Fact Check: ਭਾਜਪਾ ਆਗੂ ਦੀਆਂ ਅਸ਼ਲੀਲ ਤਸਵੀਰਾਂ ਅਰਵਿੰਦ ਕੇਜਰੀਵਾਲ ਦੇ ਨਾਂਅ ਤੋਂ ਵਾਇਰਲ
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰਾਂ ਅਰਵਿੰਦ ਕੇਜਰੀਵਾਲ ਦੀਆਂ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਭਾਜਪਾ ਆਗੂ ਵਿਕਾਸ ਦੁਬੇ ਦੀਆਂ ਹਨ।
RSFC (Team Mohali)- ਸੋਸ਼ਲ ਮੀਡੀਆ 'ਤੇ 2 ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਇੱਕ ਵਿਅਕਤੀ ਇੱਕ ਮਹਿਲਾ ਨਾਲ ਅਸ਼ਲੀਲ ਹਰਕਤਾਂ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵਾਇਰਲ ਕਰਦਿਆਂ ਅਰਵਿੰਦ ਕੇਜਰੀਵਾਲ 'ਤੇ ਤੰਜ ਕੱਸਿਆ ਜਾ ਰਿਹਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰਾਂ ਅਰਵਿੰਦ ਕੇਜਰੀਵਾਲ ਦੀਆਂ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਭਾਜਪਾ ਆਗੂ ਵਿਕਾਸ ਦੁਬੇ ਦੀਆਂ ਹਨ। ਹੁਣ ਭਾਜਪਾ ਆਗੂ ਦੀਆਂ ਤਸਵੀਰਾਂ ਫਰਜ਼ੀ ਦਾਅਵੇ ਨਾਲ ਵਾਇਰਲ ਕੀਤੀਆਂ ਜਾ ਰਹੀਆਂ ਹਨ।
ਵਾਇਰਲ ਪੋਸਟ
ਫੇਸਬੁੱਕ ਪੇਜ Agg bani ਨੇ ਵਾਇਰਲ ਤਸਵੀਰਾਂ ਸ਼ੇਅਰ ਕਰਦਿਆਂ ਲਿਖਿਆ, "ਕੇਜਰੀਵਾਲ ਵਲੋਂ ਸੱਭ ਨੂੰ ਨਵੇੰ ਸਾਲ ਦੀਆਂ ਮੁਬਾਰਕਾਂ"
ਇਸ ਪੋਸਟ ਨੂੰ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਵਾਇਰਲ ਪੋਸਟ
ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ।
ਵਾਇਰਲ ਤਸਵੀਰ ਕੇਜਰੀਵਾਲ ਦੀ ਨਹੀਂ ਭਾਜਪਾ ਆਗੂ ਦੀ ਹੈ
ਸਾਨੂੰ ਇਹ ਤਸਵੀਰ News 18 ਦੀ 8 ਜੂਨ 2021 ਦੀ ਖਬਰ ਵਿਚ ਸ਼ੇਅਰ ਕੀਤੀ ਮਿਲੀ। News 18 ਨੇ ਵਾਇਰਲ ਮਾਮਲੇ ਨੂੰ ਲੈ ਇਕ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "नेपाल में मॉडल के साथ दिखे BJP के नेता विकास दुबे, अश्लील फोटो वायरल"
ਖਬਰ ਅਨੁਸਾਰ, "ਨੇਪਾਲ ਪਸ਼ੂਪਤੀਨਾਥ ਮੰਦਿਰ ਦਰਸ਼ਨ ਲਈ ਗਏ ਉੱਤਰ ਪ੍ਰਦੇਸ਼ ਤੋਂ ਭਾਜਪਾ ਆਗੂ ਵਿਕਾਸ ਦੁਬੇ ਦੀਆਂ ਇੱਕ ਮਾਡਲ ਨਾਲ ਅਸ਼ਲੀਲ ਤਸਵੀਰਾਂ ਲੀਕ ਹੋ ਗਈਆਂ। ਜਦੋਂ ਮਾਮਲਾ ਵਾਇਰਲ ਹੋਇਆ ਤਾਂ ਆਗੂ ਨੇ ਹਵਾਲਾ ਦਿੱਤਾ ਕਿ ਇਹ ਉਨ੍ਹਾਂ ਦੀ ਨਿਜੀ ਜ਼ਿੰਦਗੀ ਹੈ।"
ਮਤਲਬ ਸਾਫ ਸੀ ਕਿ ਭਾਜਪਾ ਆਗੂ ਦੀਆਂ ਤਸਵੀਰ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਇਸ ਮਾਮਲੇ ਨੂੰ ਲੈ ਕੇ News 18 ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਇਸ ਮਾਮਲੇ ਨੂੰ ਲੈ ਕੇ ਦੈਨਿਕ ਭਾਸਕਰ ਦੀ ਵੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।
ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰਾਂ ਅਰਵਿੰਦ ਕੇਜਰੀਵਾਲ ਦੀਆਂ ਨਹੀਂ ਬਲਕਿ ਉੱਤਰ ਪ੍ਰਦੇਸ਼ ਦੇ ਭਾਜਪਾ ਆਗੂ ਵਿਕਾਸ ਦੁਬੇ ਦੀਆਂ ਹਨ। ਹੁਣ ਭਾਜਪਾ ਆਗੂ ਦੀਆਂ ਤਸਵੀਰਾਂ ਫਰਜ਼ੀ ਦਾਅਵੇ ਨਾਲ ਵਾਇਰਲ ਕੀਤੀਆਂ ਜਾ ਰਹੀਆਂ ਹਨ।
Claim- Images of Arvind Kejriwal
Claimed By- FB Page Agg Bani
Fact Check- Fake