Fact Check: ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਵਾਇਰਲ ਕੀਤਾ ਜਾ ਰਿਹੈ ਪੁਰਾਣਾ ਵੀਡੀਓ

ਸਪੋਕਸਮੈਨ ਸਮਾਚਾਰ ਸੇਵਾ

Fact Check

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਅਪ੍ਰੈਲ 2020 ਤੋਂ ਹੀ ਇੰਟਰਨੈੱਟ 'ਤੇ ਮੌਜੂਦ ਹੈ।

Viral video has nothing to do with farmers protest

ਰੋਜ਼ਾਨਾ ਸਪੋਕਸਮੈਨ (ਮੋਹਾਲੀ ਟੀਮ): ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ 'ਤੇ ਕਈ ਫਰਜ਼ੀ ਦਾਅਵੇ ਵਾਇਰਲ ਹੋ ਰਹੇ ਹਨ। ਇਸੇ ਦੌਰਾਨ ਇਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਨੂੰ ਸ਼ਰਾਬ ਵੰਡਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਕਿਸਾਨ ਸੰਘਰਸ਼ ਦਾ ਹੈ।

ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਅਪ੍ਰੈਲ 2020 ਤੋਂ ਹੀ ਇੰਟਰਨੈੱਟ 'ਤੇ ਮੌਜੂਦ ਹੈ ਅਤੇ ਇਸ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

 

ਵਾਇਰਲ ਦਾਅਵਾ

ਫੇਸਬੁੱਕ ਯੂਜ਼ਰ Lovneesh Gupta ਨੇ 7 ਫਰਵਰੀ ਨੂੰ ਵਾਇਰਲ ਵੀਡੀਓ ਅਪਲੋਡ ਕਰਦੇ ਹੋਏ ਲਿਖਿਆ, "Farmers protests. Free liquor distribution."

ਇਸ ਪੋਸਟ ਦਾ ਆਰਕਾਇਵਡ ਲਿੰਕ

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡੀਓ ਨੂੰ InVid ਟੂਲ ਵਿਚ ਅਪਲੋਡ ਕੀਤਾ ਅਤੇ ਵੀਡੀਓ ਦੇ ਕੀਫ਼੍ਰੇਮਸ ਨੂੰ ਗੂਗਲ ਰਿਵਰਸ ਇਮੇਜ ਸਰਚ ਕੀਤਾ। ਸਰਚ ਦੇ ਨਤੀਜਿਆਂ ਤੋਂ ਸਾਨੂੰ ਇਹ ਵੀਡੀਓ ਅਪ੍ਰੈਲ 2020 ਵਿਚ ਅਪਲੋਡ ਕੀਤੀ ਮਿਲੀ।

ਇਸ ਤੋਂ ਸਾਫ ਹੋਇਆ ਕਿ ਵਾਇਰਲ ਵੀਡੀਓ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ। ਖੇਤੀਬਾੜੀ ਕਾਨੂੰਨ ਜੂਨ 2020 ਚ ਪੇਸ਼ ਕੀਤੇ ਗਏ ਸਨ ਅਤੇ ਸਤੰਬਰ ਵਿਚ ਪਾਰਲੀਮੈਂਟ ‘ਚ ਪਾਸ ਹੋਏ। ਅਪ੍ਰੈਲ ਵਿਚ ਅਪਲੋਡ ਕੀਤੇ ਗਏ ਇਸ ਵੀਡੀਓ ਦਾ ਸਕ੍ਰੀਨਸ਼ਾਟ ਹੇਠਾਂ ਦੇਖਿਆ ਜਾ ਸਕਦਾ ਹੈ।

https://www.facebook.com/HarmanSran.RajveerBapla/videos/635223240652058

ਦੱਸ ਦਈਏ ਕਿ ਰੋਜ਼ਾਨਾ ਸਪੋਕਸਮੈਨ ਨੇ ਇਸ ਤੋਂ ਪਹਿਲਾਂ ਵੀ ਅਜਿਹੇ ਕਈ ਫਰਜ਼ੀ ਦਾਅਵਿਆਂ ਦੀ ਪੜਤਾਲ ਕੀਤੀ ਹੈ, ਜਿਨ੍ਹਾਂ ਵਿਚ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਗਿਆ ਸੀ ਕਿ ਕਿਸਾਨਾਂ ਨੇ ਪੱਤਰਕਾਰਾਂ 'ਤੇ ਟਰੈਕਟਰ ਚੜਾਉਣ ਅਤੇ ਤਲਵਾਰ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਸਬੰਧੀ ਖ਼ਬਰਾਂ ਤੁਸੀਂ ਹੇਠ ਦਿੱਤੇ ਲਿੰਕ ਨੂੰ ਕਲਿੱਕ ਕਰਕੇ ਪੜ੍ਹ ਸਕਦੇ ਹੋ।

https://www.rozanaspokesman.in/fact-check/010221/people-are-going-viral-by-copying-and-pasting-fake-stories-to-discredi.html

ਨਤੀਜਾ: ਸਪੋਕਸਮੈਨ ਨੇ ਅਪਣੀ ਪੜਤਾਲ ਵਿਚ ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਵੀਡੀਓ ਅਪ੍ਰੈਲ 2020 ਤੋਂ ਹੀ ਇੰਟਰਨੈੱਟ 'ਤੇ ਮੌਜੂਦ ਹੈ। ਇਸ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ।

Claim:ਕਿਸਾਨੀ ਸੰਘਰਸ਼ ਦੌਰਾਨ ਮੁਫ਼ਤ ਵੰਡੀ ਜਾ ਰਹੀ ਸ਼ਰਾਬ

Claim By: Lovneesh Gupta

Fact Check: ਫਰਜ਼ੀ