ਵੇਰਕਾ ਪਲਾਂਟ ਤੋਂ ਲੈ ਕੇ ਮੁਸਲਿਮ ਭਾਈਚਾਰੇ ਖਿਲਾਫ ਕੂੜ ਪ੍ਰਚਾਰ ਤੱਕ, ਪੜ੍ਹੋ ਰੋਜ਼ਾਨਾ ਸਪੋਕਸਮੈਨ ਦੇ Top 5 Fact Checks 

ਸਪੋਕਸਮੈਨ ਸਮਾਚਾਰ ਸੇਵਾ

Fact Check

ਇਸ ਹਫਤੇ ਦੇ Top 5 Fact Checks

From fake news regarding Verka milk plant to same for Muslim Community Read our Top 5 Fact Checks

RSFC (Team Mohali)- "ਸੋਸ਼ਲ ਮੀਡੀਆ ਹੁਣ ਇੱਕ ਅਜਿਹਾ ਪਲੇਟਫਾਰਮ ਬਣਦਾ ਜਾ ਰਿਹਾ ਹੈ ਜਿਸਦੇ ਉੱਤੇ ਹੁਣ ਫਰਜ਼ੀ ਖਬਰਾਂ ਦਿਨੋਂ-ਦਿਨ ਵੱਧ ਵੇਖਣ ਨੂੰ ਮਿਲ ਰਹੀਆਂ ਹਨ। ਰਾਜਨੀਤਿਕ ਧਿਰਾਂ ਦੇ ਪ੍ਰੋਪੇਗੰਡਾ ਅਤੇ ਕਿਸੇ ਧਰਮ-ਸਮੁਦਾਏ ਖਿਲਾਫ ਜ਼ਹਿਰ ਹੁਣ ਸੋਸ਼ਲ ਮੀਡੀਆ 'ਤੇ ਆਮ ਵਾਇਰਲ ਹੁੰਦਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਵਾਇਰਲ ਦਾਅਵਿਆਂ ਦੀ ਪੜਤਾਲ ਰੋਜ਼ਾਨਾ ਸਪੋਕਸਮੈਨ ਦੀ Fact Check ਟੀਮ ਵੀ ਕਰਦੀ ਹੈ ਅਤੇ ਕੋਸ਼ਿਸ਼ ਕਰਦੀ ਹੈ ਕਿ ਹਰ ਵਾਇਰਲ ਝੂਠ ਦਾ ਸੱਚ ਤੁਹਾਡੇ ਸਾਹਮਣੇ ਪੇਸ਼ ਕੀਤਾ ਜਾਵੇ। ਹੁਣ ਇਸੇ ਕੋਸ਼ਿਸ਼ ਦੇ ਅਧਾਰ 'ਤੇ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਇਸ ਹਫਤੇ ਦੇ "Top 5 Fact Checks" ।"

No.1- Fact Check: ਦੁੱਧ ਦੇ ਟੱਬ 'ਚ ਨਹਾ ਰਹੇ ਵਿਅਕਤੀ ਦਾ ਇਹ ਵੀਡੀਓ ਵੇਰਕਾ ਪਲਾਂਟ ਦਾ ਨਹੀਂ ਹੈ; ਇਹ ਤੁਰਕੀ ਦਾ ਪੁਰਾਣਾ ਮਾਮਲਾ ਹੈ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ ਵਿਚ ਇੱਕ ਵਿਅਕਤੀ ਨੂੰ ਦੁੱਧ ਦੇ ਟੱਬ 'ਚ ਨਹਾਉਂਦੇ ਵੇਖਿਆ ਜਾ ਸਕਦਾ ਸੀ। ਹੁਣ ਦਾਅਵਾ ਕੀਤਾ ਗਿਆ ਕਿ ਮਾਮਲਾ ਵੇਰਕਾ ਦੁੱਧ ਦੇ ਪਲਾਂਟ ਦਾ ਹੈ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਮਾਮਲਾ ਵੇਰਕਾ ਪਲਾਂਟ ਦਾ ਨਹੀਂ ਸੀ। ਇਹ ਵੀਡੀਓ 2020 ਦਾ ਸੀ ਅਤੇ ਤੁਰਕੀ ਦਾ ਹੈ ਜਿੱਥੇ ਕੋਨਯਾ ਸਥਿਤ ਇੱਕ ਦੁੱਧ ਦੇ ਪਲਾਂਟ ਅੰਦਰ ਕਰਮਚਾਰੀ ਦੁੱਧ ਦੇ ਟਬ 'ਚ ਨਹਾ ਰਿਹਾ ਸੀ। 

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.2- Fact Check: ਸਟੂਡੈਂਟਸ ਦੇ ਆਪਸੀ ਝਗੜੇ ਦੇ ਵੀਡੀਓ ਨੂੰ ਮੁਸਲਮਾਨਾਂ ਖਿਲਾਫ ਕੂੜ ਪ੍ਰਚਾਰ ਕਰਨ ਦੇ ਮਕਸਦ ਤੋਂ ਕੀਤਾ ਜਾ ਰਿਹਾ ਵਾਇਰਲ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸਦੇ ਵਿਚ ਲੋਕਾਂ ਦੇ ਸਮੂਹ ਨੂੰ ਇੱਕ ਟ੍ਰੇਨ 'ਤੇ ਪੱਥਰਬਾਜ਼ੀ ਕਰਦਿਆਂ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਨਮਾਜ਼ ਪੜ੍ਹਨ ਸਮੇਂ ਟ੍ਰੇਨ ਵੱਲੋਂ ਹੋਰਨ ਬਜਾਏ ਜਾਣ ਤੋਂ ਨਰਾਜ਼ ਨਮਾਜ਼ੀਆਂ ਨੇ ਟ੍ਰੇਨ 'ਤੇ ਪਥਰਾਅ ਕੀਤਾ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਮਾਮਲਾ ਦੋ ਸਟੂਡੈਂਟ ਦੇ ਗੁਟਾਂ ਦੀ ਆਪਸੀ ਲੜਾਈ ਦਾ ਸੀ। ਵੀਡੀਓ ਨੂੰ ਮੁਸਲਮਾਨਾਂ ਖਿਲਾਫ ਕੂੜ ਪ੍ਰਚਾਰ ਕਰਨ ਦੇ ਮਕਸਦ ਤੋਂ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.3- Fact Check: ਜ਼ਮੀਨ ਬਂਟਵਾਰੇ ਨੂੰ ਲੈ ਕੇ ਝਗੜੇ ਭਰਾਵਾਂ ਦੇ ਵੀਡੀਓ ਨੂੰ ਹਿੰਦੂ-ਮੁਸਲਿਮ ਰੰਗ ਦੇ ਕੇ ਕੀਤਾ ਜਾ ਰਿਹਾ ਵਾਇਰਲ

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਇਸ ਵੀਡੀਓ 'ਚ 2 ਗੁਟਾਂ ਨੂੰ ਆਪਸ 'ਚ ਬੇਹਰਿਹਮੀ ਨਾਲ ਲੜਦੇ ਵੇਖਿਆ ਜਾ ਸਕਦਾ ਸੀ। ਦਾਅਵਾ ਕੀਤਾ ਗਿਆ ਕਿ ਮਾਮਲਾ ਦਿੱਲੀ ਦੇ ਸੰਗਮ ਵਿਹਾਰ ਦਾ ਹੈ ਜਿਥੇ ਮੁਸਲਮਾਨਾਂ ਵੱਲੋਂ ਹਿੰਦੂਆਂ ਦੀ ਕੁੱਟਮਾਰ ਕੀਤੀ ਜਾ ਰਹੀ ਸੀ। ਇਸ ਵੀਡੀਓ ਨੂੰ ਫਿਰਕੂ ਰੰਗ ਦੇ ਕੇ ਧਾਰਮਿਕ ਏਕਤਾ ਖਰਾਬ ਕੀਤੀ ਜਾ ਰਹੀ ਸੀ। 

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਦਿੱਲੀ ਦੇ ਸੋਨੀਆ ਵਿਹਾਰ ਦਾ ਸੀ ਅਤੇ ਮਾਮਲੇ ਵਿਚ ਕੋਈ ਹਿੰਦੂ-ਮੁਸਲਮਾਨ ਐਂਗਲ ਨਹੀਂ ਸੀ। ਇਹ ਮਾਮਲਾ 2 ਸਕੇ ਭਰਾਵਾਂ ਵਿਚਕਾਰ ਜ਼ਮੀਨ ਬਂਟਵਾਰੇ ਨੂੰ ਲੈ ਕੇ ਹੋਈ ਕੁੱਟਮਾਰ ਦਾ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.4- Fact Check: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ

ਸੋਸ਼ਲ ਮੀਡੀਆ 'ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਵੀਡੀਓ ਵਾਇਰਲ ਹੋਇਆ। ਇਸ ਵੀਡੀਓ ਵਿਚ ਉਨ੍ਹਾਂ ਨੂੰ ਇੱਕ ਜਨਾਨਾ ਟਾਇਲਟ 'ਚੋਂ ਬਾਹਰ ਨਿਕਲਦੇ ਵੇਖਿਆ ਜਾ ਸਕਦਾ ਸੀ। ਵੀਡੀਓ ਨੂੰ ਯੂਜ਼ਰਸ ਹਾਲੀਆ ਦੱਸਕੇ ਵਾਇਰਲ ਕਰਦਿਆਂ ਉਨ੍ਹਾਂ 'ਤੇ ਤੰਜ ਕੱਸਿਆ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਅਪ੍ਰੈਲ 2019 ਦਾ ਸੀ ਜਦੋਂ ਉਹ ਸਾਬਕਾ ਮੁੱਖ ਮੰਤਰੀ ਸਨ। ਪੁਰਾਣੇ ਵੀਡੀਓ ਨੂੰ ਮੁੜ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਗਿਆ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

No.5- Fact Check: ਬਜ਼ੁਰਗ ਮਾਤਾ ਦੀ ਕਣਕ ਨਾਲ ਵਾਪਰੀ ਮੰਦਭਾਗੀ ਘਟਨਾ ਦਾ ਇਹ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ 2019 ਦਾ ਹੈ

ਸੋਸ਼ਲ ਮੀਡੀਆ 'ਤੇ ਇੱਕ ਬਜ਼ੁਰਗ ਮਾਤਾ ਦੀ ਫਸਲ ਨੂੰ ਅੱਗ ਲੱਗਣ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ। ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕਰਦਿਆਂ ਮਾਤਾ ਜੀ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ ਬਲਕਿ 2019 ਦਾ ਸੀ ਅਤੇ ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਮਾਤਾ ਜੀ ਦੀ ਬਹੁਤ ਲੋਕਾਂ ਵੱਲੋਂ ਆਰਥਿਕ ਸਹਾਇਤਾ ਕੀਤੀ ਗਈ ਸੀ।

ਇਸ ਪੂਰੇ Fact Check ਨੂੰ ਇਥੇ ਕਲਿਕ ਕਰ ਪੜ੍ਹਿਆ ਜਾ ਸਕਦਾ ਹੈ। 

ਇਹ ਰਹੇ ਸਾਡੇ ਇਸ ਹਫਤੇ ਦੇ Top 5 Fact Checks... ਰੋਜ਼ਾਨਾ ਸਾਡੇ Fact Check ਪੜ੍ਹਨ ਲਈ ਸਾਡੇ Fact Check ਸੈਕਸ਼ਨ "ਸੱਚ/ਝੂਠ" 'ਤੇ ਵਿਜ਼ਿਟ ਕਰੋ।