Fact Check: ਨੋਟਾਂ 'ਤੇ ਨਹੀਂ ਲੱਗਣ ਜਾ ਰਹੀ ਰਬਿੰਦਰ ਨਾਥ ਟੈਗੋਰ ਅਤੇ ਅਬਦੁਲ ਕਲਾਮ ਦੀ ਤਸਵੀਰ, ਵਾਇਰਲ ਦਾਅਵੇ ਸਿਰਫ ਅਫ਼ਵਾਹ

ਸਪੋਕਸਮੈਨ ਸਮਾਚਾਰ ਸੇਵਾ

Fact Check

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। RBI ਨੇ ਵਾਇਰਲ ਦਾਅਵੇ ਨੂੰ ਆਪਣੀ ਪ੍ਰੈਸ ਰਿਲੀਜ਼ ਜਾਰੀ ਕਰ ਸਿਰਫ ਅਫ਼ਵਾਹ ਦੱਸਿਆ ਹੈ।

Fact Check No RBI is not replacing Mahatma Gandhi Image from Indian Currency Notes

RSFC (Team Mohali)- ਸੋਸ਼ਲ ਮੀਡੀਆ 'ਤੇ ਇੱਕ ਦਾਅਵਾ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ RBI ਜਲਦ ਹੀ ਨਵੇਂ ਨੋਟਾਂ ਨੂੰ ਰਿਲੀਜ਼ ਕਰਨ ਜਾ ਰਹੀ ਹੈ ਜਿਨ੍ਹਾਂ ਉੱਤੇ ਰਬਿੰਦਰ ਨਾਥ ਟੈਗੋਰ ਅਤੇ ਅਬਦੁਲ ਕਲਾਮ ਦੀ ਤਸਵੀਰ ਲੱਗੀ ਹੋਵੇਗੀ। ਇਸ ਦਾਅਵੇ ਨੂੰ ਸੋਸ਼ਲ ਮੀਡੀਆ ਯੂਜ਼ਰ ਸਣੇ ਮੀਡੀਆ ਅਦਾਰਿਆਂ ਨੇ ਵੀ ਵਾਇਰਲ ਕੀਤਾ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। RBI ਨੇ ਵਾਇਰਲ ਦਾਅਵੇ ਨੂੰ ਆਪਣੀ ਪ੍ਰੈਸ ਰਿਲੀਜ਼ ਜਾਰੀ ਕਰ ਸਿਰਫ ਅਫ਼ਵਾਹ ਦੱਸਿਆ ਹੈ।

ਵਾਇਰਲ ਦਾਅਵੇ ਨੂੰ ਸੋਸ਼ਲ ਮੀਡੀਆ ਯੂਜ਼ਰ ਸਣੇ ਕਈ ਮੀਡੀਆ ਅਦਾਰਿਆਂ ਨੇ ਵੀ ਸਾਂਝਾ ਕੀਤਾ ਹੈ। ਇਨ੍ਹਾਂ ਮੀਡੀਆ ਹਾਊਸ ਦੇ ਲਿੰਕ ਥੇ ਅਤੇ ਇਥੇ ਕਲਿਕ ਕਰ ਵੇਖੇ ਜਾ ਸਕਦੇ ਹਨ। 

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵਾਇਰਲ ਦਾਅਵੇ ਨੂੰ ਲੈ ਕੇ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਇਸ ਮਾਮਲੇ ਨੂੰ ਲੈ ਕੇ ਕੁਝ ਖਬਰਾਂ ਮਿਲੀਆਂ ਜਿਨ੍ਹਾਂ ਵਿਚ RBI ਵੱਲੋਂ ਨੋਟਾਂ 'ਚ ਬਦਲਾਅ ਵਾਲੀ ਗੱਲ ਨੂੰ ਸਿਰਫ ਅਫ਼ਵਾਹ ਦੱਸਿਆ ਗਿਆ। 

Rozana Spokesman ਨੇ ਇਸ ਮਾਮਲੇ ਨੂੰ ਲੈ ਕੇ 6 ਜੂਨ 2022 ਨੂੰ ਖਬਰ ਪ੍ਰਕਾਸ਼ਿਤ ਕਰਦਿਆਂ ਸਿਰਲੇਖ ਲਿਖਿਆ, "ਨੋਟਾਂ ਤੋਂ ਮਹਾਤਮਾ ਗਾਂਧੀ ਦੀ ਤਸਵੀਰ ਹਟਾਉਣ ਦੇ ਦਾਵਿਆਂ ਨੂੰ RBI ਨੇ ਕੀਤਾ ਖਾਰਜ"

ਖਬਰ ਅਨੁਸਾਰ, "ਭਾਰਤੀ ਕਰੰਸੀ 'ਤੇ ਮਹਾਤਮਾ ਗਾਂਧੀ ਦੀ ਤਸਵੀਰ ਹੀ ਬਣੀ ਰਹੇਗੀ। ਸੋਮਵਾਰ ਨੂੰ ਰਿਜ਼ਰਵ ਬੈਂਕ ਨੇ ਉਸ ਦਾਅਵੇ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਨੋਟਾਂ ਤੋਂ ਮਹਾਤਮਾ ਗਾਂਧੀ ਦਾ ਚਿਹਰਾ ਹਟਾ ਦਿੱਤਾ ਜਾਵੇਗਾ। ਬੈਂਕ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ। ਇਹ ਸਿਰਫ ਅਫ਼ਵਾਹਾਂ ਹਨ।"

ਹੋਰ ਸਰਚ ਕਰਨ 'ਤੇ ਸਾਨੂੰ PIB Fact Check ਦਾ ਇੱਕ ਟਵੀਟ ਮਿਲਿਆ ਜਿਸਦੇ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਗਿਆ ਅਤੇ ਨਾਲ ਹੀ ਇਸ ਦਾਅਵੇ ਨੂੰ ਲੈ ਕੇ RBI ਦਾ ਪ੍ਰੈਸ ਨੋਟ ਸਾਂਝਾ ਕੀਤਾ। 

RBI ਦੇ ਪ੍ਰੈਸ ਨੋਟ ਵਿਚ ਸਾਫ ਪੜ੍ਹਿਆ ਜਾ ਸਕਦਾ ਹੈ ਕਿ ਵਾਇਰਲ ਦਾਅਵਾ ਮਹਿਜ਼ ਇੱਕ ਅਫ਼ਵਾਹ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਦਾਅਵਾ ਫਰਜ਼ੀ ਹੈ। RBI ਨੇ ਵਾਇਰਲ ਦਾਅਵੇ ਨੂੰ ਆਪਣੀ ਪ੍ਰੈਸ ਰਿਲੀਜ਼ ਜਾਰੀ ਕਰ ਸਿਰਫ ਅਫ਼ਵਾਹ ਦੱਸਿਆ ਹੈ।

Claim- RBI Considering To Replace Mahatma Gandhi Image From Indian Currency Notes
Claimed By- Several Media Houses
Fact Check- Fake