ ਜਿਸਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਾਇਆ ਹੋਇਆ ਹੈ ਉਸਨੂੰ ਇਹ ਬੋਲਦੇ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿਚ ਮੋਦੀ ਨੂੰ PM ਬਣਾਵਾਂਗੇ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿਚ ਭਾਜਪਾ ਦਾ ਪੱਖ ਪੂਰ ਰਹੀ ਸੀ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ ਸੀ। ਵਾਇਰਲ ਹੋ ਰਿਹਾ ਵੀਡੀਓ ਐਡੀਟੇਡ ਸੀ ਅਤੇ ਅਸਲ ਵੀਡੀਓ ਵਿਚ ਆਪ ਆਗੂ ਉਨ੍ਹਾਂ ਲੋਕਾਂ ਦੀ ਪਛਾਣ ਕਰਨ ਲਈ ਕਹਿੰਦਾ ਹੈ ਜਿਹੜੇ ਅੰਦਰੋਂ-ਅੰਦਰੀ ਭਾਜਪਾ ਨੂੰ ਵੋਟ ਪਾਉਂਦੇ ਸਨ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਿਹਾ ਸਾਡਾ ਇਸ ਹਫਤੇ ਦਾ Spokesman Fact Wrap... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।
ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ