Fact Check: ਬਠਿੰਡਾ ਥਰਮਲ ਪਲਾਂਟ ਦੀ ਢਹਿ ਢੇਰੀ ਦਾ ਨਹੀਂ ਹੈ ਇਹ ਵੀਡੀਓ, ਵਾਇਰਲ ਪੋਸਟ ਗੁੰਮਰਾਹਕੁਨ

ਸਪੋਕਸਮੈਨ ਸਮਾਚਾਰ ਸੇਵਾ

Fact Check

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਬਠਿੰਡਾ ਦੇ ਥਰਮਲ ਪਲਾਂਟ ਦਾ ਨਹੀਂ ਹੈ।

Fact Check Old video of thermal plant demolishing viral with misleading claim

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਥਰਮਲ ਪਲਾਂਟ ਦੀ ਢਹਿ ਢੇਰੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦਾ ਹੈ। ਇਸ ਵੀਡੀਓ ਨੂੰ ਵਾਇਰਲ ਕਰਦੇ ਹੋਏ ਸਰਕਾਰ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਬਠਿੰਡਾ ਦੇ ਥਰਮਲ ਪਲਾਂਟ ਦਾ ਨਹੀਂ ਹੈ।

ਵਾਇਰਲ ਪੋਸਟ

ਫੇਸਬੁੱਕ ਯੂਜ਼ਰ Labhi Dhalla ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਅਲਵਿਦਾ ???????? ਥਰਮਲ ਪਲਾਂਟ ਸਿਹਾਂ"

ਇਹ ਪੋਸਟ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ। 

ਪੜਤਾਲ 

"ਬਠਿੰਡਾ ਵਿਖੇ ਥਰਮਲ ਪਲਾਂਟ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਥਰਮਲ ਪਲਾਂਟ ਦੀਆਂ ਬੰਦ ਪਈਆਂ ਯੂਨਿਟਾਂ ਦੀ ਚਿਮਨੀਆਂ ਨੂੰ ਢਾਹਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਥਰਮਲ ਪਲਾਂਟ ਦੀ ਥਾਂ ਸਨਅਤੀ ਪਾਰਕ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਸ ਥਾਂ ਉਤੇ ਕਈ ਹੋਰ ਪ੍ਰਾਜੈਕਟ ਬਣਾਉਣ ਦੀ ਯੋਜਨਾ ਹੈ।"

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਇਸ ਪੋਸਟ 'ਤੇ ਆਏ ਕਮੈਂਟਾਂ ਨੂੰ ਪੜ੍ਹਿਆ। ਕਈ ਯੂਜ਼ਰ ਨੇ ਕਮੈਂਟ ਕਰਦਿਆਂ ਵੀਡੀਓ ਨੂੰ ਪੁਰਾਣਾ ਦੱਸਿਆ ਅਤੇ ਪੰਜਾਬ ਤੋਂ ਬਾਹਰ ਦਾ ਦੱਸਿਆ।

ਅੱਗੇ ਵਧਦੇ ਹੋਏ ਅਸੀਂ ਕੀਵਰਡ ਸਰਚ ਜਰੀਏ ਮਾਮਲੇ ਨੂੰ ਲੈ ਕੇ ਸਰਚ ਜਾਰੀ ਰੱਖੀ। ਸਾਨੂੰ ਇਹ ਵੀਡੀਓ 2019 ਦੇ ਇੱਕ ਫੇਸਬੁੱਕ ਪੋਸਟ 'ਤੇ ਅਪਲੋਡ ਮਿਲਿਆ। ਫੇਸਬੁੱਕ ਪੇਜ Safidon HR-33 ਨੇ 6 ਅਗਸਤ 2019 ਨੂੰ ਇਹ ਵੀਡੀਓ ਸ਼ੇਅਰ ਕਰਦਿਆਂ ਇਸਨੂੰ ਪਾਨੀਪਤ ਦਾ ਦੱਸਿਆ। ਵੀਡੀਓ ਸ਼ੇਅਰ ਕਰਦਿਆਂ ਪੇਜ ਨੇ ਕੈਪਸ਼ਨ ਲਿਖਿਆ, "अलविदा कूलिंग टॉवर थर्मल पॉवर प्लांट पानीपत.....!!!"

ਇਹ ਵੀਡੀਓ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਅੱਗੇ ਵਧਦੇ ਹੋਏ ਅਸੀਂ ਪਾਨੀਪਤ ਵਿਖੇ ਇਸ ਥਰਮਲ ਪਲਾਂਟ ਨੂੰ ਨਸ਼ਟ ਕਰਨ ਨੂੰ ਲੈ ਕੇ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕਈ ਖਬਰਾਂ ਮਿਲਿਆ। ਮਾਮਲੇ ਨੂੰ ਲੈ ਕੇ ਦੈਨਿਕ ਜਾਗਰਣ ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਰੋਜ਼ਾਨਾ ਸਪੋਕਸਮੈਨ ਇਸ ਵੀਡੀਓ ਦੀ ਮਿਤੀ ਨੂੰ ਲੈ ਕੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਇਹ ਵੀਡੀਓ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਦਾ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ 'ਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਬਠਿੰਡਾ ਦੇ ਥਰਮਲ ਪਲਾਂਟ ਦਾ ਨਹੀਂ ਹੈ।

Claim- Video of Guru Nanak Dev Thermal Plant Demolishing
Claimed By- FB User
 Labhi Dhalla

Fact Check- Misleading