Fact Check: ਗਾਂਧੀ ਜੈਯੰਤੀ ਮੌਕੇ ਆਪ ਸਰਕਾਰ ਦੇ ਇਸ਼ਤਿਹਾਰ ਨੂੰ ਐਡਿਟ ਕਰ ਕੀਤਾ ਜਾ ਰਿਹਾ ਵਾਇਰਲ

ਸਪੋਕਸਮੈਨ ਸਮਾਚਾਰ ਸੇਵਾ

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਮਹਾਤਮਾ ਗਾਂਧੀ ਦੀ ਤਸਵੀਰ ਹੀ ਵੱਡੀ ਸੀ। ਇਸ

Fact Check Edited advertisement went viral to defame aap government

RSFC (Team Mohali)- ਸੋਸ਼ਲ ਮੀਡੀਆ 'ਤੇ ਦੈਨਿਕ ਜਾਗਰਣ ਅਖਬਾਰ 'ਚ ਛਪੇ ਇਸ਼ਤਿਹਾਰ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿਚ ਅਰਵਿੰਦ ਕੇਜਰੀਵਾਲ ਗਾਂਧੀ ਜੈਯੰਤੀ ਦੀ ਮੁਬਾਰਕਬਾਦ ਦੇ ਰਹੇ ਹਨ। ਗੋਰ ਕਰਨ ਵਾਲੀ ਗੱਲ ਹੈ ਕਿ ਇਸ ਤਸਵੀਰ ਵਿਚ ਮਹਾਤਮਾ ਗਾਂਧੀ ਦੀ ਤਸਵੀਰ ਤੋਂ ਵੱਡੀ ਅਰਵਿੰਦ ਕੇਜਰੀਵਾਲ ਦੀ ਤਸਵੀਰ ਹੈ। ਯੂਜ਼ਰ ਇਸ ਤਸਵੀਰ ਨੂੰ ਵਾਇਰਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਆਪ ਸਰਕਾਰ 'ਤੇ ਤੰਜ ਕੱਸ ਰਹੇ ਹਨ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਮਹਾਤਮਾ ਗਾਂਧੀ ਦੀ ਤਸਵੀਰ ਹੀ ਵੱਡੀ ਸੀ। ਇਸ ਅਖਬਾਰ ਦੀ ਕਟਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪ ਸਪਸ਼ਟੀਕਰਨ ਦਿੱਤਾ ਹੈ। 

ਵਾਇਰਲ ਪੋਸਟ

ਫੇਸਬੁੱਕ ਪੇਜ "Troll Indian Politics" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, "Not sure if it is Gandhi Jayanti or Kejriwal Jayanti.."

ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਇਸ ਪੋਸਟ ਨੂੰ ਸਭ ਤੋਂ ਪਹਿਲਾਂ ਧਿਆਨ ਨਾਲ ਵੇਖਿਆ। ਇਸ ਪੋਸਟ ਵਿਚ ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਅਸਲ ਤਸਵੀਰ ਨੂੰ ਵੀ ਸਾਂਝਾ ਕੀਤਾ ਸੀ। ਅਸਲ ਤਸਵੀਰ ਵਿਚ ਮਹਾਤਮਾ ਗਾਂਧੀ ਦੀ ਤਸਵੀਰ ਸਭ ਤੋਂ ਵੱਡੀ ਹੈ। ਇਸਤੋਂ ਸਾਫ ਹੋਇਆ ਕਿ ਵਾਇਰਲ ਤਸਵੀਰ ਐਡੀਟੇਡ ਹੈ। 

ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਵਾਇਰਲ ਤਸਵੀਰ ਨੂੰ ਲੈ ਕੇ ਆਪ ਨੇ ਵੀ ਸਪਸ਼ਟੀਕਰਨ

ਹੋਰ ਸਰਚ ਕਰਨ 'ਤੇ ਸਾਨੂੰ ਇਸ ਤਸਵੀਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਅਧਿਕਾਰਿਕ ਅਕਾਊਂਟ ਤੋਂ ਇੱਕ ਜਵਾਬ ਮਿਲਿਆ ਜਿਸਦੇ ਵਿਚ ਆਪ ਨੇ ਇਸ ਵਾਇਰਲ ਤਸਵੀਰ ਨੂੰ ਐਡੀਟੇਡ ਦੱਸਿਆ ਹੈ। ਆਪ ਦਾ ਸਪਸ਼ਟੀਕਰਨ ਜਵਾਬ ਹੇਠਾਂ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।

ਮਤਲਬ ਸਾਫ ਸੀ ਕਿ ਵਾਇਰਲ ਤਸਵੀਰ ਐਡੀਟੇਡ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਮਹਾਤਮਾ ਗਾਂਧੀ ਦੀ ਤਸਵੀਰ ਹੀ ਵੱਡੀ ਸੀ। ਇਸ ਅਖਬਾਰ ਦੀ ਕਟਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪ ਸਪਸ਼ਟੀਕਰਨ ਦਿੱਤਾ ਹੈ। 

Claim- Photo of Arvind Kejriwal overshadowing Mahatma Gandhi in AAP's Advertisment
Claimed By- FB Page Troll Indian Politics
Fact Check- Morphed