ਸਿੱਧੂ ਮੂਸੇਵਾਲਾ 'ਤੇ ਹਮਲੇ ਤੋਂ ਲੈ ਕੇ ਗੈਂਗਸਟਰ ਗੋਲਡੀ ਬਰਾੜ ਦੀਆਂ ਤਸਵੀਰਾਂ ਤੱਕ, ਪੜ੍ਹੋ Rozana Spokesman ਦੇ Top 5 Fact Checks
ਇਸ ਹਫਤੇ ਦੇ Top 5 Fact Checks
RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"
No.1- ਇਹ ਵੀਡੀਓ ਸਿੱਧੂ ਮੂਸੇਵਾਲਾ 'ਤੇ ਕੀਤੀ ਗਈ ਫਾਇਰਿੰਗ ਦਾ ਨਹੀਂ ਬਲਕਿ ਫ਼ਿਲਮ ਦਾ ਸੀਨ ਹੈ, ਪੜ੍ਹੋ Rozana Spokesman ਦੀ Fact Check ਰਿਪੋਰਟ
ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਦਿਨ ਦਿਹਾੜੇ ਪਿੰਡ ਜਵਾਹਰਕੇ ਵਿਖੇ ਬਦਮਾਸ਼ਾਂ ਵੱਲੋਂ ਕਤਲ ਕਰ ਦਿੱਤਾ ਜਾਂਦਾ ਹੈ। ਹਮਲਾਵਰਾਂ ਦੀ CCTV ਫੁਟੇਜ ਤੋਂ ਸਾਫ ਹੁੰਦਾ ਹੈ ਕਿ ਹਮਲਾਵਰ ਬਲੈਰੋ ਗੱਡੀ ਸਣੇ ਹੋਰ ਗੱਡੀਆਂ ਵਿਚ ਆਏ ਸਨ। ਹੁਣ ਸੋਸ਼ਲ ਮੀਡਿਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਵੀਡੀਓ ਵਿਚ ਬਲੈਰੋ ਸਵਾਰ ਬਦਮਾਸ਼ਾਂ ਨੂੰ ਗੋਲੀਆਂ ਚਲਾਉਂਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਸਿੱਧੂ ਮੂਸੇਵਾਲਾ ਦੇ ਕਤਲ ਦਾ ਨਹੀਂ ਬਲਕਿ ਇੱਕ ਵੈੱਬ ਸੀਰੀਜ਼ Shukla The Tiger ਦਾ ਸੀਨ ਸੀ। ਫ਼ਿਲਮ ਦੇ ਸੀਨ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.2- Fact Check: ਇਹ ਵਾਇਰਲ ਤਸਵੀਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਗੋਲਡੀ ਬਰਾੜ ਦੀ ਨਹੀਂ ਹੈ
29 ਮਈ 2022 ਨੂੰ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਲਾਰੰਸ ਬਿਸ਼ਨੋਈ ਗੈਂਗ ਦੇ ਸੱਦਸ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਹੁਣ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋਈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਗਿਆ ਕਿ ਵਾਇਰਲ ਤਸਵੀਰ ਗੋਲਡੀ ਬਰਾੜ ਦੀ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਗੋਲਡੀ ਬਰਾੜ ਦੀ ਨਹੀਂ ਬਲਕਿ ਉਸਦੇ ਸਾਥੀ ਗਗਨ ਬਰਾੜ ਦੀ ਸੀ ਜਿਸਨੂੰ ਪੰਜਾਬ ਪੁਲਿਸ ਅਤੇ ਹਿਮਾਚਲ ਪੁਲਿਸ ਨੇ ਜੋਇੰਟ ਓਪ੍ਰੇਸ਼ਨ ਦੌਰਾਨ ਪਿਛਲੇ ਸਾਲ ਕਸੋਲ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.3- Fact Check: ਇਹ ਦੋਵੇਂ ਵੀਡੀਓਜ਼ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਅਖੀਰਲੇ ਇੰਟਰਵਿਊ ਦੇ ਨਹੀਂ ਹਨ
ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ 29 ਮਈ 2022 ਨੂੰ ਗੈਂਗਸਟਰਾਂ ਵੱਲੋਂ ਕਤਲ ਕਰ ਦਿੱਤੇ ਗਏ ਅਤੇ ਉਨ੍ਹਾਂ ਦੀ ਬੇਹੱਦ ਦਰਦਨਾਕ ਮੌਤ ਹੋਈ। ਇਸ ਘਟਨਾ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਯਾਦ 'ਚ ਕਈ ਵੀਡੀਓ ਵਾਇਰਲ ਹੋਣੇ ਸ਼ੁਰੂ ਹੋਏ। ਕੁਝ ਯੂਜ਼ਰਸ ਨੇ ਵੀਡੀਓ ਵਾਇਰਲ ਕਰਦਿਆਂ ਦਾਅਵਾ ਕੀਤਾ ਕਿ ਵੀਡੀਓਜ਼ ਸਿੱਧੂ ਦੇ ਅਖੀਰਲੇ ਇੰਟਰਵਿਊ ਦੀਆਂ ਸਨ। ਇਸੇ ਤਰ੍ਹਾਂ ਅਸੀਂ ਕੁਝ ਵੀਡੀਓਜ਼ ਦੀ ਪੜਤਾਲ ਕੀਤੀ ਅਤੇ ਪਾਇਆ ਕਿ ਕੁਝ ਵੀਡੀਓ ਸਾਲ-ਦੋ ਸਾਲ ਪੁਰਾਣੇ ਸਨ ਜਿਨ੍ਹਾਂ ਨੂੰ ਹਾਲੀਆ ਦੱਸਕੇ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.4- Fact Check: ਸਿੱਧੂ ਮੂਸੇਵਾਲਾ ਮਾਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਨਹੀਂ ਹੈ ਇਹ ਤਸਵੀਰ
29 ਮਈ 2022 ਨੂੰ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਲਾਰੰਸ ਬਿਸ਼ਨੋਈ ਗੈਂਗ ਦੇ ਸੱਦਸ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ। ਹੁਣ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਹੋਈ। ਇਸ ਤਸਵੀਰ ਵਿਚ ਇੱਕ ਵਿਅਕਤੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਖੜ੍ਹੇ ਵੇਖਿਆ ਜਾ ਸਕਦਾ ਸੀ। ਤਸਵੀਰ ਸ਼ੇਅਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਵਾਇਰਲ ਤਸਵੀਰ ਵਿਚ ਦਿਖਾਈ ਦੇ ਰਿਹਾ ਵਿਅਕਤੀ ਗੋਲਡੀ ਬਰਾੜ ਹੈ ਜਿਸਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਭਗਵੰਤ ਮਾਨ ਨਾਲ ਨਜ਼ਰ ਆ ਰਿਹਾ ਵਿਅਕਤੀ ਸਿੱਧੂ ਮੁਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਨਹੀਂ ਸੀ। ਤਸਵੀਰ ਵਿਚ ਫਾਜ਼ਿਲਕਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ ਹੈ ਜਿਸਦਾ ਨਾਂਅ ਵੀ ਗੋਲਡੀ ਬਰਾੜ ਹੈ ਅਤੇ ਇਸ ਵਿਅਕਤੀ ਨੇ ਆਪ ਵਾਇਰਲ ਤਸਵੀਰ ਨੂੰ ਲੈ ਕੇ ਸਪਸ਼ਟੀਕਰਣ ਦਿੱਤੇ ਸਨ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
No.5- Fact Check: ਗਲੀਆਂ ਵਿਚ ਲੋਕਾਂ ਵੱਲੋਂ ਲਗਾਏ ਗਏ ਝੋਨੇ ਦੀ ਇਹ ਤਸਵੀਰ ਪੁਰਾਣੀ ਹੈ, ਭਗਵੰਤ ਮਾਨ ਸਰਕਾਰ ਨਾਲ ਕੋਈ ਸਬੰਧ ਨਹੀਂ
ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਵਾਇਰਲ ਕਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤੰਜ ਕੱਸਿਆ ਗਿਆ। ਇਸ ਤਸਵੀਰ ਵਿਚ ਕੁਝ ਲੋਕਾਂ ਨੂੰ ਪਿੰਡ ਦੀ ਗਲੀ 'ਚ ਝੋਨਾ ਲਾਉਂਦੇ ਵੇਖਿਆ ਜਾ ਸਕਦਾ ਸੀ। ਇਸ ਤਸਵੀਰ ਨੂੰ ਹਾਲੀਆ ਦੱਸਕੇ ਪੰਜਾਬ ਦੀ ਆਪ ਸਰਕਾਰ ਨਾਲ ਜੋੜਕੇ ਵਾਇਰਲ ਕੀਤਾ ਗਿਆ।
ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਬਲਕਿ 2019 ਤੋਂ ਇੰਟਰਨੈੱਟ ਦੀ ਦੁਨੀਆ 'ਤੇ ਮੌਜੂਦ ਹੈ। ਹੁਣ ਪੁਰਾਣੀ ਤਸਵੀਰ ਨੂੰ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।
ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ।
ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।