ਕ੍ਰਿਕੇਟਰ ਧੋਨੀ ਦੀ ਤਸਵੀਰ ਤੋਂ ਲੈ ਕੇ ਵਿੱਕ ਰਹੇ ਕਿਸਾਨਾਂ ਤੱਕ, ਪੜ੍ਹੋ ਅਸਲ ਸੱਚ- Top 5 Fact Checks 

ਸਪੋਕਸਮੈਨ Fact Check

Fact Check

ਇਸ ਹਫਤੇ ਦੇ Top 5 Fact Checks

Read Top 5 Fact Checks Ongoing Farmers Protest

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

1. ਹਾਲੀਆ ਕਿਸਾਨ ਸੰਗਰਸ਼ ਨਾਲ ਨਹੀਂ ਹੈ MS Dhoni ਦੀ ਇਸ ਵਾਇਰਲ ਤਸਵੀਰ ਦਾ ਸਬੰਧ, Fact Check ਰਿਪੋਰਟ

ਕਿਸਾਨ ਸੰਘਰਸ਼ ਨਾਲ ਜੋੜਕੇ ਸੋਸ਼ਲ ਮੀਡੀਆ 'ਤੇ ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਇੱਕ ਤਸਵੀਰ ਵਾਇਰਲ ਹੋਈ। ਤਸਵੀਰ ਨਾਲ ਦਾਅਵਾ ਕੀਤਾ ਗਿਆ ਕਿ ਕਿਸਾਨਾਂ ਦੇ ਵਿਰੋਧ ਦਰਮਿਆਨ ਧੋਨੀ ਕਿਸਾਨਾਂ ਦੇ ਸਮਰਥਨ ਲਈ ਗੁਰੂ ਘਰ ਗਏ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2022 ਦੀ ਸੀ ਅਤੇ ਇਸਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

2. CM ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਇਸ ਤਸਵੀਰ ਦਾ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ, Fact Check ਰਿਪੋਰਟ

ਹਾਲੀਆ ਚਲ ਰਹੇ ਕਿਸਾਨ ਸੰਘਰਸ਼ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫਰਜ਼ੀ ਤੇ ਗੁੰਮਰਾਹਕੁਨ ਪ੍ਰਚਾਰ ਜਾਰੀ ਹੈ। ਅਜੇਹੀ ਹੀ ਇੱਕ ਪੋਸਟ ਪਿਛਲੇ ਦਿਨਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਇਸ ਤਸਵੀਰ ਵਿਚ ਪੰਜਾਬ ਦੇ CM ਭਗਵੰਤ ਮਾਨ ਤੇ ਹਰਿਆਣਾ ਦੇ CM ਮਨੋਹਰ ਲਾਲ ਖੱਟਰ ਨੂੰ ਇੱਕ ਦੂਜੇ ਨੂੰ ਮਿਲਦੇ ਵੇਖਿਆ ਜਾ ਸਕਦਾ ਸੀ। ਇਸ ਤਸਵੀਰ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ CM ਮਾਨ ਦੀ ਹਰਿਆਣਾ ਨਾਲ ਮਿਲੀਭੁਗਤ ਦੱਸਕੇ ਉਨ੍ਹਾਂ 'ਤੇ ਤਨਜ਼ ਕੱਸਿਆ ਗਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਪੋਸਟ ਨੂੰ ਗੁੰਮਰਾਹਕੁਨ ਪਾਇਆ। ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸੀ। ਇਹ ਤਸਵੀਰ ਸਾਲ 2022 ਦੀ ਸੀ, ਜਦੋਂ ਹੋਲੀ ਮਿਲਣ ਸਮਾਰੋਹ ਵਿਚ ਸ਼ਾਮਲ ਹੋਣ ਲਈ ਭਗਵੰਤ ਮਾਨ ਹਰਿਆਣਾ ਰਾਜਭਵਨ ਪਹੁੰਚੇ ਸਨ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

3. ਕਿਸਾਨ ਸੰਘਰਸ਼ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਨਹੀਂ ਦਿੱਤਾ ਗਿਆ ਵਾਇਰਲ ਬਿਆਨ, ਫਰਜ਼ੀ ਕਟਿੰਗ ਵਾਇਰਲ

ਸੋਸ਼ਲ ਮੀਡੀਆ 'ਤੇ ਚਲਦੇ ਕਿਸਾਨ ਸੰਘਰਸ਼ ਨੂੰ ਲੈ ਕੇ ਕਈ ਫਰਜ਼ੀ ਤੇ ਗੁੰਮਰਾਹਕੁਨ ਦਾਅਵੇ ਵਾਇਰਲ ਹੋ ਰਹੇ ਹਨ। ਅਜਿਹਾ ਹੀ ਇੱਕ ਦਾਅਵਾ ਨਿਊਜ਼ ਕਟਿੰਗ ਦੇ ਰੂਪ ਵਿਚ ਵਾਇਰਲ ਹੋਇਆ ਸੀ। ਇਸ ਕਟਿੰਗ ਸਹਾਰੇ ਦਾਅਵਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਹੈ ਕਿ ਇਹ ਅੰਦੋਲਨ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਨਾਕਾਮ ਕਰਨ ਲਈ ਖੜਾ ਕੀਤਾ ਗਿਆ ਹੈ। ਇਸ ਕਟਿੰਗ ਵਿਚ ਪੰਜਾਬ ਦੇ ਨਾਮਵਰ ਅਖਬਾਰ ਅਜੀਤ ਦਾ ਲੋਗੋ ਵੇਖਿਆ ਜਾ ਸਕਦਾ ਸੀ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ। ਸੁਖਬੀਰ ਸਿੰਘ ਬਾਦਲ ਵੱਲੋਂ ਅਜਿਹਾ ਕੋਈ ਵੀ ਬਿਆਨ ਕਿਸਾਨ ਸੰਘਰਸ਼ ਨੂੰ ਲੈ ਕੇ ਨਹੀਂ ਦਿੱਤਾ ਗਿਆ ਸੀ ਅਤੇ ਅਜੀਤ ਅਖਬਾਰ ਵੱਲੋਂ ਵੀ ਇਸ ਕਟਿੰਗ ਨੂੰ ਫਰਜ਼ੀ ਦੱਸਿਆ ਗਿਆ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

4. ਮਲੋਟ ਵਿਖੇ ਕਿਸਾਨਾਂ ਨੇ ਕੀਤਾ ਭਾਜਪਾ ਆਗੂ ਦਾ ਵਿਰੋਧ? Fact Check ਰਿਪੋਰਟ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਕਿਸਾਨ ਸੰਘਰਸ਼ ਨਾਲ ਜੋੜਕੇ ਵਾਇਰਲ ਕੀਤਾ ਗਿਆ। ਇਸ ਵੀਡੀਓ ਵਿਚ ਕਿਸਾਨਾਂ ਨੂੰ ਇੱਕ ਵਿਅਕਤੀ ਦਾ ਵਿਰੋਧ ਅਤੇ ਉਸਦੇ ਕੱਪੜੇ ਪਾੜਦੇ ਹੋਏ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਮਾਮਲਾ ਹਾਲੀਆ ਹੈ ਅਤੇ ਪੰਜਾਬ ਦੇ ਮਲੋਟ ਸ਼ਹਿਰ ਤੋਂ ਸਾਹਮਣੇ ਆਇਆ ਜਿੱਥੇ ਕਿਸਾਨਾਂ ਵੱਲੋਂ ਭਾਜਪਾ ਆਗੂ ਨੂੰ ਘੇਰਿਆ ਗਿਆ ਅਤੇ ਉਸਦਾ ਵਿਰੋਧ ਕਰ ਉਸਦੇ ਕੱਪੜੇ ਪਾੜ ਦਿੱਤੇ ਗਏ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਪੁਰਾਣਾ ਸੀ ਜਦੋਂ ਸਾਲ 2021 ਵਿਚ ਅਬੋਹਰ ਤੋਂ ਭਾਪਜਾ ਦੇ MLA ਅਰੁਣ ਨਾਰੰਗ ਦਾ ਮਲੋਟ ਵਿਖੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਦੱਸ ਦਈਏ ਅਰੁਣ ਨਾਰੰਗ ਨੇ ਸਾਲ 2023 ਵਿਚ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

5. ਸੰਘਰਸ਼ ਲਈ 35 ਹਜ਼ਾਰ 'ਚ ਨਹੀਂ ਖਰੀਦੇ ਜਾ ਰਹੇ ਕਿਸਾਨ, ਵਾਇਰਲ ਵੀਡੀਓ ਟਰੈਕਟਰ ਸੌਦੇ ਦਾ ਹੈ- Fact Check ਰਿਪੋਰਟ

ਸੋਸ਼ਲ ਮੀਡੀਆ 'ਤੇ ਕਿਸਾਨਾਂ ਪ੍ਰਤੀ ਕੂੜ ਪ੍ਰਚਾਰ ਜਾਰੀ ਹੈ। ਇਸੇ ਵਿਚਕਾਰ ਸੋਸ਼ਲ ਮੀਡੀਆ 'ਤੇ ਸੌਦੇਬਾਜ਼ੀ ਦਾ ਇੱਕ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਗਿਆ ਕਿ ਕਿਸਾਨ 35 ਹਜ਼ਾਰ ਦੀ ਤਨਖਾ 'ਤੇ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਗੁੰਮਰਾਹਕੁਨ ਪਾਇਆ। ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਜਨਵਰੀ 2024 ਦਾ ਸੀ ਅਤੇ ਵੀਡੀਓ ਵਿਚ ਟਰੈਕਟਰ ਖਰੀਦਣ ਦੀ ਸੌਦੇਬਾਜ਼ੀ ਚਲ ਰਹੀ ਸੀ। ਇਸ ਵੀਡੀਓ ਦਾ ਹਾਲੀਆ ਕਿਸਾਨ ਸੰਘਰਸ਼ ਨਾਲ ਕੋਈ ਸਬੰਧ ਨਹੀਂ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ 'ਤੇ ਵਿਜ਼ਿਟ ਕਰੋ।