ਨਦੀ 'ਚ ਉਫਾਨ ਦਾ ਇਹ ਵੀਡੀਓ ਹਾਲੀਆ ਨਹੀਂ 2021 ਦਾ ਹੈ, Fact Check ਰਿਪੋਰਟ

ਸਪੋਕਸਮੈਨ Fact Check

Fact Check

ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Fact Check Old video of flood hit river at uttarakhand viral as recent

Claim

ਉੱਤਰ ਭਾਰਤ ਵਿਚ ਭਾਰੀ ਮੀਂਹ ਅਤੇ ਮੀਂਹ ਕਰਕੇ ਸਾਹਮਣੇ ਆ ਰਹੇ ਹਾਦਸਿਆਂ ਵਿਚਕਾਰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਇੱਕ ਨਦੀ ਨੂੰ ਉਫਾਨ 'ਤੇ ਵਹਿੰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਹੈ ਅਤੇ ਉੱਤਰਾਖੰਡ ਤੋਂ ਸਾਹਮਣੇ ਆਇਆ ਹੈ।

X ਯੂਜ਼ਰ Rohit Nandan Mishra ਨੇ 6 ਜੁਲਾਈ 2024 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “सावधान, ऋषि गंगा और tapovan का NTPC का dam टूट गया है। शाम तक पानी चमोली पार कर लेगा। इसलिए अभी कोई भी व्यक्ति हरिद्वार और ऋषिकेश का प्रोग्राम न बनाएं?”

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Investigation

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਦੇ ਕੀਫ਼੍ਰੇਮਸ ਕੱਢੇ ਅਤੇ ਉਨ੍ਹਾਂ ਨੰ ਰਿਵਰਸ ਇਮੇਜ ਸਰਚ ਕੀਤਾ। 

ਵਾਇਰਲ ਵੀਡੀਓ ਪੁਰਾਣਾ ਹੈ

ਸਾਨੂੰ ਇਹ ਵੀਡੀਓ ਕਈ ਪੁਰਾਣੇ ਪੋਸਟਾਂ 'ਤੇ ਸਾਂਝਾ ਮਿਲਿਆ। ਦੱਸ ਦਈਏ ਇਹ ਵੀਡੀਓ ਸਾਲ 2021 ਦਾ ਹੈ। ਪੱਤਰਕਾਰ Amish Devgan ਨੇ 7 ਫਰਵਰੀ 2021 ਨੂੰ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, "Terrifying visuals of the glacier burst in #Uttarakhand god bless our ppl. केदारनाथ कृपा करे । ॐ नमःशिवाय"

ਦੱਸ ਦਈਏ ਮਾਮਲੇ ਨੂੰ ਲੈ ਕੇ ਨਿਊਜ਼ ਸਰਚ ਕਰਨ 'ਤੇ ਸਾਨੂੰ 8 ਫਰਵਰੀ 2021 ਦੀ AAJ Tak ਦੀ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ ਜਿਸਦੇ ਵਿਚ ਚਮੋਲੀ, ਉੱਤਰਾਖੰਡ ਵਿਖੇ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਸੀ। 

"ਵੀਡੀਓ ਨੂੰ ਲੈ ਕੇ Uttarakhand Police ਦਾ ਸਪਸ਼ਟੀਕਰਣ"

ਦੱਸ ਦਈਏ ਚਮੋਲੀ ਪੁਲਿਸ ਨੇ 6 ਜੁਲਾਈ 2024 ਨੂੰ ਵਾਇਰਲ ਵੀਡੀਓ ਨੂੰ ਫਰਜ਼ੀ ਦੱਸਿਆ ਅਤੇ ਵੀਡੀਓ 'ਤੇ ਫਰਜ਼ੀ ਮਾਰਕਾ ਲੈ ਕੇ ਲਿਖਿਆ, "???? ???? "खंडन" वर्ष 2021 में रैणी में आयी आपदा की वीडियो को कतिपय लोगों द्वारा सोशल मीडिया पर पोस्ट कर वर्तमान परिदृश्य से जोड कर भ्रामक खबर के रूप में दिखाया जा रहा है, जो सत्य से एकदम परे है। कृपया ऐसी अफवाहों पर ध्यान न दें और ऐसी भ्रामक खबरों से सावधान रहें।"

ਮਤਲਬ ਸਾਫ਼ ਸੀ ਕਿ ਹੁਣ 2021 ਦੇ ਵੀਡੀਓ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।

Conclusion

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਬਲਕਿ ਸਾਲ 2021 ਦਾ ਹੈ। ਹੁਣ ਪੁਰਾਣੇ ਵੀਡੀਓ ਨੂੰ ਹਾਲੀਆ ਦੱਸ ਵਾਇਰਲ ਕਰਦਿਆਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

Result: Misleading

Our Sources:

Tweet Of Amish Devgan Shared On 7 Feb 2021

News Report Of Aajtak Published On 8 Feb 2024

Tweet Of Chamoli Police Uttarakhand Shared On 6 July 2024

ਕਿਸੇ ਖਬਰ 'ਤੇ ਸ਼ੱਕ? ਸਾਨੂੰ ਭੇਜੋ ਅਸੀਂ ਕਰਾਂਗੇ ਉਸਦਾ Fact Check... ਸਾਨੂੰ Whatsapp ਕਰੋ "9560527702" 'ਤੇ ਜਾਂ ਸਾਨੂੰ E-mail ਕਰੋ "factcheck@rozanaspokesman.com" 'ਤੇ